ਆਤਿਸ਼ ਗੁਪਤਾ
ਚੰਡੀਗੜ੍ਹ, 12 ਮਈ
ਪੰਜਾਬ ਵਿੱਚ ਵੱਧ ਰਹੇ ਨਸ਼ੇ ਦੇ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਡਿਪਟੀ ਕਮਿਸ਼ਨਰਾਂ ਅਤੇ ਐੱਸਐੱਸਪੀਜ਼ ਨਾਲ ਅੱਜ ਮੀਟਿੰਗ ਕੀਤੀ। ਮੁੱਖ ਮੰਤਰੀ ਨੇ ਪੁਲੀਸ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਨਸ਼ਾ ਵੇਚਣ ਵਾਲਿਆਂ ਨੂੰ ਕਿਸੇ ਵੀ ਕੀਮਤ ’ਤੇ ਬਖ਼ਸ਼ਿਆ ਨਾ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਨਸ਼ਿਆਂ ਖ਼ਿਲਾਫ਼ ਵੱਡੀ ਜੰਗ ਛੇੜੀ ਹੈ।