ਮੁੱਖ ਮੰਤਰੀ ਨੇ ਮਸਤੂਆਣਾ ਸਾਹਿਬ ’ਚ ਸੰਤ ਬਾਬਾ ਅਤਰ ਸਿੰਘ ਦੀ ਯਾਦ ’ਚ ਮੈਡੀਕਲ ਕਾਲਜ ਦਾ ਨੀਂਹ ਪੱਥਰ ਰੱਖਿਆ

ਅਪਰੈਲ 2023 ’ਚ ਤਿਆਰ ਹੋ ਜਾਵੇਗਾ ਕਾਲਜ, ਇਲਾਕੇ ਦੇ ਵਿਦਿਆਰਥੀਆਂ ਲਈ ਸੀਟਾਂ ਰਾਖਵੀਆਂ ਹੋਣਗੀਆਂ

ਮੁੱਖ ਮੰਤਰੀ ਨੇ ਮਸਤੂਆਣਾ ਸਾਹਿਬ ’ਚ ਸੰਤ ਬਾਬਾ ਅਤਰ ਸਿੰਘ ਦੀ ਯਾਦ ’ਚ ਮੈਡੀਕਲ ਕਾਲਜ ਦਾ ਨੀਂਹ ਪੱਥਰ ਰੱਖਿਆ

ਐੱਸਐੱਸ ਸੱਤੀ

ਮਸਤੂਆਣਾ ਸਾਹਿਬ, 5 ਅਗਸਤ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਸੰਤ ਬਾਬਾ ਅਤਰ ਸਿੰਘ ਮਸਤੂਆਣਾ ਸਾਹਿਬ ਦੀ ਯਾਦ ਵਿੱਚ ਸੰਤ ਬਾਬਾ ਅਤਰ ਸਿੰਘ ਸਟੇਟ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਉਨ੍ਹਾਂ ਦੇ ਨਾਲ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਕੈਬਨਿਟ ਮੰਤਰੀ ਬਾਬੂ ਅਮਨ ਅਰੋੜਾ, ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ, ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ, ਵਿਧਾਇਕ ਨਰਿੰਦਰ ਕੌਰ ਭਰਾਜ, ਵਿਧਾਇਕ ਬਰਿੰਦਰ ਗੋਇਲ ਸਮੇਤ ਇਲਾਕੇ ਦੇ ਵੱਡੀ ਗਿਣਤੀ ਵਿੱਚ ਆਪ ਆਗੂਆਂ ਤੋਂ ਇਲਾਵਾ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ, ਆਈਜੀ ਮੁਖਵਿੰਦਰ ਸਿੰਘ ਛੀਨਾ, ਜ਼ਿਲ੍ਹਾ ਪੁਲੀਸ ਮੁਖੀ ਮਨਦੀਪ ਸਿੰਘ ਸਿੱਧੂ ਸੰਗਰੂਰ ਮੌਜੂਦ ਸਨ। ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਇਹ ਮੈਡੀਕਲ ਕਾਲਜ ਭਾਰਤ ਦਾ ਨੰਬਰ ਇਕ ਹੋਵੇਗਾ ਅਤੇ ਅਪਰੈਲ 2023 ਤੋਂ ਇਹ ਕਾਲਜ ਤਿਆਰ ਹੋ ਜਾਵੇਗਾ ਤੇ ਇਸ ’ਚ ਕਲਾਸਾਂ ਸ਼ੁਰੂ ਕੀਤੀਆਂ ਜਾਣਗੀਆਂ। ਇਸ ਕਾਲਜ ਵਿਚ 75 ਦੇ ਕਰੀਬ ਵਿਦਿਆਰਥੀ ਦਾਖਲਾ ਲੈ ਸਕਣਗੇ।

ਉਨ੍ਹਾਂ ਇਹ ਵੀ ਕਿਹਾ ਕਿ ਇਸ ਕਾਲਜ ਵਿਚ ਇਲਾਕੇ ਦੇ ਵਿਦਿਆਰਥੀਆਂ ਵਾਸਤੇ ਰਿਜ਼ਰਵ ਸੀਟਾਂ ਰੱਖੀਆਂ ਜਾਣਗੀਆਂ। ਇਸ ਤੋਂ ਪਹਿਲਾਂ ਮੁੱਖ ਮੰਤਰੀ ਗੁਰਦੁਆਰਾ ਗੁਰਸਾਗਰ ਸਾਹਿਬ ਅਤੇ ਗੁਰਦੁਆਰਾ ਅੰਗੀਠਾ ਸਾਹਿਬ ਮਸਤੂਆਣਾ ਸਾਹਿਬ ਵਿਖੇ ਪਹੁੰਚ ਕੇ ਨਤਮਸਤਕ ਹੋਏ। ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਅਤੇ ਧਰਮ ਪ੍ਰਚਾਰ ਕਮੇਟੀ ਵੱਲੋਂ ਮੁੱਖ ਗ੍ਰੰਥੀ ਭਾਈ ਸੁਖਦੇਵ ਸਿੰਘ, ਭਾਈ ਪਰਮਜੀਤ ਸਿੰਘ, ਭਾਈ ਸਤਨਾਮ ਸਿੰਘ, ਭਾਈ ਦਰਸ਼ਨ ਸਿੰਘ  ਵੱਲੋਂ ਮੁੱਖ ਮੰਤਰੀ ਤੋਂ ਇਲਾਵਾ ਕੈਬਨਿਟ ਮੰਤਰੀਆਂ ਅਤੇ ਵਿਧਾਇਕਾਂ ਤੋਂ ਇਲਾਵਾ ਜ਼ਿਲ੍ਹੇ ਦੇ ਸਿਵਲ ਅਤੇ ਪੁਲੀਸ ਅਧਿਕਾਰੀਆਂ ਨੂੰ ਸਿਰੋਪਾਓ ਅਤੇ ਲੋਈਆਂ ਦੇ ਕੇ ਸਨਮਾਨਤ ਕੀਤਾ ਗਿਆ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਅੰਗਰੇਜ਼ ਸਰਕਾਰ ਨੂੰ ਵੰਗਾਰ

ਅੰਗਰੇਜ਼ ਸਰਕਾਰ ਨੂੰ ਵੰਗਾਰ

ਭਗਤ ਪੂਰਨ ਸਿੰਘ ਦੀ ਸ਼ਖ਼ਸੀਅਤ ਉਸਾਰੀ ਵਿਚ ਮਾਤਾ ਮਹਿਤਾਬ ਕੌਰ ਦੀ ਭੂਮਿਕਾ

ਭਗਤ ਪੂਰਨ ਸਿੰਘ ਦੀ ਸ਼ਖ਼ਸੀਅਤ ਉਸਾਰੀ ਵਿਚ ਮਾਤਾ ਮਹਿਤਾਬ ਕੌਰ ਦੀ ਭੂਮਿਕਾ

ਮੇਰਾ ਮਿੱਤਰ ਸ਼ਹੀਦ ਊਧਮ ਸਿੰਘ

ਮੇਰਾ ਮਿੱਤਰ ਸ਼ਹੀਦ ਊਧਮ ਸਿੰਘ

ਸ਼ਹੀਦ ਊਧਮ ਸਿੰਘ: ਸ਼ਖ਼ਸੀਅਤ ਅਤੇ ਸੰਘਰਸ਼

ਸ਼ਹੀਦ ਊਧਮ ਸਿੰਘ: ਸ਼ਖ਼ਸੀਅਤ ਅਤੇ ਸੰਘਰਸ਼

ਦੁਆਬੇ ਤੋਂ ਮਾਲਵੇ ਤੱਕ

ਦੁਆਬੇ ਤੋਂ ਮਾਲਵੇ ਤੱਕ

ਔਰਤਾਂ ਦੇ ਅਧਿਕਾਰਾਂ ਦਾ ਮਸਲਾ

ਔਰਤਾਂ ਦੇ ਅਧਿਕਾਰਾਂ ਦਾ ਮਸਲਾ

ਸ੍ਰੀਲੰਕਾ ਵਿਚ ਨਵ-ਬਸਤੀਵਾਦ ਅਤੇ ਭਾਰਤ

ਸ੍ਰੀਲੰਕਾ ਵਿਚ ਨਵ-ਬਸਤੀਵਾਦ ਅਤੇ ਭਾਰਤ

ਮੁੱਖ ਖ਼ਬਰਾਂ

ਰਾਸ਼ਟਰਮੰਡਲ ਖੇਡਾਂ: ਬੈਡਮਿੰਟਨ ਖਿਡਾਰੀਆਂ ਨੇ ਭਾਰਤ ਨੂੰ ਦਿਵਾਏ ਤਿੰਨ ਸੋਨ ਤਗ਼ਮੇ

ਰਾਸ਼ਟਰਮੰਡਲ ਖੇਡਾਂ: ਬੈਡਮਿੰਟਨ ਖਿਡਾਰੀਆਂ ਨੇ ਭਾਰਤ ਨੂੰ ਦਿਵਾਏ ਤਿੰਨ ਸੋਨ ਤਗ਼ਮੇ

ਖੇਡਾਂ ਦੇ ਸਮਾਪਤੀ ਸਮਾਰੋਹ ’ਚ ਸ਼ਰਤ ਕਮਲ ਤੇ ਨਿਖਤ ਜ਼ਰੀਨ ਹੋਣਗੇ ਭਾਰਤੀ ...

ਲੋਕ ਸਭਾ ਵਿੱਚ ਬਿਜਲੀ ਸੋਧ ਬਿੱਲ-2022 ਪੇਸ਼

ਲੋਕ ਸਭਾ ਵਿੱਚ ਬਿਜਲੀ ਸੋਧ ਬਿੱਲ-2022 ਪੇਸ਼

ਮੰਤਰੀ ਨੇ ਬਿੱਲ ਨੂੰ ਸਥਾਈ ਕਮੇਟੀ ਨੂੰ ਭੇਜਣ ਦੀ ਅਪੀਲ ਕੀਤੀ

ਭਗਵੰਤ ਮਾਨ ਵੱਲੋਂ ਬਿਜਲੀ ਸੋਧ ਬਿੱਲ-2022 ਦਾ ਸਖ਼ਤ ਵਿਰੋਧ

ਭਗਵੰਤ ਮਾਨ ਵੱਲੋਂ ਬਿਜਲੀ ਸੋਧ ਬਿੱਲ-2022 ਦਾ ਸਖ਼ਤ ਵਿਰੋਧ

ਬਿੱਲ ਸੂਬਿਆਂ ਦੇ ਅਧਿਕਾਰਾਂ ’ਤੇ ਇੱਕ ਹੋਰ ਹਮਲਾ ਕਰਾਰ

ਰਾਜਸਥਾਨ: ਖਾਟੂ ਸ਼ਿਆਮ ਮੰਦਰ ਦੇ ਬਾਹਰ ਭਗਦੜ ’ਚ ਤਿੰਨ ਔਰਤਾਂ ਦੀ ਮੌਤ, ਚਾਰ ਜ਼ਖ਼ਮੀ

ਰਾਜਸਥਾਨ: ਖਾਟੂ ਸ਼ਿਆਮ ਮੰਦਰ ਦੇ ਬਾਹਰ ਭਗਦੜ ’ਚ ਤਿੰਨ ਔਰਤਾਂ ਦੀ ਮੌਤ, ਚਾਰ ਜ਼ਖ਼ਮੀ

ਮੋਦੀ, ਰਾਹੁਲ ਤੇ ਗਹਿਲੋਤ ਨੇ ਘਟਨਾ ਉੱਤੇ ਦੁੱਖ ਜ਼ਾਹਿਰ ਕੀਤਾ

ਸ਼ਹਿਰ

View All