ਮੁੱਖ ਮੰਤਰੀ ਨੇ ਨੱਕੀਆਂ ਟੌਲ ਪਲਾਜ਼ਾ ਚੁਕਵਾਇਆ : The Tribune India

ਮੁੱਖ ਮੰਤਰੀ ਨੇ ਨੱਕੀਆਂ ਟੌਲ ਪਲਾਜ਼ਾ ਚੁਕਵਾਇਆ

ਮੁੱਖ ਮੰਤਰੀ ਨੇ ਨੱਕੀਆਂ ਟੌਲ ਪਲਾਜ਼ਾ ਚੁਕਵਾਇਆ

ਨੱਕੀਆਂ ਟੌਲ ਪਲਾਜ਼ਾ ਬੰਦ ਕਰਵਾਉਂਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ।

ਬੀ ਐੱਸ ਚਾਨਾ

ਮੁੱਖ ਅੰਸ਼

  • ਸ੍ਰੀ ਆਨੰਦਪੁਰ ਸਾਹਿਬ ਹਲਕੇ ਨੂੰ ਸੈਲਾਨੀ ਕੇਂਦਰ ਅਤੇ ਫਿਲਮ ਸਿਟੀ ਬਣਾ ਕੇ ਵਿਕਸਤ ਕੀਤਾ ਜਾਵੇਗਾ: ਭਗਵੰਤ ਮਾਨ
  • ‘ਆਰਡੀਐੱਫ ਦਾ ਪੈਸਾ ਨਾ ਮਿਲਣ ’ਤੇ ਅਸੀਂ ਕੋਰਟ ਵਿਚ ਜਾਵਾਂਗੇ’

ਸ੍ਰੀ ਕੀਰਤਪੁਰ ਸਾਹਿਬ, 1 ਅਪਰੈਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪਿੰਡ ਨੱਕੀਆਂ (ਸ੍ਰੀ ਕੀਰਤਪੁਰ ਸਾਹਿਬ) ਸਥਿਤ ਟੌਲ ਪਲਾਜ਼ੇ ਨੂੰ ਅੱਜ ਪੱਕੇ ਤੌਰ ’ਤੇ ਬੰਦ ਕਰਵਾ ਦਿੱਤਾ ਹੈ। ਹੁਣ ਲੋਕ ਟੌਲ ਟੈਕਸ ਦਿੱਤੇ ਬਿਨਾਂ ਇਸ ਮਾਰਗ ਤੋਂ ਮੁਫ਼ਤ ’ਚ ਲੰਘ ਸਕਣਗੇ। ਇਸ ਮੌਕੇ ਉਨ੍ਹਾਂ ਨਾਲ ਪੰਜਾਬ ਦੇ ਸਿੱਖਿਆ ਮੰਤਰੀ ਅਤੇ ਹਲਕਾ ਆਨੰਦਪੁਰ ਸਾਹਿਬ ਦੇ ਵਿਧਾਇਕ ਹਰਜੋਤ ਸਿੰਘ ਬੈਂਸ, ਰੂਪਨਗਰ ਤੋਂ ‘ਆਪ’ ਵਿਧਾਇਕ ਦਿਨੇਸ਼ ਚੱਢਾ ਅਤੇ ਸ੍ਰੀ ਚਮਕੌਰ ਸਾਹਿਬ ਤੋਂ ਪਾਰਟੀ ਦੇ ਵਿਧਾਇਕ ਡਾਕਟਰ ਚਰਨਜੀਤ ਸਿੰਘ ਚੰਨੀ ਵੀ ਹਾਜ਼ਰ ਸਨ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਟੌਲ ਪਲਾਜ਼ਾ ਬੰਦ ਹੋਣ ਨਾਲ ਜਨਤਾ ਦਾ ਰੋਜ਼ਾਨਾ ਕਰੀਬ 12 ਲੱਖ ਰੁਪਏ ਬਚੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਟੌਲ ਕਾਂਗਰਸ ਸਰਕਾਰ ਦੀ ਦੇਣ ਹਨ ਅਤੇ ਅਕਾਲੀਆਂ ਨੇ ਇਸ ਨੂੰ ਹੱਲਾਸ਼ੇਰੀ ਦਿੱਤੀ ਸੀ। ਮੁੱਖ ਮੰਤਰੀ ਨੇ ਕਿਹਾ ਕਿ ਚਾਰ ਹੋਰ ਟੌਲ ਪਲਾਜ਼ਾ ਲੱਗਣ ਜਾ ਰਹੇ ਸਨ, ਜਿਹੜੇ ਅਸੀਂ ਲੱਗਣ ਨਹੀਂ ਦਿੱਤੇ। ਭਗਵੰਤ ਮਾਨ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਸਮੇਂ ਇਸ ਟੌਲ ਦੀ ਮਿਆਦ ਅੱਗੇ ਵਧਾਉਣ ਲਈ ਜੋ ਵੀ ਸਮਝੌਤੇ ਕੀਤੇ ਗਏ, ਉਸ ਲਈ ਕਾਰਵਾਈ ਹੋਵੇਗੀ। ‘ਪੰਜਾਬ ਸਰਕਾਰ ਨੇ ਇਸ ਕੰਪਨੀ ਤੋਂ 67 ਕਰੋੜ ਰੁਪਏ ਵੀ ਵਸੂਲਣੇ ਹਨ ਜੋ ਇਸ ਸੜਕ ਦੀ ਮੁਰੰਮਤ ਕਰਨ ਲਈ ਵਰਤੇ ਜਾਣਗੇ।’ ਮੁੱਖ ਮੰਤਰੀ ਨੇ ਕਿਹਾ ਕਿ ਇਤਿਹਾਸਕ ਧਰਤੀ ਸ੍ਰੀ ਆਨੰਦਪੁਰ ਸਾਹਿਬ ਨੂੰ ਸਰਕਾਰ ਵੱਡੇ ਪੱਧਰ ’ਤੇ ਟੂਰਿਜ਼ਮ ਹੱਬ ਵਜੋਂ ਵਿਕਸਤ ਕਰ ਰਹੀ ਹੈ। ਉਨ੍ਹਾਂ ਕਿਹਾ,‘‘ਸ੍ਰੀ ਆਨੰਦਪੁਰ ਸਾਹਿਬ ਏਰੀਆ ਸਭ ਤੋਂ ਸੁੰਦਰ ਹੈ। ਇਸ ਇਲਾਕੇ ਵਿਚ ਇੱਕ ਫਿਲਮ ਸਿਟੀ ਬਣਾਉਣ ਦੀ ਯੋਜਨਾ ਵਿਚਾਰ ਅਧੀਨ ਹੈ ਤਾਂ ਜੋ ਇਥੇ ਬੌਲੀਵੁੱਡ ਅਤੇ ਪੰਜਾਬੀ ਦੀਆਂ ਫਿਲਮਾਂ ਦੀ ਸ਼ੂਟਿੰਗ ਹੋ ਸਕੇ। ਫਿਲਮ ਸਿਟੀ ਆਉਣ ਨਾਲ ਹੋਟਲ ਰੁਜ਼ਗਾਰ ਵਧੇਗਾ। ਰਣਜੀਤ ਸਾਗਰ ਡੈਮ ਵਿਚ 16 ਏਕੜ ਦਾ ਜਿਹੜਾ ਏਰੀਆ ਹੈ, ਉਸ ਨੂੰ ਵੀ ਵਿਕਸਤ ਕੀਤਾ ਜਾਵੇਗਾ।’’ ਉਨ੍ਹਾਂ ਦੱਸਿਆ ਕਿ ਸ੍ਰੀ ਨੈਣਾ ਦੇਵੀ ਅਤੇ ਪਠਾਨਕੋਟ ਤੋਂ ਡਲਹੌਜ਼ੀ ਨੂੰ ਰੋਪਵੇਅ ਨਾਲ ਜਲਦੀ ਜੋੜਿਆ ਜਾ ਰਿਹਾ ਹੈ। ਕਿਸਾਨਾਂ ਦੀ ਫਸਲ ਖ਼ਰਾਬੇ ਬਾਰੇ ਮੁੱਖ ਮੰਤਰੀ ਨੇ ਕਿਹਾ ਕਿ ਵਿਸਾਖੀ ਤੱਕ ਕਿਸਾਨਾਂ ਨੂੰ ਮੁਆਵਜ਼ਾ ਮਿਲ ਜਾਵੇਗਾ। ਉਨ੍ਹਾਂ ਕਿਹਾ ਕਿ ਕੋਈ ਵੀ ਅਧਿਕਾਰੀ ਕਿਸੇ ਵਿਸ਼ੇਸ਼ ਵਿਅਕਤੀ ਦੇ ਘਰ ਬੈਠ ਕੇ ਗਿਰਦਾਵਰੀ ਨਹੀਂ ਕਰੇਗਾ ਅਤੇ ਜਿਹੜਾ ਕਿਸਾਨ ਠੇਕੇ ’ਤੇ ਜ਼ਮੀਨ ਵਾਹ ਕੇ ਫ਼ਸਲ ਬੀਜ ਰਿਹਾ ਸੀ, ਉਸ ਨੂੰ ਹੀ ਮੁਆਵਜ਼ਾ ਦਿੱਤਾ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਉਹ ਕੇਂਦਰ ਸਰਕਾਰ ਨੂੰ ਰੂਰਲ ਵਿਕਾਸ ਫੰਡ ਰਿਲੀਜ਼ ਕਰਨ ਲਈ ਲਿਖ ਚੁੱਕੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਪਹਿਲਾਂ ਦੀਆਂ ਸਰਕਾਰਾਂ ਨੇ ਉਕਤ ਰਾਸ਼ੀ ਦੀ ਗਲਤ ਵਰਤੋਂ ਕੀਤੀ ਸੀ ਜਿਸ ਕਰਕੇ ਹੁਣ ਫੰਡ ਰਿਲੀਜ਼ ਨਹੀਂ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਜੇਕਰ ਲੋੜ ਪਈ ਤਾਂ ਆਰਡੀਐੱਫ ਲੈਣ ਲਈ ਅਦਾਲਤ ਦਾ ਦਰਵਾਜ਼ਾ ਖੜਕਾਇਆ ਜਾਵੇਗਾ। ਸ੍ਰੀ ਮਾਨ ਨੇ ਕਿਹਾ ਕਿ ਸੂਬੇ ਨੂੰ ਸੀਸੀਐੱਲ ਦੀ ਰਕਮ ਮਿਲ ਗਈ ਹੈ ਅਤੇ ਮੰਡੀਆਂ ’ਚੋਂ ਇੱਕ-ਇੱਕ ਦਾਣਾ ਚੁੱਕਿਆ ਜਾਵੇਗਾ। ਪੱਤਰਕਾਰਾਂ ਵੱਲੋਂ ਪੁੱਛੇ ਜਾਣ ’ਤੇ ਉਨ੍ਹਾਂ ਕਿਹਾ ਕਿ ਪਹਿਲਾਂ ਦੀਆਂ ਸਰਕਾਰਾਂ ਨੇ ਸ੍ਰੀ ਆਨੰਦਪੁਰ ਸਾਹਿਬ ਨੂੰ ਆਉਂਦੀਆਂ ਸੜਕਾਂ ਵਧੀਆ ਬਣਾਉਣ ਬਾਰੇ ਕਦੇ ਵੀ ਨਹੀਂ ਸੋਚਿਆ ਸੀ, ਪਰ ਹੁਣ ਆਉਣ ਵਾਲੇ ਕੁਝ ਦਿਨਾਂ ਵਿਚ ਸੜਕਾਂ ਦਾ ਨਵੀਨੀਕਰਨ ਕੀਤਾ ਜਾ ਰਿਹਾ ਹੈ ਜਿਸ ਸਬੰਧੀ ਟੈਂਡਰ ਹੋ ਚੁੱਕੇ ਹਨ। ਉਨ੍ਹਾਂ ਕਿਹਾ,‘‘ਅਸੀਂ ਉਹ ਕੁਝ ਕਹਿੰਦੇ ਹਾਂ ਜੋ ਪੂਰਾ ਕਰਨਾ ਹੁੰਦਾ ਹੈ। ਜੋ ਕਰ ਨਹੀਂ ਸਕਦੇ, ਉਹ ਕਹਿੰਦੇ ਹੀ ਨਹੀਂ ਹਾਂ।’’ ਉਨ੍ਹਾਂ ਸਪੱਸ਼ਟ ਕੀਤਾ ਕਿ ਸਰਕਾਰ ਵਿਚ ਕਿਸੇ ਵੀ ਤਰ੍ਹਾਂ ਦਾ ਰੇਤ ਮਾਫੀਆ ਕੰਮ ਨਹੀਂ ਕਰਦਾ ਹੈ।

ਹਰਜੋਤ ਬੈਂਸ ਵੱਲੋਂ ਟੌਲ ਪਲਾਜ਼ਾ ਬੰਦ ਕਰਨ ਦਾ ਧੰਨਵਾਦ

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਮੁੱਖ ਮੰਤਰੀ ਭਗਵੰਤ ਮਾਨ ਦਾ ਸਵਾਗਤ ਕਰਦਿਆਂ ਕਿਹਾ ਕਿ ਉਹ ਹਲਕੇ ਦੇ ਵੋਟਰਾਂ ਤਰਫ਼ੋਂ ਉਨ੍ਹਾਂ ਦਾ ਸਵਾਗਤ ਕਰਦੇ ਹਨ। ਉਨ੍ਹਾਂ ਟੌਲ ਪਲਾਜ਼ਾ ਬੰਦ ਕਰਨ ਲਈ ਮੁੱਖ ਮੰਤਰੀ ਦਾ ਧੰਨਵਾਦ ਵੀ ਕੀਤਾ। ਉਨ੍ਹਾਂ ਕਿਹਾ ਕਿ ਸਰਕਾਰ ਨੇ ਹੋਲੇ ਮਹੱਲੇ ਦੌਰਾਨ ਵਧੀਆ ਪ੍ਰਬੰਧ ਕੀਤੇ ਸਨ। ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ, ਜ਼ਿਲ੍ਹਾ ਪੁਲੀਸ ਮੁਖੀ ਵਿਵੇਕ ਸ਼ੀਲ ਸੋਨੀ, ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਹਰਮਿੰਦਰ ਸਿੰਘ ਢਾਹਾ ਅਤੇ ਹੋਰ ਆਗੂ ਹਾਜ਼ਰ ਸਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਭਾਰਤ ਵਿਚ ਨਾਰੀਤਵ ਦੀ ਬੇਹੁਰਮਤੀ

ਭਾਰਤ ਵਿਚ ਨਾਰੀਤਵ ਦੀ ਬੇਹੁਰਮਤੀ

ਨਵਾਂ ਸੰਸਦ ਭਵਨ ਤੇ ਉੱਭਰ ਰਹੀ ਸਿਆਸਤ

ਨਵਾਂ ਸੰਸਦ ਭਵਨ ਤੇ ਉੱਭਰ ਰਹੀ ਸਿਆਸਤ

ਸਦਭਾਵ ਦੇ ਪਰਦੇ ਹੇਠ ਦੁਫ਼ੇੜ ਬਰਕਰਾਰ...

ਸਦਭਾਵ ਦੇ ਪਰਦੇ ਹੇਠ ਦੁਫ਼ੇੜ ਬਰਕਰਾਰ...

ਜੀਵਨ: ਬ੍ਰਹਿਮੰਡ ਦੀ ਦੁਰਲੱਭ ਸ਼ੈਅ

ਜੀਵਨ: ਬ੍ਰਹਿਮੰਡ ਦੀ ਦੁਰਲੱਭ ਸ਼ੈਅ

ਐਡਹਾਕ ਅਧਿਆਪਕਾਂ ਦੇ ਦੁੱਖ ਦਰਦ

ਐਡਹਾਕ ਅਧਿਆਪਕਾਂ ਦੇ ਦੁੱਖ ਦਰਦ

ਮੁੱਖ ਖ਼ਬਰਾਂ

ਪਹਿਲਵਾਨ 15 ਜੂਨ ਤੱਕ ਸੰਘਰਸ਼ ਮੁਅੱਤਲ ਕਰਨ ਲਈ ਸਹਿਮਤ

ਪਹਿਲਵਾਨ 15 ਜੂਨ ਤੱਕ ਸੰਘਰਸ਼ ਮੁਅੱਤਲ ਕਰਨ ਲਈ ਸਹਿਮਤ

ਖੇਡ ਮੰਤਰੀ ਅਨੁਰਾਗ ਠਾਕੁਰ ਨਾਲ ਕੀਤੀ ਮੁਲਾਕਾਤ

ਬਿਹਾਰ: ਪਟਨਾ ਵਿੱਚ ਹੁਣ 23 ਨੂੰ ਮਿਲਣਗੇ ਵਿਰੋਧੀ ਪਾਰਟੀਆਂ ਦੇ ਆਗੂ

ਬਿਹਾਰ: ਪਟਨਾ ਵਿੱਚ ਹੁਣ 23 ਨੂੰ ਮਿਲਣਗੇ ਵਿਰੋਧੀ ਪਾਰਟੀਆਂ ਦੇ ਆਗੂ

ਰਾਹੁਲ, ਮਮਤਾ, ਕੇਜਰੀਵਾਲ ਤੇ ਸਟਾਲਿਨ ਮੀਟਿੰਗ ’ਚ ਸ਼ਾਮਲ ਹੋਣ ਲਈ ਰਾਜ਼ੀ...

ਯੂਪੀ: ਮੁਖਤਾਰ ਅੰਸਾਰੀ ਦੇ ਗੈਂਗ ਮੈਂਬਰ ਦੀ ਅਦਾਲਤ ’ਚ ਹੱਤਿਆ

ਯੂਪੀ: ਮੁਖਤਾਰ ਅੰਸਾਰੀ ਦੇ ਗੈਂਗ ਮੈਂਬਰ ਦੀ ਅਦਾਲਤ ’ਚ ਹੱਤਿਆ

ਵਕੀਲ ਦੇ ਪਹਿਰਾਵੇ ’ਚ ਆਏ ਵਿਅਕਤੀ ਨੇ ਮਾਰੀ ਗੋਲੀ; ਘਟਨਾ ’ਚ ਦੋ ਸਾਲਾਂ ...

ਸ਼ਹਿਰ

View All