ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਮੁੱਖ ਮੰਤਰੀ ਨੇ ਨਸ਼ਰ ਕੀਤੀ ਰੰਧਾਵਾ ਦੀ ਚਿੱਠੀ

ਕੈਪਟਨ ਤੇ ਰੰਧਾਵਾ ਨੂੰ ਅੰਸਾਰੀ ਬਾਰੇ ਸਭ ਪਤਾ ਹੋਣ ਦਾ ਦਾਅਵਾ
Advertisement

ਟ੍ਰਿਬਿਊਨ ਨਿਊਜ਼ ਸਰਵਿਸ

ਚੰਡੀਗਡ਼੍ਹ, 3 ਜੁਲਾਈ

Advertisement

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਗੈਂਗਸਟਰ ਮੁਖ਼ਤਾਰ ਅੰਸਾਰੀ ਬਾਰੇ ਕੁਝ ਪਤਾ ਨਾ ਹੋਣ ਦੇ ਦਾਅਵਿਆਂ ਦੀ ਸੱਚਾਈ ਸਾਰਿਆਂ ਸਾਹਮਣੇ ਲਿਆਉਣ ਲਈ ਰੰਧਾਵਾ ਵੱਲੋਂ ਸਾਲ 2021 ’ਚ ਕੈਪਟਨ ਨੂੰ ਲਿਖੀ ਚਿੱਠੀ ਜਨਤਕ ਕਰ ਦਿੱਤੀ ਹੈ। ਇਹ ਚਿੱਠੀ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਰਾਹੀਂ ਜਾਰੀ ਕੀਤੀ ਹੈ।

ਮਾਨ ਨੇ ਕਿਹਾ ਕਿ ਰੰਧਾਵਾ ਵੱਲੋਂ ਪਹਿਲੀ ਅਪਰੈਲ 2021 ਨੂੰ ਕੈਪਟਨ ਨੂੰ ਲਿਖੇ ਪੱਤਰ ਤੋਂ ਸਪੱਸ਼ਟ ਹੁੰਦਾ ਹੈ ਕਿ ਇਹ ਦੋਵੇਂ ਆਗੂ ਇਸ ਸਾਰੀ ਘਟਨਾ ਤੋਂ ਜਾਣੂ ਸਨ। ਉਨ੍ਹਾਂ ਕਿਹਾ ਕਿ ਹੈਰਾਨੀ ਦੀ ਗੱਲ ਹੈ ਕਿ ਇਹ ਦੋਵੇਂ ਆਗੂ ਹੁਣ ਇਸ ਮੁੱਦੇ ਨੂੰ ਲੈ ਕੇ ਅਣਜਾਣਤਾ ਪ੍ਰਗਟਾ ਕੇ ਲੋਕਾਂ ਨੂੰ ਗੁਮਰਾਹ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਅਸਲ ’ਚ ਇਹ ਦੋਵੇਂ ਆਗੂ ਇਸ ਖ਼ਤਰਨਾਕ ਗੈਂਗਸਟਰ ਨੂੰ ਬਚਾਉਣ ਲਈ ਇੱਕ-ਦੂਜੇ ਨਾਲ ਘਿਓ-ਖਿੱਚਡ਼ੀ ਰਹੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਹੈਰਾਨੀ ਦੀ ਗੱਲ ਹੈ ਕਿ ਇਹ ਆਗੂ ਦਾਅਵਾ ਕਰ ਰਹੇ ਹਨ ਕਿ ਉਨ੍ਹਾਂ ਨੂੰ ਇਹ ਨਹੀਂ ਪਤਾ ਕਿ ਜੇਲ੍ਹ ਵਿੱਚ ਕੌਣ ਆਇਆ ਤੇ ਕੌਣ ਨਹੀਂ। ਅਸਲੀਅਤ ਇਹ ਹੈ ਕਿ ਅੰਸਾਰੀ ਨੂੰ ਬਚਾਉਣ ਦੀ ਸਾਰੀ ਸਾਜ਼ਿਸ਼ ਉਨ੍ਹਾਂ ਨੇ ਖ਼ੁਦ ਰਚੀ ਸੀ। ਉਨ੍ਹਾਂ ਕਿਹਾ ਕਿ ਉਹ ਸਬੂਤਾਂ ਰਾਹੀਂ ਇਨ੍ਹਾਂ ਆਗੂਆਂ ਦਾ ਅਸਲੀ ਚਿਹਰਾ ਲੋਕਾਂ ਸਾਹਮਣੇ ਲਿਆਉਣਗੇ। ਜਾਣਕਾਰੀ ਅਨੁਸਾਰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੰਸਾਰੀ ’ਤੇ ਖਰਚੇ ਗਏ  ਲੱਖਾਂ ਰੁਪਏ ਤਤਕਾਲੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਜੇਲ੍ਹ ਮੰਤਰੀ ਸੁਖਜਿੰਦਰ ਰੰਧਾਵਾ ਤੋਂ ਵਸੂਲਣ ਦੇ ਅੈਲਾਨ ਤੋਂ ਬਾਅਦ ਇਹ ਮਾਮਲਾ ਭਖਿਆ ਹੋਇਆ ਹੈ।

‘ਆਪ’ ਨੇ ਰੰਧਾਵਾ ਅਤੇ ਕੈਪਟਨ ਨੂੰ ਘੇਰਿਆ

ਚੰਡੀਗਡ਼੍ਹ (ਟ੍ਰਿਬਿਊਨ ਨਿਊਜ਼ ਸਰਵਿਸ): ਆਮ ਆਦਮੀ ਪਾਰਟੀ ਨੇ ਕੈਪਟਨ ਅਮਰਿੰਦਰ ਸਿੰਘ ਤੇ ਸੁਖਜਿੰਦਰ ਰੰਧਾਵਾ ਨੂੰ ਗੈਂਗਸਟਰ ਮੁਖਤਾਰ ਅੰਸਾਰੀ ਨੂੰ ਪੰਜਾਬ ’ਚ ਰੱਖਣ ਦੇ ਮੁੱਦੇ ’ਤੇ ਘੇਰਿਆ। ਉਨ੍ਹਾਂ ਕਿਹਾ ਕਿ ਜਦੋਂ ਹੁਣ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਦੇ ਪੈਸੇ ਦੀ ਲੁੱਟ ’ਤੇ ਸਵਾਲ ਉਠਾ ਰਹੇ ਹਨ ਤਾਂ ਉਹ ਘਬਰਾ ਗਏ ਹਨ। ਇਸ ਬਾਰੇ ‘ਆਪ’ ਪੰਜਾਬ ਦੇ ਮੁੱਖ ਬੁਲਾਰੇ ਮਾਲਵਿੰਦਰ ਸਿੰਘ ਕੰਗ ਨੇ ਇੱਥੇ ਅੱਜ ਕਿਹਾ ਕਿ ਉਸ ਸਮੇਂ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਉਮਰ ਕੈਦ ਦੀ ਸਜ਼ਾ ਭੁਗਤ ਰਹੇ ਗੈਂਗਸਟਰ ਨੂੰ ਪੰਜਾਬ ਲਿਆਂਦਾ। ਉਨ੍ਹਾਂ ਨੂੰ ਅੰਸਾਰੀ ਨੂੰ ਜੇਲ੍ਹ ਵਿੱਚ ਸਹੂਲਤਾਂ ਦੇਣ ਦੇ ਬਾਵਜੂਦ ਪੰਜਾਬ ’ਚ ਰੱਖਣ ਲਈ ਸੁਪਰੀਮ ਕੋਰਟ ’ਚ ਵਕੀਲਾਂ ਦੀ ਫੀਸ ’ਤੇ 55 ਲੱਖ ਰੁਪਏ ਖਰਚ ਕੀਤੇ। ਸ੍ਰੀ ਕੰਗ ਨੇ ਕਿਹਾ ਕਿ ਅੱਜ ਸ੍ਰੀ ਰੰਧਾਵਾ ਤੇ ਕੈਪਟਨ ਅਮਰਿੰਦਰ ਸਿੰਘ ਦਾਅਵਾ ਕਰ ਰਹੇ ਹਨ ਕਿ ਉਹ ਅੰਸਾਰੀ ਨੂੰ ਨਹੀਂ ਜਾਣਦੇ ਤੇ ਇਸ ਨਾਲ ਕੋਈ ਲੈਣਾ ਦੇਣਾ ਨਹੀਂ।

Advertisement
Tags :
ਕੀਤੀ:ਚਿੱਠੀਮੰਤਰੀਮੁੱਖਰੰਧਾਵਾ
Show comments