ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਸ਼ੈੱਲਰ ਮਾਲਕਾਂ ਦੀ ਹੜਤਾਲ ’ਚ ਮੁੱਖ ਮੰਤਰੀ ਦਖ਼ਲ ਦੇਣ: ਡਾ. ਚੀਮਾ

ਅਕਾਲੀ ਆਗੂ ਨੇ ਐੱਸਵਾਈਐੱਲ ਬਾਰੇ ਰਾਜਪਾਲ ਵੱਲੋਂ ਚੁੱਕੇ ਸਵਾਲਾਂ ਦੇ ਜਵਾਬ ਦੇਣ ਲਈ ਕਿਹਾ
Advertisement

ਚੰਡੀਗੜ੍ਹ (ਟਨਸ): ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਸੂਬੇ ਵਿੱਚ ਚੱਲ ਰਹੀ ਸ਼ੈੱਲਰ ਮਾਲਕਾਂ ਦੀ ਹੜਤਾਲ ਕਾਰਨ ਮੰਡੀਆਂ ਵਿੱਚ ਝੋਨੇ ਦੀ ਖਰੀਦ ਪ੍ਰਭਾਵਿਤ ਹੋਣ ਦੇ ਮਾਮਲੇ ਵਿੱਚ ਮੁੱਖ ਮੰਤਰੀ ਨੂੰ ਦਖ਼ਲ ਦੇਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਬਹੁਤ ਹੀ ਨਿੰਦਣਯੋਗ ਗੱਲ ਹੈ ਕਿ ਮੁੱਖ ਮੰਤਰੀ ਨੇ ਸ਼ੈੱਲਰ ਮਾਲਕਾਂ ਦੀ ਹੜਤਾਲ ਦਾ ਮੁੱਦਾ ਕੇਂਦਰ ਸਰਕਾਰ ਕੋਲ ਨਹੀਂ ਚੁੱਕਿਆ। ਐੱਸਵਾਈਐੱਲ ਦੇ ਮੁੱਦੇ ’ਤੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਬਹਿਸ ਦੀ ਆੜ ਵਿਚ ਪੰਜਾਬੀਆਂ ਨੂੰ ਗੁੰਮਰਾਹ ਕਰਨ ਦਾ ਯਤਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਜੇ ਮੁੱਖ ਮੰਤਰੀ ਸਹੀ ਅਰਥਾਂ ਵਿਚ ਬਹਿਸ ਲਈ ਸੰਜੀਦਾ ਹਨ ਤਾਂ ਫਿਰ ਉਹ ਰਾਜ ਦੇ ਸੰਵਿਧਾਨਕ ਮੁਖੀ ਰਾਜਪਾਲ ਵੱਲੋਂ ਪੁੱਛੇ ਸਾਰੇ ਸਵਾਲਾਂ ਦੇ ਜਵਾਬ ਦੇਣ।

ਰਾਈਸ ਮਿੱਲਾਂ ਦਾ ਮਸਲਾ ਜਲਦੀ ਹੱਲ ਕਰੇ ਪੰਜਾਬ ਸਰਕਾਰ : ਬਾਜਵਾ

Advertisement

ਚੰਡੀਗੜ੍ਹ (ਟਨਸ): ਪੰਜਾਬ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਪੀਲ ਕੀਤੀ ਕਿ ਉਹ ਸੂਬੇ ਦੇ ਰਾਈਸ ਮਿੱਲ ਮਾਲਕਾਂ ਦੇ ਮਸਲੇ ਹੱਲ ਕਰਨ ਲਈ ਦਖ਼ਲ ਦੇਣ ਤਾਂ ਜੋ ਸੀਜ਼ਨ ਦੇ ਸਿਖਰ ’ਤੇ ਅਨਾਜ ਮੰਡੀਆਂ ਤੋਂ ਝੋਨੇ ਦੀ ਨਿਰਵਿਘਨ ਚੁਕਾਈ ਨੂੰ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਸੂਬੇ ਦੇ ਵੱਖ-ਵੱਖ ਹਿੱਸਿਆਂ ’ਚ ਰਾਈਸ ਮਿੱਲ ਮਾਲਕਾਂ ਦੀ ਹੜਤਾਲ ਕਾਰਨ ਹੁਣ ਤੱਕ ਖ਼ਰੀਦੇ ਗਏ ਝੋਨੇ ਦਾ 65 ਫ਼ੀਸਦੀ ਤੋਂ ਵੱਧ ਹਿੱਸਾ ਮੰਡੀਆਂ ਵਿੱਚੋਂ ਨਹੀਂ ਚੁੱਕਿਆ ਜਾ ਸਕਿਆ। ਸੂਬੇ ਦੇ ਕਈ ਹਿੱਸਿਆਂ ’ਚ ਪਿਛਲੇ ਕੁਝ ਦਿਨਾਂ ਤੋਂ ਲਗਾਤਾਰ ਮੀਂਹ ਪੈ ਰਿਹਾ ਹੈ, ਜਿਸ ਨਾਲ ਮੰਡੀਆਂ ’ਚ ਖੁੱਲ੍ਹੇ ਪਏ ਝੋਨੇ ਨੂੰ ਨੁਕਸਾਨ ਪਹੁੰਚ ਰਿਹਾ ਹੈ। ਕਾਂਗਰਸ ਦੇ ਸੀਨੀਅਰ ਆਗੂ ਨੇ ਕਿਹਾ ਕਿ ਮੌਜੂਦਾ ਹਾਲਤਾਂ ਨੂੰ ਧਿਆਨ ਵਿੱਚ ਰੱਖਦਿਆਂ ‘ਆਪ’ ਦੀ ਪੰਜਾਬ ਸਰਕਾਰ ਨੂੰ ਕਾਰਵਾਈ ਕਰਨੀ ਚਾਹੀਦੀ ਹੈ ਅਤੇ ਰਾਈਸ ਮਿੱਲ ਮਾਲਕਾਂ ਦੇ ਮਸਲੇ ਤੁਰੰਤ ਹੱਲ ਕਰਨੇ ਚਾਹੀਦੇ ਹਨ।

Advertisement