DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਮੁੱਖ ਮੰਤਰੀ ਨੇ ਸੂਬੇ ’ਚ ਸਨਅਤੀ ਵਿਕਾਸ ਬਾਰੇ ਉਦਯੋਗਪਤੀਆਂ ਤੋਂ ਸੁਝਾਅ ਮੰਗੇ

ਟ੍ਰਿਬਿਊਨ ਨਿਊਜ਼ ਸਰਵਿਸ ਚੰਡੀਗੜ੍ਹ, 8 ਜੁਲਾਈ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਵਿੱਚ ਸਨਅਤੀ ਖੇਤਰ ਨੂੰ ਹੁਲਾਰਾ ਦੇਣ ਅਤੇ ਕਾਰੋਬਾਰ ਅਨੁਕੂਲ ਮਾਹੌਲ ਮੁਹੱਈਆ ਕਰਵਾਉਣ ਲਈ ਉਦਯੋਗਪਤੀਆਂ ਤੋਂ ਫੀਡਬੈਕ ਲੈਣ ਦਾ ਫ਼ੈਸਲਾ ਕੀਤਾ ਹੈ। ਇਸ ਤਹਿਤ ਅੱਜ ਮੁੱਖ ਮੰਤਰੀ ਨੇ ਵਟਸਐਪ...
  • fb
  • twitter
  • whatsapp
  • whatsapp
Advertisement

ਟ੍ਰਿਬਿਊਨ ਨਿਊਜ਼ ਸਰਵਿਸ

ਚੰਡੀਗੜ੍ਹ, 8 ਜੁਲਾਈ

Advertisement

ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਵਿੱਚ ਸਨਅਤੀ ਖੇਤਰ ਨੂੰ ਹੁਲਾਰਾ ਦੇਣ ਅਤੇ ਕਾਰੋਬਾਰ ਅਨੁਕੂਲ ਮਾਹੌਲ ਮੁਹੱਈਆ ਕਰਵਾਉਣ ਲਈ ਉਦਯੋਗਪਤੀਆਂ ਤੋਂ ਫੀਡਬੈਕ ਲੈਣ ਦਾ ਫ਼ੈਸਲਾ ਕੀਤਾ ਹੈ। ਇਸ ਤਹਿਤ ਅੱਜ ਮੁੱਖ ਮੰਤਰੀ ਨੇ ਵਟਸਐਪ ਨੰਬਰ 81948-91948 ਅਤੇ ਈ-ਮੇਲ ਆਈਡੀ punjabconsultation@gmail.com ਜਾਰੀ ਕਰਦਿਆਂ ਸਨਅਤਕਾਰਾਂ ਨੂੰ ੲਿਸ ’ਤੇ ਆਪਣੀ ਫੀਡਬੈੱਕ ਦੇਣ ਲਈ ਕਿਹਾ ਹੈ। ੲਿੱਕ ਵੀਡੀਓ ਸੰਦੇਸ਼ ਰਾਹੀਂ ਸੂਬੇ ਦੇ ਸਨਅਤਕਾਰਾਂ ਨੂੰ ਮੁਖਾਤਬ ਹੁੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕੋਈ ਵੀ ਸਨਅਤਕਾਰ ਪੰਜਾਬ ਵਿੱਚ ਸਨਅਤੀ ਵਿਕਾਸ ਨੂੰ ਹੋਰ ਅੱਗੇ ਲਿਜਾਣ ਸਬੰਧੀ ਆਪਣਾ ਸੁਝਾਅ ਸਾਂਝਾ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਸਰਕਾਰ ਵੱਲੋਂ ਸੂਬਾ ਵਾਸੀਆਂ ਦੇ ਸੁਝਾਅ ਲੈ ਕੇ ਨੀਤੀਆਂ ਤਿਆਰ ਕੀਤੀਆਂ ਜਾ ਰਹੀਆਂ ਹਨ। ਇਸੇ ਤਹਿਤ ਹੁਣ ਸਨਅਤ ਦੇ ਖੇਤਰ ਵਿੱਚ ਸਨਅਤਕਾਰਾਂ ਦੇ ਸੁਝਾਅ ਲਏ ਜਾਣਗੇ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਨਵੇਂ ਪ੍ਰਾਜੈਕਟ ਲਿਆਉਣ ਦੇ ਨਾਲ-ਨਾਲ ਸੂਬਾ ਸਰਕਾਰ ਮੌਜੂਦਾ ਉਦਯੋਗਿਕ ਇਕਾਈਆਂ ਨੂੰ ਉਦਯੋਗ ਪੱਖੀ ਮਾਹੌਲ ਵੀ ਮੁਹੱਈਆ ਕਰਵਾਏਗੀ। ਮੁੱਖ ਮੰਤਰੀ ਨੇ ਕਿਹਾ ਕਿ ਇਹ ਸੁਝਾਅ ਸੂਬਾ ਸਰਕਾਰ ਨੂੰ ਪੰਜਾਬ ਵਿੱਚ ਉਦਯੋਗ ਨੂੰ ਉਤਸ਼ਾਹਿਤ ਕਰਨ ਲਈ ਨੀਤੀਆਂ ਘੜਨ ’ਚ ਮਦਦ ਕਰਨਗੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪੰਜਾਬ ਨੂੰ ਉਦਯੋਗਿਕ ਵਿਕਾਸ ਵਿੱਚ ਮੋਹਰੀ ਸੂਬਾ ਬਣਾਉਣ ਲਈ ਵਚਨਬੱਧ ਹੈ।

Advertisement
×