ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 12 ਜਨਵਰੀ
ਪੰਜਾਬ ਦੇ ਰਾਜਪਾਲ ਵੀਪੀ ਸਿੰਘ ਬਦਨੌਰ ਸੂਬਾ ਪੱਧਰੀ ਗਣਤੰਤਰ ਦਿਵਸ ਦੇ ਮੌਕੇ ਐੱਸਏਐੱਸ ਨਗਰ (ਮੁਹਾਲੀ) ਵਿੱਚ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕਰਨਗੇ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪਟਿਆਲਾ ਵਿਚ ਝੰਡਾ ਲਹਿਰਾਉਣਗੇ। ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇਪੀ ਸਿੰਘ ਐੱਸਬੀਐੱਸ ਨਗਰ, ਡਿਪਟੀ ਸਪੀਕਰ ਅਜਾਇਬ ਸਿੰਘ ਭੱਟੀ ਫ਼ਿਰੋਜ਼ਪੁਰ ਵਿਚ ਤਿਰੰਗਾ ਲਹਿਰਾਉਣਗੇ। ਇਸੇ ਤਰ੍ਹਾਂ ਕੈਬਨਿਟ ਮੰਤਰੀਆਂ ’ਚ ਮੰਤਰੀ ਬ੍ਰਹਮ ਮਹਿੰਦਰਾ ਰੋਪੜ, ਮੰਤਰੀ ਮਨਪ੍ਰੀਤ ਸਿੰਘ ਬਾਦਲ ਮੁਕਤਸਰ, ਮੰਤਰੀ ਸਾਧੂ ਸਿੰਘ ਧਰਮਸੋਤ ਬਠਿੰਡਾ, ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਤਰਨ ਤਾਰਨ, ਮੰਤਰੀ ਚਰਨਜੀਤ ਸਿੰਘ ਚੰਨੀ ਹੁਸ਼ਿਆਰਪੁਰ, ਮੰਤਰੀ ਅਰੁਣਾ ਚੌਧਰੀ ਜਲੰਧਰ, ਮੰਤਰੀ ਰਜ਼ੀਆ ਸੁਲਤਾਨਾ ਮੋਗਾ, ਮੰਤਰੀ ਓਮ ਪ੍ਰਕਾਸ਼ ਸੋਨੀ ਕਪੂਰਥਲਾ’ ਚ ਤਿਰੰਗਾ ਲਹਿਰਾਉਣਗੇ।