ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ, 6 ਅਗਸਤ
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸੁਤੰਤਰਤਾ ਦਿਵਸ ਮੌਕੇ 15 ਅਗਸਤ ਨੂੰ ਅੰਮ੍ਰਿਤਸਰ ਵਿਖੇ ਰਾਸ਼ਟਰੀ ਝੰਡਾ ਲਹਿਰਾਉਣਗੇ ਜਦਕਿ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇਪੀ ਸਿੰਘ ਰੂਪਨਗਰ ਅਤੇ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਅਜਾਇਬ ਸਿੰਘ ਭੱਟੀ ਫ਼ਰੀਦਕੋਟ ਵਿਚ ਰਾਸ਼ਟਰੀ ਝੰਡਾ ਲਹਿਰਾਉਣਗੇ। ਆਮ ਰਾਜ ਪ੍ਰਬੰਧ ਵਿਭਾਗ ਵੱਲੋਂ ਜਾਰੀ ਕੀਤੇ ਪ੍ਰੋਗਰਾਮ ਅਨੁਸਾਰ ਸਥਾਨਕ ਸਰਕਾਰਾਂ ਬਾਰੇ ਮੰਤਰੀ ਬ੍ਰਹਮ ਮਹਿੰਦਰਾ ਮੁਹਾਲੀ, ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਬਠਿੰਡਾ, ਸਾਧੂ ਸਿੰਘ ਧਰਮਸੋਤ ਫ਼ਿਰੋਜ਼ਪੁਰ, ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਗੁਰਦਾਸਪੁਰ ਅਤੇ ਚਰਨਜੀਤ ਸਿੰਘ ਚੰਨੀ ਐੱਸਬੀਐੱਸ ਨਗਰ ਵਿੱਚ ਰਾਸ਼ਟਰੀ ਝੰਡਾ ਲਹਿਰਾਉੁਣਗੇ। ਇਸੇ ਤਰ੍ਹਾਂ ਅਰੁਣਾ ਚੌਧਰੀ ਪਠਾਨਕੋਟ, ਰਜ਼ੀਆ ਸੁਲਤਾਨਾ ਮਾਲੇਰਕੋਟਲਾ, ਓਮ ਪ੍ਰਕਾਸ਼ ਸੋਨੀ ਜਲੰਧਰ, ਰਾਣਾ ਗੁਰਮੀਤ ਸਿੰਘ ਸੋਢੀ ਸ੍ਰੀ ਮੁਕਤਸਰ ਸਾਹਿਬ, ਸੁਖਜਿੰਦਰ ਸਿੰਘ ਰੰਧਾਵਾ ਫਹਿਤਗੜ੍ਹ, ਗੁਰਪ੍ਰੀਤ ਸਿੰਘ ਕਾਂਗੜ ਮਾਨਸਾ, ਸੁਖਬਿੰਦਰ ਸਿੰਘ ਸਰਕਾਰੀਆ ਤਰਨ ਤਾਰਨ, ਬਲਬੀਰ ਸਿੰਘ ਸਿੱਧੂ ਪਟਿਆਲਾ, ਵਿਜੈ ਇੰਦਰ ਸਿੰਗਲਾ ਸੰਗਰੂਰ, ਸੁੰਦਰ ਸ਼ਾਮ ਅਰੋੜਾ ਹੁਸ਼ਿਆਰਪੁਰ ਅਤੇ ਭਾਰਤ ਭੂਸ਼ਨ ਆਸ਼ੂ ਲੁਧਿਆਣਾ ਵਿਚ ਕੌਮੀ ਝੰਡਾ ਲਹਿਰਾਉਣਗੇ।