ਮੁੱਖ ਮੰਤਰੀ ਹੁਸ਼ਿਆਰਪੁਰ ’ਚ ਅੱਜ ਅਧਿਆਪਕਾਂ ਦਾ ਕਰਨਗੇ ਸਨਮਾਨ
ਟ੍ਰਿਬਿਊਨ ਨਿਊਜ਼ ਸਰਵਿਸ ਚੰਡੀਗੜ੍ਹ, 4 ਸਤੰਬਰ ਪੰਜਾਬ ਸਰਕਾਰ ਵੱਲੋਂ ਅਧਿਆਪਕ ਦਿਵਸ ਮੌਕੇ ਪੰਜ ਸਤੰਬਰ ਨੂੰ ਸੂਬੇ ਭਰ ਦੇ 77 ਅਧਿਆਪਕਾਂ ਨੂੰ ਸਨਮਾਨਿਤ ਕੀਤਾ ਜਾਵੇਗਾ। ਇਸ ਲਈ ਸਰਕਾਰ ਨੇ ਚਾਰ ਸ਼੍ਰੇਣੀਆਂ ਬਣਾਈਆਂ ਹਨ। ਅਧਿਆਪਕਾਂ ਨੂੰ ਮੁੱਖ ਮੰਤਰੀ ਭਗੰਵਤ ਸਿੰਘ ਮਾਨ ਵੱਲੋਂ...
Advertisement
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 4 ਸਤੰਬਰ
Advertisement
ਪੰਜਾਬ ਸਰਕਾਰ ਵੱਲੋਂ ਅਧਿਆਪਕ ਦਿਵਸ ਮੌਕੇ ਪੰਜ ਸਤੰਬਰ ਨੂੰ ਸੂਬੇ ਭਰ ਦੇ 77 ਅਧਿਆਪਕਾਂ ਨੂੰ ਸਨਮਾਨਿਤ ਕੀਤਾ ਜਾਵੇਗਾ। ਇਸ ਲਈ ਸਰਕਾਰ ਨੇ ਚਾਰ ਸ਼੍ਰੇਣੀਆਂ ਬਣਾਈਆਂ ਹਨ। ਅਧਿਆਪਕਾਂ ਨੂੰ ਮੁੱਖ ਮੰਤਰੀ ਭਗੰਵਤ ਸਿੰਘ ਮਾਨ ਵੱਲੋਂ ਹੁਸ਼ਿਆਰਪੁਰ ਵਿੱਚ ਸੂਬਾ ਪੱਧਰੀ ਸਮਾਗਮ ਦੌਰਾਨ ਸਨਮਾਨਿਆ ਜਾਵੇਗਾ।
ਸਿੱਖਿਆ ਵਿਭਾਗ ਵੱਲੋਂ 55 ਅਧਿਆਪਕਾਂ ਨੂੰ ਅਧਿਆਪਕ ਰਾਜ ਪੁਰਸਕਾਰ, 10 ਨੂੰ ਯੰਗ ਟੀਚਰ ਐਵਾਰਡ, 7 ਨੂੰ ਪ੍ਰਬੰਧਕੀ ਐਵਾਰਡ ਅਤੇ 5 ਅਧਿਆਪਕਾਂ ਨੂੰ ਵਿਸ਼ੇਸ਼ ਸਨਮਾਨ ਦਿੱਤਾ ਜਾਵੇਗਾ।
Advertisement
×