ਪੰਜਾਬੀ ’ਵਰਸਿਟੀ ਵਿੱਚ ਮਰਨ ਵਰਤ ’ਤੇ ਬੈਠੀ ਪ੍ਰੋਫੈਸਰ ਦੀ ਹਾਲਤ ਵਿਗੜੀ
ਪਟਿਆਲਾ (ਪੱਤਰ ਪ੍ਰੇਰਕ): ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿੱਚ ਵਾਈਸ ਚਾਂਸਲਰ ਦਫ਼ਤਰ ਅੱਗੇ ਕੰਟਰੈਕਟ ਅਸਿਸਟੈਂਟ ਪ੍ਰੋਫੈਸਰਾਂ ਦੇ ਧਰਨੇ ਦੌਰਾਨ ਮਰਨ ਵਰਤ ’ਤੇ ਬੈਠੀ ਡਾ. ਰਾਜਮੋਹਿੰਦਰ ਕੌਰ ਦੀ ਹਾਲਤ ਜ਼ਿਆਦਾ ਖ਼ਰਾਬ ਹੋਣ ਕਾਰਨ ਉਨ੍ਹਾਂ ਨੂੰ ਨਿੱਜੀ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ। ਬੀਤੇ ਦਿਨੀਂ...
Advertisement
ਪਟਿਆਲਾ (ਪੱਤਰ ਪ੍ਰੇਰਕ):
ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿੱਚ ਵਾਈਸ ਚਾਂਸਲਰ ਦਫ਼ਤਰ ਅੱਗੇ ਕੰਟਰੈਕਟ ਅਸਿਸਟੈਂਟ ਪ੍ਰੋਫੈਸਰਾਂ ਦੇ ਧਰਨੇ ਦੌਰਾਨ ਮਰਨ ਵਰਤ ’ਤੇ ਬੈਠੀ ਡਾ. ਰਾਜਮੋਹਿੰਦਰ ਕੌਰ ਦੀ ਹਾਲਤ ਜ਼ਿਆਦਾ ਖ਼ਰਾਬ ਹੋਣ ਕਾਰਨ ਉਨ੍ਹਾਂ ਨੂੰ ਨਿੱਜੀ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ। ਬੀਤੇ ਦਿਨੀਂ ਉਨ੍ਹਾਂ ਨੂੰ ’ਵਰਸਿਟੀ ਅਧੀਨ ਚੱਲ ਰਹੇ ਭਾਈ ਘਨ੍ਹੱਈਆ ਹੈਲਥ ਸੈਂਟਰ ’ਚ ਦਾਖ਼ਲ ਕਰਵਾਇਆ ਗਿਆ ਸੀ। ਇਸ ਦੌਰਾਨ ਅੱਜ ਦੁਪਹਿਰ ਇੱਕ ਹੋਰ ਪ੍ਰੋਫੈਸਰ ਡਾ. ਤਰਨਜੀਤ ਕੌਰ ਦੀ ਹਾਲਤ ਵਿਗੜ ਗਈ। ਦੂਜੇ ਪਾਸੇ ਪੰਜਾਬੀ ਯੂਨੀਵਰਸਿਟੀ ਬਚਾਓ ਮੋਰਚਾ ਵੱਲੋਂ ਡਾ. ਰਾਜਦੀਪ ਸਿੰਘ, 1158 ਅਸਿਸਟੈਂਟ ਪ੍ਰੋਫੈਸਰ ਯੂਨੀਅਨ ਵੱਲੋਂ ਪ੍ਰੋ. ਪ੍ਰਿਤਪਾਲ ਸਿੰਘ ਤੇ ਪੰਜਾਬੀ ਯੂਨੀਵਰਸਿਟੀ ਰਿਸਰਚ ਸਕਾਲਰ ਐਸੋਸੀਏਸ਼ਨ ਵੱਲੋਂ ਗੁਰਸ਼ਮਿੰਦਰ ਸਿੰਘ ਵੱਲੋਂ ਧਰਨੇ ਦੀ ਹਮਾਇਤ ਕੀਤੀ ਗਈ ਹੈ।
Advertisement
Advertisement
×