ਨਿੱਜੀ ਪੱਤਰ ਪ੍ਰੇਰਕ
ਮੰਡੀ ਗੋਬਿੰਦਗੜ੍ਹ, 31 ਅਕਤੂਬਰ
ਮੰਡੀ ਗੋਬਿੰਦਗੜ੍ਹ ਦੀ ਨਗਰ ਕੌਂਸਲ ਦੇ ਕਈ ਵਾਰਡਾਂ ਵਿਚ ਕੰਮ ਨਾ ਹੋਣ ਦੇ ਮਾਮਲੇ ਨੂੰ ਲੈ ਕੇ ਅੱਜ ਸ਼ਹਿਰ ਦੇ 2 ਦਰਜਨ ਦੇ ਕਰੀਬ ਕੌਂਸਲਰਾਂ ਨੇ ਹੰਗਾਮੀ ਮੀਟਿੰਗ ਸੱਦ ਕੇ ਮਿਉਂਸਪਲ ਇੰਜਨੀਅਰ ਗੁਰਪ੍ਰੀਤ ਸਿੰਘ ਖਿਲਾਫ਼ ਮੋਰਚਾ ਖੋਲ੍ਹ ਕੇ ਸਰਕਾਰ ਤੋਂ ਉਸ ਖਿਲਾਫ਼ ਕਾਰਵਾਈ ਦੀ ਮੰਗ ਕੀਤੀ ਅਤੇ ਕੌਂਸਲ ਪ੍ਰਧਾਨ ਹਰਪ੍ਰੀਤ ਸਿੰਘ ਪ੍ਰਿੰਸ ਨੂੰ ਮੰਗ ਪੱਤਰ ਦੇ ਕੇਅਧਿਕਾਰੀ ਦੀ ਤੁਰੰਤ ਬਦਲੀ ਦੀ ਮੰਗ ਕੀਤੀ। ਕੌਂਸਲਰਾਂ ਨੇ ਬਾਅਦ ਵਿਚ ਦੱਸਿਆ ਕਿ ਕੌਂਸਲ ਦੀ ਅਗਲੀ ਮੀਟਿੰਗ ਵਿਚ ਹਾਊਸ ਵਿਚ ਇਸ ਸਬੰਧੀ ਮਤਾ ਪਾਸ ਕਰਕੇ ਸਥਾਨਕ ਸਰਕਾਰ ਵਿਭਾਗ ਨੂੰ ਭੇਜਣ ’ਤੇ ਵੀ ਕੌਂਸਲਰਾਂ ਦੀ ਸਹਿਮਤੀ ਹੋਈ। ਕੌਂਸਲ ਪ੍ਰਧਾਨ ਹਰਪ੍ਰੀਤ ਸਿੰਘ ਪ੍ਰਿੰਸ ਨੇ ਕਿਹਾ ਕਿ ਕੌਂਸਲਰਾਂ ਦਾ ਜੋ ਵੀ ਰੋਸ ਹੈ ਉਸ ਨੂੰ ਵਿਭਾਗ ਦੇ ਉੱਚ ਅਧਿਕਾਰੀਆਂ ਦੇ ਧਿਆਨ ਵਿਚ ਲਿਆਂਦਾ ਜਾਵੇਗਾ ਤਾਂ ਜੋ ਕੌਂਸਲਰਾਂ ਨੂੰ ਕਿਸੇ ਵੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਮੀਟਿੰਗ ਵਿਚ ਕੌਂਸਲਰ ਪੁਨੀਤ ਗੋਇਲ, ਰਮਨਦੀਪ ਕੌਰ ਬੱਲ, ਹਰਮੀਤ ਕੌਰ ਭਾਂਬਰੀ ਆਦਿ ਹਾਜ਼ਰ ਸਨ।ਿਉਂਸਪਲ ਇੰਜਨੀਅਰ ਗੁਰਪ੍ਰੀਤ ਸਿੰਘ ਨੇ ਕਿਹਾ ਕਿ ਉਹ ਕੋਈ ਵੀ ਕੰਮ ਆਪਣੀ ਮਨਮਰਜ਼ੀ ਨਾਲ ਨਹੀਂ ਕਰ ਰਹੇ ਹਨ ਸਗੋਂ ਹਰ ਕੰਮ ਨੂੰ ਪੂਰੀ ਤਨਦੇਹੀ ਨਾਲ ਕੀਤਾ ਜਾ ਰਿਹਾ ਹੈ, ਜੇ ਕਿਸੇ ਨੂੰ ਕੋਈ ਦਿੱਕਤ ਹੈ ਤਾਂ ਉਹ ਕਿਸੇ ਵੀ ਸਮੇਂ ਆ ਕੇ ਉਨ੍ਹਾਂ ਨੂੰ ਮਿਲ ਸਕਦਾ ਹੈ।