ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਦੇਸ਼ ਹਮੇਸ਼ਾ ਸ਼ਹੀਦਾਂ ਦਾ ਕਰਜ਼ਦਾਰ ਰਹੇਗਾ: ਭਗਵੰਤ ਮਾਨ

ਮੁੱਖ ਮੰਤਰੀ ਵੱਲੋਂ ਕਾਰਗਿਲ ਵਿਜੈ ਦਿਵਸ ’ਤੇ ਸ਼ਹੀਦਾਂ ਨੂੰ ਸ਼ਰਧਾਂਜਲੀ
ਚੰਡੀਗੜ੍ਹ ’ਚ ਕਾਰਗਿਲ ਜੰਗ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ।
Advertisement

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਾਰਗਿਲ ਵਿਜੈ ਦਿਵਸ ਮੌਕੇ ਚੰਡੀਗੜ੍ਹ ਸਥਿਤ ਬੋਗਨਵਿਲੀਆ ਗਾਰਡਨ ਵਿੱਚ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਉਨ੍ਹਾਂ ਦੇਸ਼ ਦੀ ਰਾਖੀ ਲਈ ਆਪਣੀਆਂ ਜਾਨਾਂ ਵਾਰਨ ਵਾਲੇ ਪੰਜਾਬ ਦੇ ਬਹਾਦਰ ਜਵਾਨਾਂ ਨੂੰ ਵੀ ਸ਼ਰਧਾਂਜਲੀ ਭੇਟ ਕੀਤੀ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕਾਰਗਿਲ ਜੰਗ ਦੌਰਾਨ ਫੌਜ ਦੇ ਜਾਂਬਾਜ਼ ਯੋਧਿਆਂ ਦੀ ਮਹਾਨ ਕੁਰਬਾਨੀ ਨੌਜਵਾਨਾਂ ਨੂੰ ਦੇਸ਼ ਭਗਤੀ ਦੇ ਜਜ਼ਬੇ ਨਾਲ ਨਿਰਸਵਾਰਥ ਹੋ ਕੇ ਮੁਲਕ ਦੀ ਸੇਵਾ ਕਰਨ ਲਈ ਪ੍ਰੇਰਿਤ ਕਰਦੀ ਹੈ। ਉਨ੍ਹਾਂ ਕਿਹਾ ਕਿ ਸਾਲ 1999 ਦੀ ਕਾਰਗਿਲ ਜੰਗ ਦੌਰਾਨ ਸਮੁੱਚਾ ਦੇਸ਼ ਨੇ ਭਗਤੀ ਦੇ ਜਜ਼ਬੇ ਨਾਲ ਇੱਕਜੁਟਤਾ ਦਾ ਪ੍ਰਗਟਾਵਾ ਕੀਤਾ ਸੀ।

ਭਗਵੰਤ ਮਾਨ ਕਿਹਾ ਕਿ ਕਾਰਗਿਲ ਵਿਜੈ ਦਿਵਸ ਭਾਰਤ ਦੀਆਂ ਹਥਿਆਰਬੰਦ ਸੈਨਾਵਾਂ ਦੀ ਅਸਾਧਾਰਨ ਸੂਰਮਗਤੀ ਦਾ ਪ੍ਰਤੀਕ ਹੈ ਕਿਉਂ ਜੋ ਇਸ ਜੰਗ ਦੌਰਾਨ ਸਾਡੇ ਫੌਜੀ ਜਵਾਨਾਂ ਨੇ ਕੁਰਬਾਨੀ, ਸੂਰਬੀਰਤਾ ਤੇ ਬਹਾਦਰੀ ਦੀ ਬੇਮਿਸਾਲ ਗਾਥਾ ਪੇਸ਼ ਕੀਤੀ। ਭਾਰਤੀ ਫੌਜ ਨੇ ਤਮਾਮ ਔਕੜਾਂ ਦੇ ਬਾਵਜੂਦ ਜੁਲਾਈ 1999 ਵਿੱਚ ਕਾਰਗਿਲ, ਦਰਾਸ ਤੇ ਬਟਾਲਿਕ ਦੇ ਇਲਾਕਿਆਂ ਵਿਚ ਘੁਸਪੈਠ ਕਰਨ ਵਾਲੀ ਪਾਕਿਸਤਾਨੀ ਸੈਨਾ ਨੂੰ ਕਰਾਰਾ ਜਵਾਬ ਦਿੱਤਾ। ਉਨ੍ਹਾਂ ਕਿਹਾ ਕਿ ਭਾਰਤੀ ਸੈਨਿਕਾਂ ਵੱਲੋਂ ਦਿਖਾਈ ਅਦੁੱਤੀ ਬਹਾਦਰੀ ਦੀ ਅਜਿਹੀ ਮਿਸਾਲ ਵਿਸ਼ਵ ਦੇ ਇਤਿਹਾਸ ਵਿੱਚ ਨਹੀਂ ਮਿਲਦੀ, ਜੋ ਨੌਜਵਾਨਾਂ ਨੂੰ ਭਾਰਤੀ ਫੌਜ ਵਿੱਚ ਸ਼ਾਮਲ ਹੋ ਕੇ ਆਪਣੀ ਮਾਤ ਭੂਮੀ ਦੀ ਸੇਵਾ ਲਈ ਪ੍ਰੇਰਿਤ ਕਰਦੀ ਰਹੇਗੀ।

Advertisement

ਮੁੱਖ ਮੰਤਰੀ ਨੇ ਕਿਹਾ ਕਿ ਮੁਲਕ ਆਪਣੇ ਜਾਂਬਾਜ਼ ਸਪੂਤਾਂ ਦਾ ਹਮੇਸ਼ਾ ਕਰਜ਼ਦਾਰ ਰਹੇਗਾ ਜੋ ਸਖ਼ਤ ਗਰਮੀ ਅਤੇ ਠੰਢ ਵਿਚ ਵੀ ਮੁਲਕ ਦੀਆਂ ਸਰਹੱਦਾਂ ਦੀ ਰਾਖੀ ਕਰਦੇ ਹਨ। ਉਨ੍ਹਾਂ ਕਿਹਾ ਕਿ ਸੈਨਿਕਾਂ ਦੇ ਮਿਸਾਲੀ ਯੋਗਦਾਨ ਦੇ ਸਤਿਕਾਰ ਵਜੋਂ ਸੂਬਾ ਸਰਕਾਰ ਨੇ ਡਿਊਟੀ ਦੌਰਾਨ ਸ਼ਹਾਦਤ ਪ੍ਰਾਪਤ ਕਰਨ ਵਾਲੇ ਸੈਨਿਕ ਦੇ ਪਰਿਵਾਰ ਨੂੰ ਇੱਕ ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ।

ਮੁੱਖ ਮੰਤਰੀ ਨੇ ਐੱਨਸੀਸੀ ਕੈਡਿਟਾਂ ਤੇ ਮਹਾਰਾਜਾ ਰਣਜੀਤ ਸਿੰਘ ਆਰਮਿਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਤੇ ਮਾਈ ਭਾਗੋ ਆਰਮਿਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਮੁਹਾਲੀ ਦੇ ਕੈਡਿਟਾਂ ਨੂੰ ਦੇਸ਼ ਦੀ ਏਕਤਾ ਤੇ ਅਖੰਡਤਾ ਦੀ ਰਾਖੀ ਲਈ ਹਥਿਆਰਬੰਦ ਸੈਨਾਵਾਂ ਵਿੱਚ ਸ਼ਾਮਲ ਹੋਣ ਲਈ ਉਤਸ਼ਾਹਤ ਕੀਤਾ। ਇਸ ਮੌਕੇ ਪੀਏਪੀ ਬੈਂਡ ਦੇ ਨਾਲ ਪੀਏਪੀ ਗਰੁੱਪ ਦੇ ਕਮਾਂਡਰ ਡੀਐੱਸਪੀ ਦਵਿੰਦਰ ਸਿੰਘ ਸੈਣੀ ਦੀ ਅਗਵਾਈ ਵਿੱਚ ਪ੍ਰਭਾਵਸ਼ਾਲੀ ਢੰਗ ਨਾਲ ਗਾਰਡ ਆਫ ਆਨਰ ਰਾਹੀਂ ਸਲਾਮੀ ਦਿੱਤੀ ਗਈ।

Advertisement