ਮੁਹਾਲੀ: ਪੰਜਾਬ ਪੁਲੀਸ ਦੇ ਕਾਊਂਟਰ-ਇੰਟੈਲੀਜੈਂਸ ਯੂਨਿਟ ਵੱਲੋਂ ਪਿਛਲੇ ਦਿਨੀਂ ਦਿੱਲੀ ਪੁਲੀਸ ਦੀ ਮਦਦ ਨਾਲ ਗ੍ਰਿਫ਼ਤਾਰ ਕੀਤੇ ਗੈਂਗਸਟਰਾਂ ਨਾਲ ਸਬੰਧਤ ਚਾਰ ਮੁਲਜ਼ਮਾਂ ਦੀਪਕ ਸ਼ਰਮਾ ਵਾਸੀ ਮੋਗਾ, ਸੰਦੀਪ ਸਿੰਘ ਵਾਸੀ ਫਿਰੋਜ਼ਪੁਰ, ਵਿਪਨ ਜਾਖੜ ਵਾਸੀ ਨਵੀਂ ਦਿੱਲੀ ਅਤੇ ਸੰਨੀ ਡਾਗਰ ਵਾਸੀ ਈਸਾਪੁਰ, ਦਿੱਲੀ ਦਾ ਪੁਲੀਸ ਰਿਮਾਂਡ ਪੰਜ ਦਿਨ ਹੋਰ ਵਧਾ ਦਿੱਤਾ ਹੈ। ਇਨ੍ਹਾਂ ਨੂੰ ਪੁਲੀਸ ਰਿਮਾਂਡ ਖ਼ਤਮ ਹੋਣ ’ਤੇ ਅੱਜ ਮੁਹਾਲੀ ਦੀ ਚੀਫ਼ ਜੁਡੀਸ਼ਲ ਮੈਜਿਸਟਰੇਟ ਹਰਪ੍ਰੀਤ ਕੌਰ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਮੁਲਜ਼ਮਾਂ ਨੂੰ ਦੁਬਾਰਾ 5 ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ। ਇਸ ਮਾਮਲੇ ਦੀ 23 ਅਗਸਤ ਨੂੰ ਮੁੜ ਸੁਣਵਾਈ ਹੋਵੇਗੀ। -ਪੱਤਰ ਪ੍ਰੇਰਕ