ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 21 ਜਨਵਰੀ
ਲੋਕ ਇਨਸਾਫ਼ ਪਾਰਟੀ ਮੁਖੀ ਅਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਖ਼ਿਲਾਫ਼ ਚੱਲ ਰਹੇ ਜਬਰ ਜਨਾਹ ਦੇ ਕੇਸ ’ਚ ਅਦਾਲਤ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ 30 ਦਿਨ ਅੰਦਰ ਪੁਲੀਸ ਨੇ ਵਿਧਾਇਕ ਬੈਂਸ ਨੂੰ ਗ੍ਰਿਫ਼ਤਾਰ ਨਾ ਕੀਤਾ ਤਾਂ ਉਸਨੂੰ ਭਗੌੜਾ ਕਰਾਰ ਦੇਣ ਦੀ ਕਾਰਵਾਈ ਸ਼ੁਰੂ ਕੀਤੀ ਜਾ ਸਕਦੀ ਹੈ। ਅਦਾਲਤ ਦੇ ਹੁਕਮਾਂ ’ਤੇ ਜੁਲਾਈ 2021 ’ਚ ਕੇਸ ਦਰਜ ਕੀਤਾ ਗਿਆ ਸੀ। ਵਿਧਾਇਕ ਬੈਂਸ ਦੇ ਨਾਂ ਦਾ ਵਾਰੰਟ ਜਾਰੀ ਹੋਣ ਦੇ ਬਾਵਜੂਦ ਉਸਨੂੰ ਨੂੰ ਪੁਲੀਸ ਵੱਲੋਂ ਗ੍ਰਿਫ਼ਤਾਰ ਨਾ ਕੀਤੇ ਜਾਣ ਤੋਂ ਬਾਅਦ ਅਦਾਲਤ ਨੇ ਫਟਕਾਰ ਲਾਈ ਸੀ। ਇਸ ਮਾਮਲੇ ਦੀ ਅਗਲੀ ਸੁਣਵਾਈ 11 ਫਰਵਰੀ ਨੂੰ ਹੋਵੇਗੀ।