ਪੱਤਰ ਪ੍ਰੇਰਕ
ਜ਼ੀਰਾ, 27 ਅਪਰੈਲ
ਪਿੰਡ ਗੋਗੋਆਣੀ ’ਚ ਬੀਤੇ ਦਿਨੀਂ ਆਪਣੇ ਮਾਤਾ-ਪਿਤਾ ਦੀ ਕੁੱਟਮਾਰ ਕਰਨ ਵਾਲੇ ਨੌਜਵਾਨ ਨੂੰ ਪੁਲੀਸ ਨੇ ਅੱਜ ਅਦਾਲਤ ਵਿਚ ਪੇਸ਼ ਕੀਤਾ ਜਿਥੇ ਅਦਾਲਤ ਨੇ ਉਸ ਨੂੰ ਨਿਆਂਇਕ ਹਿਰਾਸਤ ਤਹਿਤ ਜੇਲ੍ਹ ਭੇਜ ਦਿੱਤਾ। ਇਸ ਘਟਨਾ ਦੀ ਵੀਡੀਓ ਸੋਸ਼ਲ ਮੀਡੀਆ ’ਤੇ ਕਾਫੀ ਵਾਇਰਲ ਹੋਈ ਸੀ ਜਿਸ ਤੋਂ ਬਾਅਦ ਪੁਲੀਸ ਨੇ ਮੁਲਜ਼ਮ ਨਿਹੰਗ ਲਵਪ੍ਰੀਤ ਸਿੰਘ ਉਰਫ਼ ਭੁੱਟੋ ਤੇ ਉਸ ਦੇ ਸਾਥੀ ਜਸ਼ਨਪ੍ਰੀਤ ਸਿੰਘ ਵਾਸੀ ਪਿੰਡ ਮਿਸ਼ਰੀਵਾਲਾ ਨੂੰ ਗ੍ਰਿਫਤਾਰ ਕਰ ਲਿਆ ਸੀ। ਇਨ੍ਹਾਂ ਦੋਵਾਂ ਨੂੰ ਅੱਜ ਪੁਲੀਸ ਨੇ ਜੱਜ ਗੁਰਪ੍ਰੀਤ ਕੌਰ ਦੀ ਅਦਾਲਤ ਵਿੱਚ ਪੇਸ਼ ਕੀਤਾ। ਏਐੱਸਆਈ ਮੇਜਰ ਸਿੰਘ ਨੇ ਦੱਸਿਆ ਕਿ ਜੱਜ ਨੇ ਦੋਵੇਂ ਮੁਲਜ਼ਮਾਂ ਨੂੰ 14 ਦਿਨ ਦੀ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ। ਨੌਜਵਾਨ ਜਸ਼ਨਪ੍ਰੀਤ ਸਿੰਘ ਦੀ ਮਾਤਾ ਪ੍ਰਵੀਨ ਕੌਰ ਨੇ ਦੱਸਿਆ ਕਿ ਉਸ ਦੇ ਲੜਕੇ ਨੇ ਲਵਪ੍ਰੀਤ ਸਿੰਘ ਦੇ ਮਾਪਿਆਂ ਨਾਲ ਕੋਈ ਬਦਸਲੂਕੀ ਨਹੀਂ ਕੀਤੀ।