ਸ਼ਸ਼ੀ ਪਾਲ ਜੈਨ
ਖਰੜ, 16 ਅਕਤੂਬਰ
ਇਥੋਂ ਦੀ ਬੀ-ਫਾਰਮੈਸੀ ਦੂਜੇ ਸਾਲ ਦੀ ਵਿਦਿਆਰਥਣ ਦੀ ਸ਼ਿਕਾਇਤ ’ਤੇ ਖਰੜ ਸਿਟੀ ਪੁਲੀਸ ਨੇ ਉਸ ਦੇ ਪਿਤਾ ਰਾਜਿੰਦਰ ਸਿੰਘ ਅਤੇ ਮਾਤਾ ਵਿਰੁੱਧ ਲੜਕੀ ਨਾਲ ਅਸ਼ਲੀਲ ਹਰਕਤਾਂ ਕਰਨ ਦੇ ਦੋਸ਼ ਅਧੀਨ ਕੇਸ ਦਰਜ ਕੀਤਾ ਹੈ। ਲੜਕੀ ਨੇ ਖਰੜ ਸਿਟੀ ਪੁਲੀਸ ਨੂੰ ਸ਼ਿਕਾਇਤ ਕੀਤੀ ਕਿ ਪਿਤਾ ਦੀਆਂ ਹਰਕਤਾਂ ਬਰਦਾਸ਼ਤ ਤੋਂ ਬਾਹਰ ਹੋਣ ਕਾਰਨ ਉਸ ਨੇ ਮਾਂ ਨੂੰ ਦੱਸਿਆ ਤਾਂ ਮਾਂ ਨੇ ਵੀ ਪਿਤ ਦਾ ਪੂਰਾ ਸਾਥ ਦਿੱਤਾ। ਉਸ ਦੇ ਮਾਤਾ-ਪਿਤਾ ਉਸ ਨੂੰ ਪਾਗਲ ਕਰਾਰ ਦੇਣ ਦੀਆਂ ਕੋਸ਼ਿਸਾਂ ਕਰ ਰਹੇ ਹਨ। ਉਹ ਉਸ ਨੂੰ ਨਸ਼ੇ ਦੀਆਂ ਦਵਾਈਆਂ ਖੁਆਉਣ ਲੱਗ ਪਏ ਜਦੋਂ ਉਹ ਬੇਸੁਧ ਹੋ ਜਾਂਦੀ ਤਾਂ ਉਸ ਦਾ ਪਿਤਾ ਉਸ ਨਾਲ ਅਸ਼ਲੀਲ ਹਰਕਤਾਂ ਕਰਦਾ। ਉਸ ਦੇ ਰਿਸ਼ੇਤਦਾਰਾਂ ਨੇ ਉਸ ਦੀ ਗੱਲ ਨਹੀਂ ਸੁਣੀ ਫਿਰ ਉਸ ਦੇ ਮਾਤਾ-ਪਿਤਾ ਉਸ ਨੂੰ ਬਾਬਿਆਂ ਕੋਲ ਲੈ ਕੇ ਜਾਣ ਲੱਗੇ। ਖਰੜ ਥਾਣੇ ਦੇ ਐੱਸਐੱਚਓ ਭਗਵੰਤ ਸਿੰਘ ਨੇ ਦੱਸਿਆ ਕਿ ਕੇਸ ਦਰਜ ਕਰਨ ਬਾਅਦ ਲੜਕੀ ਦਾ ਮੈਡੀਕਲ ਕਰਵਾਇਆ ਗਿਆ ਹੈ, ਜਦੋਂ ਮੈਡੀਕਲ ਦੀ ਰਿਪੋਰਟ ਆਵੇਗੀ ਤਾਂ ਅਗਲੇਰੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੁਲੀਸ ਸਾਰੇ ਪੱਖਾਂ ਤੋਂ ਜਾਂਚ ਕਰ ਰਹੀ ਹੈ ਪਰ ਹਾਲੇ ਤੱਕ ਕੋਈ ਵੀ ਸਿੱਧਾ ਪੁਖਤਾ ਸਬੂਤ ਪੁਲੀਸ ਨੂੰ ਪ੍ਰਾਪਤ ਨਹੀਂ ਹੋਇਆ ਹੈ।