ਮਾਛੀਵਾੜਾ (ਪੱਤਰ ਪ੍ਰੇਰਕ): ਪਿੰਡ ਨੂਰਪੁਰ ਬੇਟ ਦੇ ਵਾਸੀ ਧਿਆਨ ਸਿੰਘ ਦੇ ਪੁੱਤਰ ਨਾਨਕ ਸਿੰਘ ਦੀ ਇਟਲੀ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਨਾਨਕ ਸਿੰਘ, ਇਟਲੀ ਦੇ ਸ਼ਹਿਰ ਕਰੇਮੋਨਾ ਨੇੜੇ ਫੇਸੇ ਵਿੱਚ ਪ੍ਰਾਈਵੇਟ ਫੈਕਟਰੀ ਵਿਚ ਕੰਮ ਕਰਦਾ ਸੀ। ਉਹ ਪਿਛਲੇ ਕਈ ਸਾਲਾਂ ਤੋਂ ਇਟਲੀ ਰਹਿ ਰਿਹਾ ਸੀ ਅਤੇ ਕੁਝ ਸਮਾਂ ਪਹਿਲਾਂ ਹੀ ਉਸ ਨੇ ਆਪਣੀ ਪਤਨੀ ਅਤੇ ਬੱਚਿਆਂ ਨੂੰ ਉੱਥੇ ਬੁਲਾਇਆ ਸੀ।