ਪੱਤਰ ਪ੍ਰੇਰਕ
ਮੁਕੇਰੀਆਂ, 24 ਅਗਸਤ
ਗੜ੍ਹਦੀਵਾਲਾ ਨੇੜਲੇ ਪਿੰਡ ਦਵਾਖਰੀ ਦੇ ਰੋਜ਼ੀ ਰੋਟੀ ਦੀ ਭਾਲ ਵਿੱਚ ਬਹਿਰੀਨ ਗਏ ਨੌਜਵਾਨ ਦੀ ਭੇਤਭਰੀ ਹਾਲਤ ਵਿੱਚ ਮੌਤ ਹੋ ਗਈ। ਪੀੜਤ ਪਰਿਵਾਰ ਨੇ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਕੋਲੋਂ ਆਪਣੇ ਪੁੱਤਰ ਦੀ ਮੌਤ ਦੇ ਕਾਰਨਾਂ ਦੀ ਉੱਚ ਪੱਧਰੀ ਜਾਂਚ ਦੀ ਮੰਗ ਕਰਦਿਆਂ ਲਾਸ਼ ਪਿੰਡ ਲਿਆਉਣ ਲਈ ਮਦਦ ਕਰਨ ਦੀ ਅਪੀਲ ਕੀਤੀ ਹੈ। ਕਰਨੈਲ ਸਿੰਘ ਸੋਢੀ ਨੇ ਦੱਸਿਆ ਕਿ ਅਮਰਜੀਤ ਸਿੰਘ ਪੁੱਤਰ ਮੇਹਰ ਸਿੰਘ ਕਰੀਬ ਦੋ ਸਾਲ ਪਹਿਲਾਂ ਬਹਿਰੀਨ ਗਿਆ ਸੀ। ਉਹ ਬੀਤੇ ਦਿਨ ਸਾਊਦੀ ਅਰਬ ਗਿਆ ਸੀ। ਰਸਤੇ ਵਿਚ ਉਸ ਦੀ ਖੜ੍ਹੇ ਟਰੱਕ ਵਿੱਚੋਂ ਭੇਤਭਰੀ ਹਾਲਤ ਵਿੱਚ ਮੌਤ ਦੀ ਖਬ਼ਰ ਮਿਲੀ। ਪੀੜਤ ਪਰਿਵਾਰ ਨੇ ਅਮਰਜੀਤ ਦੀ ਮੌਤ ਦੇ ਕਾਰਨਾਂ ਦੀ ਉੱਚ ਪੱਧਰੀ ਜਾਂਚ ਦੀ ਮੰਗ ਕੀਤੀ ਹੈ।