ਕਾਹਨੂੰਵਾਨ (ਵਰਿੰਦਰਜੀਤ ਜਾਗੋਵਾਲ): ਸਥਾਨਕ ਕਸਬੇ ਦੇ ਇੱਕ ਨੌਜਵਾਨ ਦੀ ਪੁਰਤਗਾਲ ਵਿੱਚ ਮੌਤ ਹੋ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਨੌਜਵਾਨ ਸੰਦੀਪ (35) ਦੇ ਪਿਤਾ ਠਾਕੁਰ ਪ੍ਰਸ਼ੋਤਮ ਨੇ ਦੱਸਿਆ ਕਿ ਬੀਤੀ ਸ਼ਾਮ ਉਨ੍ਹਾਂ ਨੂੰ ਪੁਰਤਗਾਲ ਤੋਂ ਫੋਨ ਰਾਹੀਂ ਉਸ ਦੇ ਪੁੱਤਰ ਦੀ ਮੌਤ ਸਬੰਧੀ ਜਾਣਕਾਰੀ ਦਿੱਤੀ ਗਈ। ਸੰਦੀਪ ਰੁਜ਼ਗਾਰ ਲਈ ਕਰੀਬ ਦੋ ਸਾਲ ਪਹਿਲਾਂ ਹੀ ਵਿਦੇਸ਼ ਗਿਆ ਸੀ। ਉਨ੍ਹਾਂ ਦੱਸਿਆ ਕਿ ਉਹ ਦੋ-ਤਿੰਨ ਮਹੀਨੇ ਪਹਿਲਾਂ ਹੀ ਪੁਰਤਗਾਲ ਦਾ ਪੱਕਾ ਨਾਗਰਿਕ ਬਣਿਆ ਸੀ, ਪਰ ਕਿਸੇ ਗੰਭੀਰ ਬਿਮਾਰੀ ਦੀ ਚਪੇਟ ਵਿੱਚ ਆਉਣ ਕਾਰਨ ਉਸ ਦੀ ਮੌਤ ਹੋ ਗਈ। ਪਰਿਵਾਰਕ ਮੈਂਬਰਾਂ, ਸਰਪੰਚ ਅਫਤਾਬ ਸਿੰਘ ਅਤੇ ਭਾਜਪਾ ਆਗੂ ਅਜੇ ਚੰਦੇਲ ਨੇ ਵਿਦੇਸ਼ ਮੰਤਰੀ ਐਸ ਜੈਸ਼ੰਕਰ ਅਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਮੰਗ ਕੀਤੀ ਕਿ ਸੰਦੀਪ ਦੀ ਮ੍ਰਿਤਕ ਦੇਹ ਨੂੰ ਭਾਰਤ ਮੰਗਵਾਇਆ ਜਾਵੇ ਤਾਂ ਜੋ ਉਸ ਦਾ ਸਸਕਾਰ ਕੀਤਾ ਜਾ ਸਕੇ।