ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਨਸ਼ੇ ਦੀ ਹਾਲਤ ਵਿੱਚ ਹੁੱਲੜਬਾਜ਼ੀ ਕਰਦੇ ਨੌਜਵਾਨ ਦੀ ਮੌਤ

ਪੱਤਰ ਪ੍ਰੇਰਕ ਜਲੰਧਰ, 18 ਜੁਲਾਈ ਪਿੰਡ ਸਲਾਲਾ ਦੇ ਗੁਰਦੁਆਰਾ ਸ਼ਹੀਦ ਗੰਜ ਵਿਖੇ ਨਸ਼ੇ ਦੀ ਹਾਲਤ ਵਿੱਚ ਹੁੱਲੜਬਾਜ਼ੀ ਕਰਦੇ ਸਮੇਂ ਸੱਟ ਲੱਗਣ ਕਾਰਨ ਨੌਜਵਾਨ ਦੀ ਮੌਤ ਹੋ ਗਈ। ਡੀਐੱਸਪੀ ਸੁਖਨਾਜ ਸਿੰਘ ਨੇ ਦੱਸਿਆ ਕਿ ਪਿੰਡ ਸਲਾਲਾ ਦਾ 30 ਸਾਲਾ ਨੌਜਵਾਨ ਗਗਨਦੀਪ...
Advertisement

ਪੱਤਰ ਪ੍ਰੇਰਕ

ਜਲੰਧਰ, 18 ਜੁਲਾਈ

Advertisement

ਪਿੰਡ ਸਲਾਲਾ ਦੇ ਗੁਰਦੁਆਰਾ ਸ਼ਹੀਦ ਗੰਜ ਵਿਖੇ ਨਸ਼ੇ ਦੀ ਹਾਲਤ ਵਿੱਚ ਹੁੱਲੜਬਾਜ਼ੀ ਕਰਦੇ ਸਮੇਂ ਸੱਟ ਲੱਗਣ ਕਾਰਨ ਨੌਜਵਾਨ ਦੀ ਮੌਤ ਹੋ ਗਈ। ਡੀਐੱਸਪੀ ਸੁਖਨਾਜ ਸਿੰਘ ਨੇ ਦੱਸਿਆ ਕਿ ਪਿੰਡ ਸਲਾਲਾ ਦਾ 30 ਸਾਲਾ ਨੌਜਵਾਨ ਗਗਨਦੀਪ ਸਿੰਘ ਗੱਗ ਨਸ਼ੇ ਦੀ ਹਾਲਤ ਵਿੱਚ ਸੜਕ ’ਤੇ ਖੜ੍ਹੇ ਲੋਕਾਂ ਨਾਲ ਝਗੜਾ ਕਰਦਾ ਗੁਰੂਘਰ ਅੰਦਰ ਆ ਗਿਆ। ਇਸ ਮੌਕੇ ਸੇਵਾਦਾਰਾਂ ਸਣੇ ਪਰਿਵਾਰਕ ਮੈਂਬਰਾਂ ਵੱਲੋਂ ਉਸ ਨੂੰ ਰੋਕਿਆ ਗਿਆ ਪਰ ਉਹ ਹੁੱਲੜਬਾਜ਼ੀ ਕਰਦਾ ਅੰਦਰ ਆ ਕੇ ਲੰਮਾ ਪੈ ਗਿਆ ਤੇ ਭੰਨ੍ਹ-ਤੋੜ ਕਰਨ ਲੱਗਾ। ਇਸ ਮੌਕੇ ਉਸ ਨੇ ਸ਼ੀਸ਼ੇ ਦੇ ਦਰਵਾਜ਼ਿਆਂ ’ਚ ਮੁੱਕੇ ਮਾਰੇ, ਜਿਸ ਨਾਲ ਦਰਵਾਜ਼ਾ ਟੁੱਟ ਗਿਆ ਅਤੇ ਉਸ ਦੀ ਬਾਂਹ ਵੱਢੀ ਗਈ। ਲਹੂ ਜ਼ਿਆਦਾ ਵਗਣ ਕਾਰਨ ਉਕਤ ਨੌਜਵਾਨ ਬੇਹੋਸ਼ ਹੋ ਗਿਆ, ਜਿਸ ਨੂੰ ਪਰਿਵਾਰ ਵੱਲੋਂ ਹਸਪਤਾਲ ਲਿਜਾਇਆ ਗਿਆ ਪਰ ਉਥੇ ਉਸ ਦੀ ਮੌਤ ਹੋ ਗਈ।

Advertisement
Tags :
ਹਾਲਤਹੁੱਲੜਬਾਜ਼ੀਕਰਦੇਨੌਜਵਾਨਵਿੱਚ