ਪੰਜਾਬ ਵਿੱਚ ਜ਼ਹਿਰੀਲੀ ਸ਼ਰਾਬ ਨਾਲ ਮਰਨ ਵਾਲਿਆਂ ਦੀ ਗਿਣਤੀ 86 ਹੋਈ; 17 ਹੋਰ ਗ੍ਰਿਫ਼ਤਾਰ

ਪੰਜਾਬ ਵਿੱਚ ਜ਼ਹਿਰੀਲੀ ਸ਼ਰਾਬ ਨਾਲ ਮਰਨ ਵਾਲਿਆਂ ਦੀ ਗਿਣਤੀ 86 ਹੋਈ; 17 ਹੋਰ ਗ੍ਰਿਫ਼ਤਾਰ

ਚੰਡੀਗੜ੍ਹ ,1 ਅਗਸਤ

ਤਰਨ ਤਾਰਨ ਵਿੱਚ 63 ਹੋਰ ਮੌਤਾਂ ਨਾਲ ਪੰਜਾਬ ਵਿਚ ਜ਼ਹਿਰੀਲੀ ਸ਼ਰਾਬ ਨਾਲ ਮਰਨ ਵਾਲਿਆਂ ਦੀ ਗਿਣਤੀ ਵਧ ਕੇ 86 ਹੋ ਗਈ ਹੈ ਤੇ ਪੁਲੀਸ ਨੇ ਸਭ ਤੋਂ ਵਧ ਪ੍ਰਭਾਵਿਤ ਤਿੰਨ ਜ਼ਿਲ੍ਹਿਆਂ ਵਿੱਚ 100 ਥਾਵਾਂ ’ਤੇ ਛਾਪੇਮਾਰੀ ਕਰ ਕੇ 17 ਹੋਰਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਨੂੰ ਮਿਲਾ ਕੇ ਕੇਸ ਵਿੱਚ ਹੁਣ ਤਕ 25 ਗ੍ਰਿਫ਼ਤਾਰੀਆਂ ਹੋ ਚੁੱਕੀਆਂ ਹਨ। ਸ਼ੁੱਕਰਵਾਰ ਰਾਤ ਤਕ ਤਰਨ ਤਾਰਨ ਵਿਚ 19 ਮੌਤਾਂ ਹੋਈਆਂ ਸਨ। ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਦੱਸਿਆ ਕਿ ਤਰਨਤਾਰਨ ਵਿੱਚ ਮਰਨ ਵਾਲਿਆਂ ਦੀ ਗਿਣਤੀ 63 ਤੱਕ ਪਹੁੰਚ ਗਈ ਹੈ। ਸਭ ਤੋਂ ਵੱਧ ਮੌਤਾਂ ਜ਼ਿਲ੍ਹੇ ਦੇ ਸਦਰ ਅਤੇ ਸ਼ਹਿਰੀ ਇਲਾਕਿਆਂ ਵਿੱਚ ਹੋਈਆਂ ਹਨ। ਤਰਨਤਾਰਨ ਤੋਂ ਇਲਾਵਾ ਬੁੱਧਵਾਰ ਦੀ ਰਾਤ ਤੋਂ ਅੰਮ੍ਰਿਤਸਰ ਵਿਚ 12 ਅਤੇ ਗੁਰਦਾਸਪੁਰ ਦੇ ਬਟਾਲਾ ਵਿਚ 11 ਮੌਤਾਂ ਦੀ ਖ਼ਬਰ ਹੈ। ਅਧਿਕਾਰੀਆਂ ਨੇ ਕਿਹਾ ਕਿ ਕਈ ਪੀੜਤਾਂ ਦੇ ਪਰਿਵਾਰ ਆਪਣੇ ਬਿਆਨ ਦਰਜ ਕਰਾਉਣ ਲਈ ਅੱਗੇ ਨਹੀਂ ਆ ਰਹੇ ਸਨ ਪਰ ਉਨ੍ਹਾਂ ਨੂੰ ਅਜਿਹਾ ਕਰਨ ਲਈ ਪ੍ਰੇਰਿਆ ਗਿਆ ਹੈ। ਇਸ ਦੌਰਾਨ, ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਮੁਹੰਮਦ ਇਸ਼ਫਾਕ ਨੇ ਕਿਹਾ ਕਿ ਕੁਝ ਪਰਿਵਾਰਾਂ ਨੇ ਇਹ ਸਵੀਕਾਰ ਕਰਨ ਤੋਂ ਇਨਕਾਰ ਕਰ ਦਿੱਤਾ ਹੈ ਕਿ ਉਨ੍ਹਾਂ ਦੇ ਰਿਸ਼ਤੇਦਾਰਾਂ ਨੇ ਸ਼ਰਾਬ ਪੀਣ ਤੋਂ ਬਾਅਦ ਦਮ ਤੋੜਿਆ। ਉਨ੍ਹਾਂ ਦੇ ਪਰਿਵਾਰਕ ਮੈਂਬਰ ਦੀ ਮੌਤ ਦਿਲ ਦੇ ਦੌਰੇ ਨਾਲ ਹੋਈ ਹੈ। ਤਰਨਤਾਰਨ ਦੇ ਡੀਸੀ ਕੁਲਵੰਤ ਸਿੰਘ ਨੇ ਕਿਹਾ ਕਿ ਕੁਝ ਪਰਿਵਾਰਾਂ ਨੇ ਪੁਲੀਸ ਨੂੰ ਦੱਸੇ ਬਿਨਾਂ ਲਾਸ਼ਾਂ ਦਾ ਸਸਕਾਰ ਵੀ ਕਰ ਦਿੱਤਾ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਇਮੀਊਨਿਟੀ ਦੀ ਸੱਜ ਗਈ ਹੱਟੀ

ਇਮੀਊਨਿਟੀ ਦੀ ਸੱਜ ਗਈ ਹੱਟੀ

ਪਰਮਾਣੂ ਹਥਿਆਰ ਅਤੇ ਮਨੁੱਖਤਾ ਦਾ ਭਲਕ

ਪਰਮਾਣੂ ਹਥਿਆਰ ਅਤੇ ਮਨੁੱਖਤਾ ਦਾ ਭਲਕ

ਮੇਰੇ ਪਿੰਡ ਦੇ ਸ਼ਹੀਦਾਂ ਦੀ ਅਲੋਕਾਰ ਗਾਥਾ!

ਮੇਰੇ ਪਿੰਡ ਦੇ ਸ਼ਹੀਦਾਂ ਦੀ ਅਲੋਕਾਰ ਗਾਥਾ!

ਮੁੱਖ ਖ਼ਬਰਾਂ

ਜ਼ਹਿਰੀਲੀ ਸ਼ਰਾਬ ਹਾਦਸੇ ਦੇ ਮੁਲਜ਼ਮਾਂ ਖਿਲਾਫ ਹੋਵੇਗੀ ਸਖ਼ਤ ਕਾਰਵਾਈ: ਕੈਪਟਨ

ਜ਼ਹਿਰੀਲੀ ਸ਼ਰਾਬ ਹਾਦਸੇ ਦੇ ਮੁਲਜ਼ਮਾਂ ਖਿਲਾਫ ਹੋਵੇਗੀ ਸਖ਼ਤ ਕਾਰਵਾਈ: ਕੈਪਟਨ

ਤਰਨਤਾਰਨ ਵਿੱਚ ਪੀੜਤ ਪਰਿਵਾਰਾਂ ਨਾਲ ਕੀਤੀ ਮੁਲਾਕਾਤ ; ਮੁਆਵਜ਼ਾ ਰਾਸ਼ੀ ਵ...

21ਵੀਂ ਸਦੀ ਦੇ ਭਾਰਤ ਦੀ ਨੀਂਹ ਰੱਖੇਗੀ ਕੌਮੀ ਸਿੱਖਿਆ ਨੀਤੀ: ਮੋਦੀ

21ਵੀਂ ਸਦੀ ਦੇ ਭਾਰਤ ਦੀ ਨੀਂਹ ਰੱਖੇਗੀ ਕੌਮੀ ਸਿੱਖਿਆ ਨੀਤੀ: ਮੋਦੀ

ਕਿਸੇ ਵੀ ਖੇਤਰ ਤੋਂ ਪੱਖਪਾਤ ਦੀ ਸ਼ਿਕਾਇਤ ਨਾ ਆਉਣ ’ਤੇ ਖੁਸ਼ੀ ਪ੍ਰਗਟਾਈ; ਸ...

ਕੋਵਿਡ-19: ਮੁਲਕ ਵਿੱਚ ਇਕ ਦਿਨ ਵਿੱਚ ਆਏ ਰਿਕਾਰਡ 62000 ਤੋਂ ਵਧ ਕੇਸ

ਕੋਵਿਡ-19: ਮੁਲਕ ਵਿੱਚ ਇਕ ਦਿਨ ਵਿੱਚ ਆਏ ਰਿਕਾਰਡ 62000 ਤੋਂ ਵਧ ਕੇਸ

ਕੁਲ ਪੀੜਤਾਂ ਦੀ ਗਿਣਤੀ 20 ਲੱਖ ਦੇ ਪਾਰ, 886 ਵਿਅਕਤੀ ਜ਼ਿੰਦਗੀ ਦੀ ਜੰਗ...

ਰੀਆ ਦੀ ਲੁੱਕਣ ਮੀਟੀ ਖਤਮ; ਪੁੱਛਗਿਛ ਲਈ ਈਡੀ ਦਫ਼ਤਰ ਪੁੱਜੀ

ਰੀਆ ਦੀ ਲੁੱਕਣ ਮੀਟੀ ਖਤਮ; ਪੁੱਛਗਿਛ ਲਈ ਈਡੀ ਦਫ਼ਤਰ ਪੁੱਜੀ

ਕਈ ਸਵਾਲਾਂ ਦੇ ਜਵਾਬ ਦੇਣ ਵਿੱਚ ਹੋ ਰਹੀ ਹੈ ਮੁਸ਼ਕਲ, ਲਿਖਤੀ ਦੇਣੇ ਪੈ ਰਹ...

ਸ਼ਹਿਰ ਦੀਆਂ ਭੀੜ-ਭੜੱਕੇ ਵਾਲੀਆਂ ਮਾਰਕੀਟਾਂ ਵਿੱਚ ਜਿਸਤ- ਟਾਂਕ ਫਾਰਮੁੂਲਾ ਲਾਗੂ

ਸ਼ਹਿਰ ਦੀਆਂ ਭੀੜ-ਭੜੱਕੇ ਵਾਲੀਆਂ ਮਾਰਕੀਟਾਂ ਵਿੱਚ ਜਿਸਤ- ਟਾਂਕ ਫਾਰਮੁੂਲਾ ਲਾਗੂ

ਸੈਕਟਰ-22 ਮੋਬਾਈਲ ਮਾਰਕੀਟ ਵਿਚਲੀਆਂ ਚਾਰ ਮਾਰਕੀਟਾਂ 6 ਦਿਨਾਂ ਲਈ ਬੰਦ; ...

ਸ਼ਹਿਰ

View All