ਅੰਮ੍ਰਿਤਸਰ: ਹਰਿਆਣਾ ਵਿੱਚ ਗੁਰਦੁਆਰਿਆਂ ਦੇ ਪ੍ਰਬੰਧ ਲਈ ਵੱਖਰੀ ਕਮੇਟੀ ਨੂੰ ਮਾਨਤਾ ਮਿਲਣ ਤੋਂ ਬਾਅਦ ਸ਼੍ਰੋਮਣੀ ਕਮੇਟੀ ਦੀ ਹੋਂਦ ਨੂੰ ਪੈਦਾ ਹੋਏ ਖ਼ਤਰੇ ਤੋਂ ਬਚਾਉਣ ਵਾਸਤੇ ਆਲ ਇੰਡੀਆ ਗੁਰਦੁਆਰਾ ਐਕਟ ਬਣਾਉਣ ਦੀ ਮੰਗ ਮੁੜ ਉੱਭਰਨ ਲੱਗੀ ਹੈ। ਡਾ. ਕਸ਼ਮੀਰ ਸਿੰਘ ਨੇ ਸ਼੍ਰੋਮਣੀ ਕਮੇਟੀ ਦੀ ਹੋਂਦ ਨੂੰ ਬਚਾਉਣ ਲਈ ਇਸ ਵੇਲੇ ਵੀ ਇਹੀ ਇੱਕ ਆਖ਼ਰੀ ਰਸਤਾ ਹੈ। ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖਾਲਸਾ ਨੇ ਪ੍ਰਧਾਨ ਮੰਤਰੀ ਨੂੰ ਅਪੀਲ ਕੀਤੀ ਹੈ ਕਿ ਸ਼੍ਰੋਮਣੀ ਕਮੇਟੀ ਨੂੰ ਵੰਡਣ ਦੇ ਮਾਮਲੇ ਵਿੱਚ ਦਖ਼ਲ ਦੇਣ। -ਟਨਸ