ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 5 ਜੁਲਾਈ
ਡਾਕਟਰੀ ਸਿੱਖਿਆ ਅਤੇ ਖੋਜ ਵਿਭਾਗ ਵੱਲੋਂ ਚਾਲੂ ਸੈਸ਼ਨ ਦੇ ਆਪਣੇ ਸਾਰੇ ਕੋਰਸਾਂ ਲਈ ਪ੍ਰੀਖਿਆਵਾਂ ਲਈਆਂ ਜਾਣਗੀਆਂ। ਇਹ ਪ੍ਰਗਟਾਵਾ ਅੱਜ ਇੱਥੇ ਵਿਭਾਗ ਦੇ ਬੁਲਾਰੇ ਨੇ ਕੀਤਾ। ਪੰਜਾਬ ਸਰਕਾਰ ਵੱਲੋਂ ਡਾਕਟਰਾਂ ਅਤੇ ਪੈਰਾ ਮੈਡੀਕਲ ਸਟਾਫ਼ ਦੀਆਂ 4 ਹਜ਼ਾਰ ਤੋਂ ਵੱਧ ਅਸਾਮੀਆਂ ਮਨਜ਼ੂਰ ਕੀਤੀਆਂ ਗਈਆਂ ਹਨ, ਜਿਨ੍ਹਾਂ ਵਿਚ ਟੈਕਨੀਸ਼ੀਅਨ, ਸਟਾਫ਼ ਨਰਸਾਂ, ਫਾਰਮਾਸਿਸਟ, ਅਪਥਾਲਮਿਕ ਅਫ਼ਸਰ, ਮੈਡੀਕਲ/ਮਨੋਰੋਗ ਸੋਸ਼ਲ ਵਰਕਰ, ਆਦਿ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਕੋਵਿਡ-19 ਮਹਾਮਾਰੀ ਕਾਰਨ ਡਾਕਟਰੀ ਅਤੇ ਪੈਰਾ-ਮੈਡੀਕਲ ਸਟਾਫ਼ ਦੀ ਭਰਤੀ ਦੀ ਜ਼ਿੰਮੇਵਾਰੀ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼, ਫ਼ਰੀਦਕੋਟ ਨੂੰ ਦਿੱਤੀ ਗਈ ਹੈ। ਯੂਨੀਵਰਸਿਟੀ ਹੀ ਇਨ੍ਹਾਂ ਅਸਾਮੀਆਂ ’ਤੇ ਭਰਤੀ ਲਈ ਪ੍ਰੀਖਿਆਵਾਂ ਲਵੇਗੀ। ਬੀਤੇ ਦਿਨ ਸੂਬਾ ਸਰਕਾਰ ਵੱਲੋਂ ਪ੍ਰੀਖਿਆ ਨਾ ਕਰਵਾਉਣ ਸਬੰਧੀ ਜਾਰੀ ਹਦਾਇਤਾਂ ਮੈਡੀਕਲ ਸਿੱਖਿਆ ਵਿਭਾਗ ’ਤੇ ਲਾਗੂ ਨਹੀਂ ਹੁੰਦੀਆਂ।