DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਡੇਰਾ ਮੁਖੀ ਨੂੰ ਮੁੜ 30 ਦਿਨਾਂ ਦੀ ਪੈਰੋਲ ਮਿਲੀ

ਯੂਪੀ ਦੇ ਬਰਨਾਵਾ ਆਸ਼ਰਮ ਵਿੱਚ ਰਹੇਗਾ ਗੁਰਮੀਤ ਰਾਮ ਰਹੀਮ; ਸੱਤਵੀਂ ਵਾਰ ਮਿਲੀ ਪੈਰੋਲ
  • fb
  • twitter
  • whatsapp
  • whatsapp
Advertisement

ਟ੍ਰਬਿਿਊਨ ਨਿਊਜ਼ ਸਰਵਿਸ

ਚੰਡੀਗੜ੍ਹ, 20 ਜੁਲਾਈ

Advertisement

ਹਰਿਆਣਾ ਦੇ ਰੋਹਤਕ ਦੀ ਸੁਨਾਰੀਆ ਜੇਲ੍ਹ ’ਚ ਬੰਦ ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਪੰਜਾਬ ਤੇ ਹਰਿਆਣਾ ਹਾਈ ਕੋਰਟ ਤੋਂ 30 ਦਿਨਾਂ ਦੀ ਪੈਰੋਲ ਮਿਲ ਗਈ ਹੈ। ਇਸ ਦੌਰਾਨ ਉਹ ਉੱਤਰ ਪ੍ਰਦੇਸ਼ ਦੇ ਬਾਗਪਤ ਜ਼ਿਲ੍ਹੇ ਦੇ ਬਰਨਾਵਾ ਆਸ਼ਰਮ ’ਚ ਰਹੇਗਾ। ਇਸ ਗੱਲ ਦੀ ਪੁਸ਼ਟੀ ਡੇਰਾ ਸਿਰਸਾ ਨਾਲ ਸਬੰਧਤ ਐਡਵੋਕੇਟ ਜਤਿੰਦਰ ਖੁਰਾਣਾ ਨੇ ਕੀਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਡੇਰਾ ਸਿਰਸਾ ਦੇ ਮੁਖੀ ਨੂੰ ਪੈਰੋਲ ਦੌਰਾਨ ਸਿਰਸਾ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਜ਼ਿਕਰਯੋਗ ਹੈ ਕਿ ਡੇਰਾ ਮੁਖੀ ਦਾ 15 ਅਗਸਤ ਨੂੰ ਜਨਮ ਦਿਨ ਹੁੰਦਾ ਹੈ। ਇਸ ਵਾਰ ਉਹ ਉੱਤਰ ਪ੍ਰਦੇਸ਼ ਦੇ ਬਰਨਾਵਾ ਆਸ਼ਰਮ ਵਿੱਚ ਹੀ ਆਪਣੇ ਸਮਰਥਕਾਂ ਨਾਲ ਜਨਮ ਦਿਨ ਮਨਾਏਗਾ। ਅਦਾਲਤ ਵੱਲੋਂ ਸਜ਼ਾ ਸੁਣਾਏ ਜਾਣ ਤੋਂ ਬਾਅਦ ਉਹ ਪਹਿਲੀ ਵਾਰ ਜੇਲ੍ਹ ਤੋਂ ਬਾਹਰ ਆਪਣਾ ਜਨਮ ਦਿਨ ਮਨਾਉਣ ਜਾ ਰਿਹਾ ਹੈ। ਡੇਰਾ ਸਿਰਸਾ ਦੇ ਪ੍ਰਬੰਧਕਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਵੀਰਵਾਰ ਨੂੰ ਅਦਾਲਤ ਤੋਂ ਪੈਰੋਲ ਮਿਲਣ ਉਪਰੰਤ ਦੇਰ ਸ਼ਾਮ ਉਹ ਬਰਨਾਵਾ ਆਸ਼ਰਮ ਵਿੱਚ ਪਹੁੰਚ ਗਿਆ ਹੈ।

ਦੱਸਣਯੋਗ ਹੈ ਕਿ ਅਦਾਲਤ ਵੱਲੋਂ ਡੇਰਾ ਮੁਖੀ ਨੂੰ ਸੱਤਵੀਂ ਵਾਰ ਪੈਰੋਲ ਦਿੱਤੀ ਗਈ ਹੈ। ਇਸ ਤੋਂ ਪਹਿਲਾਂ 21 ਜਨਵਰੀ 2023 ’ਚ ਡੇਰਾ ਸਿਰਸਾ ਮੁਖੀ ਨੂੰ 40 ਦਿਨਾਂ ਦੀ ਪੈਰੋਲ ਦਿੱਤੀ ਗਈ ਸੀ। ਉਸ ਤੋਂ ਪਹਿਲਾਂ ਅਕਤੂਬਰ 2022 ’ਚ 40 ਦਿਨ, ਜੂਨ 2022 ’ਚ 30 ਦਿਨ, ਫਰਵਰੀ 2022 ’ਚ 21 ਦਿਨ ਤੇ ਮਈ 2021 ’ਚ ਇਕ ਦਿਨ ਲਈ ਅਤੇ ਅਕਤੂਬਰ 2020 ’ਚ ਇਕ ਦਿਨ ਲਈ ਪੈਰੋਲ ਦਿੱਤੀ ਗਈ ਸੀ।

ਅਕਾਲ ਤਖ਼ਤ ਦੇ ਜਥੇਦਾਰ ਨੇ ਡੇਰਾ ਮੁਖੀ ਨੂੰ ਪੈਰੋਲ ਦੇਣ ’ਤੇ ਸਵਾਲ ਚੁੱਕੇ

ਅੰਮ੍ਰਿਤਸਰ (ਟਨਸ): ਕਤਲ ਤੇ ਬਲਾਤਕਾਰ ਦੇ ਦੋਸ਼ਾਂ ਤਹਿਤ ਜੇਲ੍ਹ ’ਚ ਸਜ਼ਾ ਕੱਟ ਰਹੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਇਕ ਵਾਰ ਮੁੜ 30 ਦਿਨ ਦੀ ਪੈਰੋਲ ਮਿਲਣ ’ਤੇ ਸ੍ਰੀ ਅਕਾਲ ਤਖਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵਲੋਂ ਸਖ਼ਤ ਇਤਰਾਜ਼ ਪ੍ਰਗਟਾਇਆ ਗਿਆ ਹੈ। ਜਥੇਦਾਰ ਨੇ ਦੋਸ਼ ਲਾਇਆ ਕਿ ਸਰਕਾਰਾਂ ਦੀ ਇਹ ਪੱਖਪਾਤੀ ਨੀਤੀ ਸਿੱਖਾਂ ਨੂੰ ਦੇਸ਼ ਵਿਚ ਬੇਗਾਨਗੀ ਅਤੇ ਗੁਲਾਮੀ ਦਾ ਅਹਿਸਾਸ ਕਰਵਾਉਣ ਵਾਲੀ ਹੈ। ਇਕ ਪਾਸੇ ਗੰਭੀਰ ਦੋਸ਼ਾਂ ਹੇਠ ਸਜ਼ਾ ਕੱਟ ਰਹੇ ਡੇਰਾ ਮੁਖੀ ਨੂੰ ਵਾਰ ਵਾਰ ਪੈਰੋਲ ਦਿੱਤੀ ਜਾ ਰਹੀ ਹੈ ਅਤੇ ਦੂਜੇ ਪਾਸੇ ਸਜ਼ਾਵਾਂ ਦੀ ਮਿਆਦ ਪੂਰੀ ਕਰ ਚੁੱਕੇ ਸਿੱਖ ਬੰਦੀਆਂ ਦੀ ਰਿਹਾਈ ਨਹੀਂ ਕੀਤੀ ਜਾ ਰਹੀ ਜੋ ਮਨੁੱਖੀ ਹੱਕਾਂ ਦੀ ਵੱਡੀ ਉਲੰਘਣਾ ਹੈ ਜਿਸ ਕਾਰਨ ਸਮੁੱਚੇ ਸਿੱਖ ਜਗਤ ਵਿਚ ਸਰਕਾਰਾਂ ਪ੍ਰਤੀ ਭਾਰੀ ਨਾਰਾਜ਼ਗੀ ਅਤੇ ਰੋਸ ਹੈ। ਸ੍ਰੀ ਧਾਮੀ ਨੇ ਕਿਹਾ ਕਿ ਸਰਕਾਰਾਂ ਦੀ ਇਹ ਦੋਹਰੀ ਨੀਤੀ ਸਿੱਖਾਂ ਅੰਦਰ ਬੇਵਿਸ਼ਵਾਸੀ ਦਾ ਮਾਹੌਲ ਸਿਰਜ ਰਹੀ ਹੈ। ਜੇਕਰ ਕਾਤਲ ਅਤੇ ਬਲਾਤਕਾਰ ਦੇ ਸੰਗੀਨ ਜ਼ੁਲਮਾਂ ਦੇ ਦੋਸ਼ੀ ਡੇਰਾ ਮੁਖੀ ਨੂੰ ਵਾਰ-ਵਾਰ ਪੈਰੋਲ ਦਿੱਤੀ ਜਾ ਸਕਦੀ ਹੈ ਤਾਂ ਫਿਰ ਬੰਦੀ ਸਿੰਘਾਂ ਦੀ ਰਿਹਾਈ ਕਿਉਂ ਨਹੀਂ ਕੀਤੀ ਜਾ ਰਹੀ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰਾਂ ਵੱਲੋਂ ਆਪਣੇ ਸਿਆਸੀ ਹਿੱਤਾਂ ਲਈ ਗੁਰਮੀਤ ਰਾਮ ਰਹੀਮ ਦੇ ਘਿਨੌਣੇ ਅਪਰਾਧਾਂ ਨੂੰ ਅੱਖੋਂ-ਪਰੋਖੇ ਕਰਕੇ ਉਸ ਨੂੰ ਵਾਰ-ਵਾਰ ਛੱਡਿਆ ਜਾ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਡੇਰਾ ਮੁਖੀ ਦੀ ਪੈਰੋਲ ਨੂੰ ਤੁਰੰਤ ਰੱਦ ਕਰਕੇ ਉਸ ਨੂੰ ਜੇਲ੍ਹ ਵਿਚ ਬੰਦ ਕੀਤਾ ਜਾਵੇ।

Advertisement
×