ਪੱਤਰ ਪ੍ਰੇਰਕ
ਫਿਲੌਰ, 30 ਅਕਤੂਬਰ
ਸਥਾਨਕ ਡੀਐੱਸਪੀ ਦਫ਼ਤਰ ਅੱਗੇ ਲੰਘੇ ਸੱਤ ਦਿਨਾਂ ਤੋਂ ਲਗਾਤਾਰ ਚਲਦੇ ਧਰਨੇ ਨੂੰ ਅੱਜ ਸਮਾਪਤ ਕਰ ਦਿੱਤਾ ਗਿਆ। ਜਲੰਧਰ ਦਿਹਾਤੀ ਪੁਲੀਸ ਦੇ ਡੀਐੱਸਪੀ (ਡੀ) ਸੁਰਿੰਦਰਪਾਲ ਸਿੰਘ ਅਤੇ ਡੀਐੱਸਪੀ ਫਿਲੌਰ ਹਰਨੀਲ ਸਿੰਘ ਨੇ ਧਰਨਾਕਾਰੀਆਂ ਨੂੰ ਵਿਸ਼ਵਾਸ ਦਵਾਇਆ ਕਿ ਮੱਝ ਚੋਰਾਂ ਨੂੰ ਕਾਬੂ ਕਰਨ ਲਈ ਦੋ ਟੀਮਾਂ ਲਗਾਤਾਰ ਕੰਮ ਕਰ ਰਹੀਆਂ ਹਨ ਅਤੇ ਜਲਦੀ ਹੀ ਨਤੀਜੇ ਸਾਹਮਣੇ ਆ ਜਾਣਗੇ। ਉਕਤ ਅਧਿਕਾਰੀਆਂ ਨੇ ਤਿੰਨ ਹੋਰ ਮਸਲੇ ਹੱਲ ਕਰਨ ਦਾ ਐਲਾਨ ਵੀ ਕੀਤਾ, ਜਿਸ ’ਤੇ ਧਰਨਾਕਾਰੀਆਂ ਨੇ ਧਰਨਾ ਚੁੱਕ ਲਿਆ।