ਖੁੱਡੀਆਂ ਨੇ ਨਿਯੁਕਤੀ ਪੱਤਰ ਵੰਡੇ
ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਡੇਅਰੀ ਵਿਕਾਸ ਵਿਭਾਗ ਵਿੱਚ ਨਵ-ਨਿਯੁਕਤ 23 ਮੁਲਾਜ਼ਮਾਂ ਨੂੰ ਅੱਜ ਨਿਯੁਕਤੀ ਪੱਤਰ ਸੌਂਪੇ। ਇਨ੍ਹਾਂ ਵਿੱਚ 20 ਸੇਵਾਦਾਰ ਅਤੇ 3 ਸਵੀਪਰ ਤੇ ਚੌਕੀਦਾਰ ਸ਼ਾਮਲ ਹਨ। ਇਸ ਦੌਰਾਨ ਉਨ੍ਹਾਂ...
Advertisement
ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਡੇਅਰੀ ਵਿਕਾਸ ਵਿਭਾਗ ਵਿੱਚ ਨਵ-ਨਿਯੁਕਤ 23 ਮੁਲਾਜ਼ਮਾਂ ਨੂੰ ਅੱਜ ਨਿਯੁਕਤੀ ਪੱਤਰ ਸੌਂਪੇ। ਇਨ੍ਹਾਂ ਵਿੱਚ 20 ਸੇਵਾਦਾਰ ਅਤੇ 3 ਸਵੀਪਰ ਤੇ ਚੌਕੀਦਾਰ ਸ਼ਾਮਲ ਹਨ। ਇਸ ਦੌਰਾਨ ਉਨ੍ਹਾਂ ਮੁਲਾਜ਼ਮਾਂ ਨੂੰ ਆਪਣੀ ਡਿਊਟੀ ਪੂਰੀ ਇਮਾਨਦਾਰੀ ਨਾਲ ਨਿਭਾਉਣ ਲਈ ਪ੍ਰੇਰਿਤ ਕੀਤਾ। ਖੁੱਡੀਆਂ ਨੇ ਕਿਹਾ ਕਿ ਸਾਢੇ ਚਾਰ ਸਾਲਾਂ ਦੌਰਾਨ ਡੇਅਰੀ ਵਿਕਾਸ ਵਿਭਾਗ ਵਿੱਚ ਕੁੱਲ 98 ਭਰਤੀਆਂ ਕੀਤੀਆਂ ਗਈਆਂ ਹਨ। ਇਸ ਵਿੱਚ 56 ਡੇਅਰੀ ਵਿਕਾਸ ਇੰਸਪੈਕਟਰ (ਗ੍ਰੇਡ-2), ਸੱਤ ਕਲਰਕ, ਤਿੰਨ ਕਲਰਕ (ਆਈ ਟੀ), ਪੰਜ ਸਟੈਨੋਟਾਈਪਿਸਟ, ਦੋ ਸਹਾਇਕ ਕੈਮਿਸਟ, ਦੋ ਡਰਾਈਵਰ, 20 ਸੇਵਾਦਾਰ ਅਤੇ ਤਿੰਨ ਸਵੀਪਰ-ਕਮ-ਚੌਕੀਦਾਰ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹੁਣ ਤੱਕ ਸੂਬੇ ਵਿੱਚ ਕੁੱਲ 70 ਹਜ਼ਾਰ ਦੇ ਕਰੀਬ ਨੌਜਵਾਨਾਂ ਨੂੂੰ ਨੌਕਰੀਆਂ ਦਿੱਤੀਆਂ ਗਈਆਂ ਹਨ। ਇਹ ਭਰਤੀਆਂ ਬਿਨਾਂ ਕਿਸੇ ਸਿਫ਼ਾਰਸ਼ ਤੋਂ ਕੀਤੀਆਂ ਗਈਆਂ ਹਨ।
Advertisement
Advertisement
×

