ਸੰਜੀਵ ਬੱਬੀ
ਚਮਕੌਰ ਸਾਹਿਬ, 25 ਜੁਲਾਈ
ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਜ਼ਿਲ੍ਹੇ ਦੇ ਡਰੱਗ ਇੰਸਪੈਕਟਰ ਗੁਰਜੀਤ ਸਿੰਘ ਵੱਲੋਂ ਅੱਜ ਚਮਕੌਰ ਸਹਬਿ ਅਤੇ ਆਸ-ਪਾਸ ਦੇ ਪਿੰਡਾਂ ਦੀਆਂ ਕੈਮਿਸਟਾਂ ਦੀਆਂ ਦੁਕਾਨਾਂ ਦੀ ਚੈਕਿੰਗ ਕੀਤੀ ਗਈ। ਇਸ ਮੌਕੇ ਐਸਐਚਓ ਰੁਪਿੰਦਰ ਸਿੰਘ ਪੁਲੀਸ ਪਾਰਟੀ ਸਮੇਤ ਡਰੱਗ ਇੰਸਪੈਕਟਰ ਦੇ ਨਾਲ ਮੌਜੂਦ ਸਨ। ਪੱਤਰਕਾਰਾਂ ਨਾਲ ਗੱਲ ਕਰਦਿਆਂ ਡਰੱਗ ਇੰਸਪੈਕਟਰ ਗੁਰਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਸ਼ਹਿਰ ਦੀਆਂ ਵੱਖ-ਵੱਖ ਕੈਮਿਸਟ ਦੁਕਾਨਾਂ ਦਾ ਬਰੀਕੀ ਨਾਲ ਨਿਰੀਖਣ ਕੀਤਾ, ਪਰ ਕਿਸੇ ਕੋਈ ਨਸ਼ੀਲੀ ਦਵਾਈ ਜਾਂ ਪਦਾਰਥ ਬਰਾਮਦ ਨਹੀਂ ਹੋਇਆ। ਉਨ੍ਹਾਂ ਜ਼ਿਲ੍ਹੇ ਦੇ ਸਮੂਹ ਕੈਮਿਸਟਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਵਿੱਚ ਡਟ ਕੇ ਸਾਥ ਦੇਣ।
ਨੂਰਪੁਰ ਬੇਦੀ (ਬਲਵਿੰਦਰ ਰੈਤ: ਪਿੰਡ ਜਟਵਾੜ ਜਟੇਸ਼ਵਰ ਮੰਦਰ ਸਾਉਣ ਮਹੀਨੇ ਦੌਰਾਨ ਅੱਜ ਮੇਲਾ ਲੱਗਿਆ ਹੋਇਆ ਸੀ। ਇਸ ਮੌਕੇ ਸਿਹਤ ਵਿਭਾਗ ਦੀ ਟੀਮ ਨੇ ਡਾ. ਵਿਧਾਨ ਚੰਦਰ ਦੀ ਅਗਵਾਈ ਹੇਠ ਵੱਖ ਵੱਖ ਰੇਹੜੀ-ਫੜ੍ਹੀ ਜੋ ਖਾਣ ਪੀਣ ਦੀਆਂ ਵਸਤਾਂ ਲਗਾਈਆਂ ਗਈਆਂ ਸਨ, ਦੀ ਚੈਕਿੰਗ ਕੀਤੀ। ਇਸ ਮੌਕੇ ਸੇਵਾ ਦਾਸ, ਰਾਮ ਪ੍ਰਸਾਦ ਹੈਲਥ ਵਰਕਰ, ਮਨਦੀਪ ਸਿੰਘ, ਦਰਸ਼ਨ ਸਿੰਘ, ਹਰਵਿੰਦਰ ਕੁਮਾਰ ਆਦਿ ਮੌਜੂਦ ਸਨ।