ਪੰਜਾਬ ਵਿਧਾਨ ਸਭਾ ਦੇ ਮੌਨਸੂਨ ਇਜਲਾਸ ਦੇ ਦੂਜੇ ਦਿਨ ਪ੍ਰਸ਼ਨਕਾਲ ਵਿੱਚ ਨਹਿਰੀ ਪਾਣੀ ਦੀ ਗੂੰਜ ਪਈ। ਕਈ ਵਿਧਾਇਕਾਂ ਨੇ ਨਹਿਰੀ ਪਾਣੀ ਅਤੇ ਸੂਬਾ ਸਰਕਾਰ ਦੇ ਟੇਲਾਂ ਤੱਕ ਪਾਣੀ ਪਹੁੰਚਾਉਣ ਦੇ ਦਾਅਵਿਆਂ ਬਾਰੇ ਸਵਾਲ ਪੁੱਛੇ। ਇਸ ਦੌਰਾਨ ਪੰਜਾਬ ਦੇ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਵਿਧਾਨ ਸਭਾ ਹਲਕਾ ਅਬੋਹਰ ਤੋਂ ਵਿਧਾਇਕ ਸੰਦੀਪ ਜਾਖੜ ਦੇ ਸਵਾਲ ਦੇ ਜਵਾਬ ਦਿੰਦਿਆਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਅਬੋਹਰ ਤੇ ਬਲੂਆਣਾ ਵਿਧਾਨ ਸਭਾ ਹਲਕਿਆਂ ਅਧੀਨ ਮਲੂਕਪੁਰ, ਪੰਜਾਵਾ ਅਤੇ ਲੰਬੀ ਰਜਬਾਹਿਆਂ ਦੀਆਂ ਟੇਲਾਂ ’ਤੇ ਪੈਂਦੇ ਖੇਤਾਂ ਤੱਕ ਨਹਿਰੀ ਨੈੱਟਵਰਕ ਦੀ ਸਮਰੱਥਾ ਅਨੁਸਾਰ ਲੋੜੀਂਦਾ ਨਹਿਰੀ ਪਾਣੀ ਮੁਹੱਈਆ ਕਰਵਾਇਆ ਜਾ ਰਿਹਾ ਹੈ। ਜਦੋਂ ਕਿ ਵਿਧਾਇਕ ਸੰਦੀਪ ਜਾਖੜ ਨੇ ਕਿਹਾ ਕਿ ਅਬੋਹਰ ਹਲਕੇ ਵਿੱਚ ਪਿੰਡਾਂ ਤੱਕ ਟੇਲਾਂ ਰਾਹੀਂ ਨਾ ਤਾਂ ਲੋੜੀਂਦਾ ਪਾਣੀ ਪਹੁੰਚ ਰਿਹਾ ਹੈ ਅਤੇ ਨਾ ਹੀ ਵਿਭਾਗ ਵੱਲੋਂ ਪਾਣੀ ਦੀ ਆਮਦ ਬਾਰੇ ਕੋਈ ਜਾਣਕਾਰੀ ਦਿੱਤੀ ਜਾ ਰਹੀ ਹੈ। ਗੋਇਲ ਨੇ ਕਿਹਾ ਕਿ ਮਲੂਕਪੁਰ, ਪੰਜਾਵਾ ਅਤੇ ਲੰਬੀ ਰਜਬਾਹਿਆਂ ਨੂੰ ਸਰਹਿੰਦ ਫੀਡਰ ਰਾਹੀਂ ਪਾਣੀ ਮਿਲਦਾ ਹੈ, ਜਦਕਿ ਸਰਹਿੰਦ ਫੀਡਰ ਨੂੰ ਫਿਰੋਜ਼ਪੁਰ ਫੀਡਰ ਤੋਂ ਪਾਣੀ ਦੀ ਸਪਲਾਈ ਹੁੰਦੀ ਹੈ। ਫਿਰੋਜ਼ਪੁਰ ਫੀਡਰ ਵਿੱਚ ਪਾਣੀ ਦਾ ਵਹਾਅ ਹਰੀਕੇ ਪੱਤਣ ਵਿੱਚ ਪਾਣੀ ਦੀ ਉਪਲਬਧਤਾ ’ਤੇ ਨਿਰਭਰ ਕਰਦਾ ਹੈ। ਇਸ ਲਈ ਫਿਰੋਜ਼ਪੁਰ ਤੇ ਸਰਹਿੰਦ ਫੀਡਰ ਵਿੱਚ ਪਾਣੀ ਦੀ ਸਮਰੱਥਾ ਵਧਾਈ ਗਈ ਹੈ। ਉਨ੍ਹਾਂ ਕਿਹਾ ਕਿ ਫਿਰੋਜ਼ਪੁਰ ਫੀਡਰ ਦੀ ਸਮਰੱਥਾ 2017-2022 ਦੇ 11192 ਕਿਊਸਿਕ ਤੋਂ ਵਧਾ ਕੇ ਹੁਣ 13873 ਕਿਊਸਿਕ ਕਰ ਦਿੱਤੀ ਹੈ। ਇਸੇ ਤਰ੍ਹਾਂ ਸਰਹਿੰਦ ਫੀਡਰ ਦੀ ਸਮਰੱਥਾ ਵੀ 4703 ਕਿਊਸਿਕ ਤੋਂ ਵਧਾ ਕੇ 7000 ਕਿਊਸਿਕ ਕਰ ਦਿੱਤੀ ਗਈ ਹੈ।
- The Tribune Epaper
- The Tribune App - Android
- The Tribune App - iOS
- Punjabi Tribune online
- Punjabi Tribune Epaper
- Punjabi Tribune App - Android
- Punjabi Tribune App - iOS
- Dainik Tribune online
- Dainik Tribune Epaper
- Dainik Tribune App - Android
- Dainik Tribune App - ios
- Subscribe To Print Edition
- Contact Us
- About Us
- Code of Ethics
- Archive
+
Advertisement
Advertisement
Advertisement
Advertisement
×

