ਐਸ.ਏ.ਐਸ. ਨਗਰ (ਮੁਹਾਲੀ): ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸੈਸ਼ਨ 2021-22 ਤਹਿਤ ਸਵੱਛ ਵਿਦਿਆਲਾ ਪੁਰਸਕਾਰਾਂ ਦੇ ਵੱਖ-ਵੱਖ ਵਰਗਾਂ ਵਿੱਚ ਅੱਵਲ ਆਉਣ ਵਾਲੇ ਸਕੂਲਾਂ ਨੂੰ ਅੱਜ ਇੱਥੇ ਸਿੱਖਿਆ ਭਵਨ ਵਿੱਚ ਕਰਵਾਏ ਸਮਾਗਮ ਦੌਰਾਨ ਇਨਾਮ ਤੇ ਪ੍ਰਮਾਣ ਪੱਤਰ ਦਿੱਤੇ। ਉਨ੍ਹਾਂ ਜੇਤੂ ਸਕੂਲਾਂ ਮੁਖੀਆਂ ਅਤੇ ਅਧਿਆਪਕਾਂ ਨੂੰ ਅਪੀਲ ਕੀਤੀ ਕਿ ਜਿਵੇਂ ਉਨ੍ਹਾਂ ਨੇ ਆਪਣੇ ਸਕੂਲਾਂ ਨੂੰ ਬਿਹਤਰ ਬਣਾਇਆ ਹੈ, ਓਵੇਂ ਉਹ ਆਪਣੇ ਨਾਲ ਦੇ ਸਕੂਲਾਂ ਨੂੰ ਵੀ ਬਿਹਤਰ ਬਣਾਉਣ ਵਿੱਚ ਭੂਮਿਕਾ ਨਿਭਾਉਣ। ਇਸ ਮੌਕੇ ਪੇਂਡੂ ਖੇਤਰਾਂ ਦੇ ਐਲੀਮੈਂਟਰੀ ਤੇ ਸੈਕੰਡਰੀ ਅਤੇ ਸ਼ਹਿਰੀ ਖੇਤਰਾਂ ਦੇ ਸੈਕੰਡਰੀ ਸਕੂਲਾਂ ਦੇ ਓਵਰਆਲ ਵਰਗ ਵਿੱਚ ਪੁਰਸਕਾਰ ਵੰਡੇ ਗਏ ਹਨ। ਇੰਜ ਹੀ ਵੱਖ-ਵੱਖ ਉਪ ਵਰਗ ਲਈ ਵੀ ਛੇ ਸਕੂਲਾਂ ਦਾ ਸਨਮਾਨ ਕੀਤਾ ਗਿਆ। -ਪੱਤਰ ਪ੍ਰੇਰਕ