DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਚੋਣਾਂ ਦੇ ਨਤੀਜੇ ਤੈਅ ਕਰਨਗੇ ਹਾਕਮ ਧਿਰ ਦੇ ਵਿਧਾਇਕਾਂ ਦੀ ਦਾਅਵੇਦਾਰੀ

ਕੲੀਆਂ ਦਾ ਭਵਿੱਖ ਦਾਅ ’ਤੇ; ‘ਆਪ’ ਨੂੰ ਟੱਕਰ ਦੇਣ ਦੇ ਰੌਂਅ ਵਿੱਚ ਵਿਰੋਧੀ ਧਿਰਾਂ

  • fb
  • twitter
  • whatsapp
  • whatsapp
featured-img featured-img
ਜ਼ਿਲ੍ਹਾ ਪਰਿਸ਼ਦ ਜ਼ੋਨ ਮਹਿਣਾ ਤੋਂ ਉਮੀਦਵਾਰ ਕਾਂਗਰਸ ਉਮੀਦਵਾਰ ਗੁਰਵਿਦਰ ਸਿਘ ਜਵੰਦਾਂ ਦੀ ਚੋਣ ਜਲਸੇ ਨੂੰ ਸੰਬੋਧਨ ਕਰਦੇ ਜ਼ਿਲ੍ਹਾ ਯੂਥ ਕਾਂਗਰਸ ਪ੍ਰਧਾਨ ਸੋਹਣ ਸਿੰਘ ਖੇਲਾ ਨਾਲ ਹਨ ਸਾਬਕਾ ਵਿਧਾਇਕ ਸੁਖਜੀਤ ਸਿਘ ਕਾਕਾ ਲੋਹਗੜ੍ਹ ਤੇ ਹੋਰ।
Advertisement

ਪੰਜਾਬ ਵਿੱਚ 14 ਦਸੰਬਰ ਦੀਆਂ ਜ਼ਿਲ੍ਹਾ ਪਰਿਸ਼ਦ ਤੇ ਪੰਚਾਇਤ ਸਮਿਤੀ ਚੋਣਾਂ ਸੂਬੇ ਵਿੱਚ ਅਗਾਮੀ ਵਿਧਾਨ ਸਭਾ ਚੋਣਾਂ ਤੋਂ ਸਿਰਫ਼ 15 ਮਹੀਨੇ ਪਹਿਲਾਂ ਹੋ ਰਹੀਆਂ ਹਨ। ਪਿੰਡਾਂ ਵਿਚ ਵਿਆਹ ਵਰਗਾ ਮਾਹੌਲ ਹੈ। ਜ਼ਿਲ੍ਹ੍ਵਾ ਪਰਿਸ਼ਦ ਜਾਂ ਬਲਾਕ ਸਮਿਤੀ ਮੈਂਬਰ ਬਣਨ ਲਈ ਉਮੀਦਵਾਰਾਂ ਵੱਲੋਂ ਗੱਡੀਆਂ ਤੇ ਕਾਫ਼ਲਿਆਂ ਨਾਲ ਵੋਟਾਂ ਮੰਗਣ ਦਾ ਕੰਮ ਸ਼ੁਰੂ ਹੋ ਗਿਆ ਹੈ।

ਇਨ੍ਹਾਂ ਚੋਣਾਂ ਰਾਹੀਂ ਸਿਆਸੀ ਆਗੂਆਂ ਦੇ ਧੀਆਂ-ਪੁੱਤਰਾਂ, ਰਿਸ਼ਤੇਦਾਰਾਂ ਤੇ ਚਹੇਤਿਆਂ ਦੇ ਸਿਆਸੀ ਸਫ਼ਰ ਦੀ ਸ਼ੁਰੂਆਤ ਕਰਵਾਈ ਜਾਂਦੀ ਹੈ। ਇਸ ਦੌਰਾਨ ਜਿਥੇ ਸਿਆਸੀ ਧਿਰਾਂ ਆਪਣਾ ਪੇਂਡੂ ਵੋਟ ਅਧਾਰ ਮਜ਼ਬੂਤ ਕਰਨ ਲਈ ਪੂਰੀ ਵਾਹ ਲਾ ਰਹੀਆਂ ਹਨ, ਉਥੇ ਹਾਕਮ ਧਿਰ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਲਈ ਇਹ ਚੋਣ ਨਤੀਜੇ ਭਵਿੱਖ ਤੈਅ ਕਰਨਗੇ ਕਿ ਉਨ੍ਹਾਂ ਨੂੰ ਅਗਾਮੀ ਵਿਧਾਨ ਸਭਾ ਚੋਣਾਂ ਲਈ ਟਿਕਟ ਮਿਲਦੀ ਹੈ ਜਾਂ ਨਹੀਂ। ਮੋਗਾ ਜ਼ਿਲ੍ਹੇ ਦੇ ਚਾਰ ਵਿਧਾਇਕਾਂ ਲਈ ਵੀ ਇਹ ਚੋਣਾਂ ਪਰਖ ਦੀ ਘੜੀ ਸਾਬਤ ਹੋਣਗੀਆਂ। ਅਕਾਲੀ ਦਲ (ਬ) ਅਤੇ ਕਾਂਗਰਸ ਪੂਰੀ ਤਰ੍ਹਾਂ ਹਾਕਮ ਧਿਰ ਨੂੰ ਟੱਕਰ ਦੇਣ ਦੇ ਰੌਂਅ ਵਿਚ ਹਨ।

Advertisement

ਇਥੇ ਜ਼ਿਲ੍ਹਾ ਪਰਿਸ਼ਦ ਲਈ 15 ਜ਼ੋਨਾਂ ਵਿਚ ‘ਆਪ’ ਤੇ ਅਕਾਲੀ ਦਲ (ਬ) ਵੱਲੋਂ ਉਮੀਦਵਾਰ ਤੇ ਕਾਂਗਰਸ ਵੱਲੋਂ 14 ਜ਼ੋਨਾਂ ਤੇ ਭਾਜਪਾ ਵੱਲੋਂ 11 ਜ਼ੋਨਾਂ ਵਿਚ ਉਮੀਦਵਾਰ ਖੜ੍ਹੇ ਕੀਤੇ ਗਏ ਹਨ। ਅਕਾਲੀ ਦਲ (ਪੁਨਰ ਸੁਰਜੀਤੀ) ਨੇ ਬਾਘਾਪੁਰਾਣਾ ਤੇ ਮੋਗਾ ਵਿਧਾਨ ਸਭਾ ਹਲਕੇ ਦੇ ਜ਼ੋਨਾਂ ਵਿਚ ਕੋਈ ਉਮੀਦਵਾਰ ਮੈਦਾਨ ਵਿੱਚ ਨਹੀਂ ਉਤਾਰਿਆ, ਧਰਮਕੋਟ ਤੇ ਨਿਹਾਲ ਸਿੰਘ ਵਾਲਾ ਜ਼ੋਨ ਵਿੱਚ ਸਿਰਫ਼ ਚਾਰ ਉਮੀਦਵਾਰ ਕਿਸਮਤ ਅਜ਼ਮਾ ਰਹੇ ਹਨ। ਪਾਰਟੀ ਆਗੂ ਅਮਰਜੀਤ ਸਿੰਘ ਗਿੱਲ ਲੰਢੇਕੇ ਨੇ ਕਿਹਾ ਕਿ ਜ਼ੋਨਾਂ ’ਚ ਹਮਖ਼ਿਆਲੀ ਆਜ਼ਾਦ ਉਮੀਦਵਾਰਾਂ ਦੀ ਮਦਦ ਕੀਤੀ ਜਾ ਰਹੀ ਹੈ। ਭਾਜਪਾ ਆਗੂ ਤੇ ਪਾਰਟੀ ਦੇ ਬੁਲਾਰੇ ਨਿਧੜਕ ਸਿੰਘ ਬਰਾੜ ਨੇ ਕਿਹਾ ਕਿ ਇਨ੍ਹਾਂ ਚੋਣਾਂ ਵਿਚ ਪਾਰਟੀ ਵਧੀਆ ਪ੍ਰਦਰਸ਼ਨ ਕਰਕੇ ਦੱਸੇਗੀ ਕਿ ਭਾਜਪਾ ਇਕੱਲਿਆਂ ਚੋਣ ਲੜਨ ਦਾ ਦਮ ਰੱਖਦੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਦੇ ਲੋਕਾਂ ਅੰਦਰ ਭਾਜਪਾ ਨੇ ਆਪਣਾ ਵੱਖਰਾ ਜਨ ਆਧਾਰ ਬਣਾ ਲਿਆ ਹੈ। ਲੋਕਤੰਤਰ ਲਈ ਇਹ ਜ਼ਰੂਰੀ ਹੈ ਕਿ ਚੋਣਾਂ ਇਮਾਨਦਾਰੀ ਅਤੇ ਪਾਰਦਰਸ਼ਤਾ ਨਾਲ ਕਰਵਾਈਆਂ ਜਾਣ।

Advertisement

‘ਆਪ’ ਨੇ ਧੱਕੇਸ਼ਾਹੀ ਦੀ ਰਵਾਇਤ ਨੂੰ ਖ਼ਤਰਨਾਕ ਪੱਧਰ ਤੱਕ ਪਹੁੰਚਾਇਆ: ਗਿਆਨੀ ਹਰਪ੍ਰੀਤ

ਅਕਾਲੀ ਦਲ (ਪੁਨਰ ਸੁਰਜੀਤੀ) ਦੇ ਪ੍ਰਧਾਨ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ’ਤੇ ਲਿਖਿਆ ਕਿ ਜ਼ਿਲ੍ਹਾ ਪਰਿਸ਼ਦ ਤੇ ਪੰਚਾਇਤ ਸਮਿਤੀ ਚੋਣਾਂ ਵਿੱਚ ਧੱਕੇਸ਼ਾਹੀ ਦੀਆਂ ਖ਼ਬਰਾਂ ਪੰਜਾਬ ਦੇ ਹਰ ਕੋਨੇ ਤੋਂ ਸਾਹਮਣੇ ਆ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਥਾਨਕ ਚੋਣਾਂ ਵਿੱਚ ਪ੍ਰਸ਼ਾਸਨਿਕ ਦੁਰਵਰਤੋਂ ਦੀ ਜਿਹੜੀ ਰਵਾਇਤ ਪੁਰਾਣੀਆਂ ਪਾਰਟੀਆਂ ਨੇ ਤੋਰੀ ਸੀ, ‘ਆਪ’ ਸਰਕਾਰ ਨੇ ਉਸਨੂੰ ਖਤਰਨਾਕ ਪੱਧਰ ’ਤੇ ਪਹੁੰਚਾ ਦਿੱਤਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਵਿਦੇਸ਼ੀ ਦੌਰਿਆਂ ’ਤੇ ਵਿਅਸਤ ਮੁੱਖ ਮੰਤਰੀ ਦਾ ਤਾਂ ਧਿਆਨ ਪਹਿਲਾਂ ਹੀ ਸੂਬੇ ਵੱਲ ਨਹੀਂ ਸੀ, ਪਰ ਜਿਹੜੇ ਲੋਕਾਂ ਨੂੰ ਸਾਮ-ਦਾਮ-ਦੰਡ-ਭੇਦ ਦੀ ਨੀਤੀ ਅਪਣਾਉਣ ਦੇ ਹੁਕਮ ਦਿੱਤੇ ਗਏ, ਉਨ੍ਹਾਂ ਨੇ ਗੁੰਡਾਗਰਦੀ ਨੂੰ ਚੋਣ ਪ੍ਰਕਿਰਿਆ ਦਾ ਹਿੱਸਾ ਬਣਾ ਦਿੱਤਾ ਹੈ। ਅੱਜ ਪੰਜਾਬ ਦੇ ਹਰੇਕ ਜ਼ਿਲ੍ਹੇ ਵਿੱਚ ਇਹ ਦਬਦਬੇ ਦੀ ਰਾਜਨੀਤੀ ਖੁੱਲ੍ਹੇਆਮ ਨਜ਼ਰ ਆ ਰਹੀ ਹੈ। ਧੱਕੇਸ਼ਾਹੀ ਕਰ ਰਹੀ ਸਰਕਾਰ ਇਹ ਗੱਲ ਯਾਦ ਰੱਖੇ ਲੋਕ ਚੁੱਪ ਨਹੀਂ ਰਹਿੰਦੇ। ਜਬਰ-ਜ਼ੁਲਮ ਦੀ ਰਾਜਨੀਤੀ ਦਾ ਜਵਾਬ ਲੋਕ 2027 ਦੀਆਂ ਚੋਣਾਂ ਵਿੱਚ ਪੂਰੀ ਤਾਕਤ ਨਾਲ ਦੇਣਗੇ।

ਵਿਕਾਸ ਦੇ ਆਧਾਰ ’ਤੇ ਵੋਟਾਂ ਮੰਗਾਂਗੇ: ਢੋਸ

ਧਰਮਕੋਟ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਦਵਿੰਦਰ ਜੀਤ ਸਿੰਘ ਲਾਡੀ ਢੋਸ ਨੇ ਕਿਹਾ ਕਿ ਜ਼ਿਲ੍ਹਾ ਪਰਿਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਸਰਕਾਰ ਦੇ ਚਾਰ ਸਾਲਾਂ ਦੇ ਵਿਕਾਸ ਦੇ ਕੰਮਾਂ ਦੇ ਅਧਾਰ ’ਤੇ ਵੋਟ ਮੰਗੀਆਂ ਜਾਣਗੀਆਂ। ਉਨ੍ਹਾਂ ਦਾਅਵਾ ਕੀਤਾ ਕਿ ਵਿਰੋਧੀ ਇਸ ਗੱਲ ਤੋਂ ਬੁਖਲਾਏ ਹੋਏ ਹਨ। ਉਧਰ, ਸਾਬਕਾ ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗੜ੍ਹ ਨੇ ਪ੍ਰਸ਼ਾਸਨ ਨੂੰ ਚਿਤਾਵਨੀ ਦਿੱਤੀ ਕਿ ਪਿਛਲੀਆਂ ਪੰਚਾਇਤੀ ਚੋਣਾਂ ਦਾ ਤਜਰਬਾ ਅਨੁਕੂਲ ਨਹੀਂ ਰਿਹਾ। ਚੋਣਾਂ ਪੂਰੀ ਨਿਰਪੱਖਤਾ ਅਤੇ ਪਾਰਦਰਸ਼ਤਾ ਨਾਲ ਕਰਵਾਈਆਂ ਜਾਣੀਆਂ ਚਾਹੀਦੀਆਂ ਹਨ। ਉਨ੍ਹਾਂ ਦੋਸ਼ ਲਾਇਆ ਕਿ ਪਿਛਲੀਆਂ ਚੋਣਾਂ ਵਿੱਚ ਸਰਕਾਰੀ ਮਸ਼ੀਨਰੀ ਦੀ ਦੁਰਵਰਤੋਂ ਕੀਤੀ, ਪਰ ਇਸ ਵਾਰ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

Advertisement
×