ਫ਼ਤਹਿਗੜ੍ਹ ਸਾਹਿਬ: ਮਾਤਾ ਗੁਜਰੀ ਕਾਲਜ ਫ਼ਤਹਿਗੜ੍ਹ ਸਾਹਿਬ ਦੇ ਪੋਸਟ ਗ੍ਰੈਜੂਏਟ ਅਰਥ-ਸ਼ਾਸਤਰ ਵਿਭਾਗ ਦੇ ਵਿਦਿਆਰਥੀਆਂ ਵੱਲੋਂ ਅਧਿਆਪਕ ਦਿਵਸ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸ ਵਿਚ ਬੀਏ ਆਨਰਜ਼ ਇਕਨਾਮਕਿਸ ਅਤੇ ਐੱਮਏ ਇਕਨਾਮਕਿਸ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ। ਇਸ ਮੌਕੇ ਵਿਦਿਆਰਥੀਆਂ ਨੇ ਭਾਸ਼ਣ ਪੇਸ਼ ਕੀਤੇ। ਇਸ ਮੌਕੇ ਡਾਇਰੈਕਟਰ ਪ੍ਰਿੰਸੀਪਲ ਡਾ. ਕਸ਼ਮੀਰ ਸਿੰਘ ਨੇ ਅਧਿਆਪਕਾਂ ਅਤੇ ਵਿਦਿਆਰਥੀਆਂ ਦੇ ਰਿਸ਼ਤੇ ਬਾਰੇ ਦੱਸਿਆ। ਇਸ ਮੌਕੇ ਮੰਚ ਸੰਚਾਲਨ ਦੀ ਭੂਮਿਕਾ ਬੀਏ ਆਨਰਜ਼ ਭਾਗ ਪਹਿਲਾ ਦੀ ਵਿਦਿਆਰਥਣ ਜਸ਼ਨਪ੍ਰੀਤ ਕੌਰ ਵੱਲੋਂ ਨਿਭਾਈ ਗਈ। ਇਸ ਮੌਕੇ ਵਿਭਾਗ ਦੇ ਮੁਖੀ ਪ੍ਰੋ. ਨਵਜੀਤ ਕੌਰ, ਪ੍ਰੋ. ਜੁਪਿੰਦਰ ਸਿੰਘ, ਡਾ. ਜਗਪਾਲ ਸਿੰਘ, ਡਾ. ਹਰਸਿਮਰਨ ਸਿੰਘ, ਡਾ. ਅਮਨ ਰਾਣੀ, ਡਾ. ਗੁਰਜਿੰਦਰ ਕੌਰ ਹਾਜ਼ਰ ਸਨ। -ਨਿੱਜੀ ਪੱਤਰ ਪ੍ਰੇਰਕ