ਮੋਗਾ (ਨਿੱਜੀ ਪੱਤਰ ਪ੍ਰੇਰਕ): ਧਰਮਕੋਟ ਸਬ-ਡਿਵੀਜ਼ਨ ਅਧੀਨ ਪੈਂਦੇ ਪਿੰਡ ਬੱਗੇ ਵਿੱਚ ਅੱਜ ਤੂੜੀ ਬਣਾਉਣ ਵਾਲੀ ਮਸ਼ੀਨ (ਰੀਪਰ) ਵਿੱਚ ਆਉਣ ਕਾਰਨ ਨੌਜਵਾਨ ਗੁਰਚਰਨ ਸਿੰਘ (23) ਦੀ ਮੌਤ ਹੋ ਗਈ। ਹਰਪ੍ਰੀਤ ਸਿੰਘ ਸਰਪੰਚ ਸ਼ੇਰੇਵਾਲਾ ਨੇ ਦੱਸਿਆ ਕਿ ਉਨ੍ਹਾਂ ਦੇ ਨਾਲ ਦੇ ਪਿੰਡ ਬੱਗੇ ਵਿੱਚ ਤੂੜੀ ਬਣਾਉਣ ਵਾਲੀ ਮਸ਼ੀਨ ਵਿੱਚ ਆਉਣ ਕਾਰਨ ਕਿਸਾਨ ਬਲਵਿੰਦਰ ਸਿੰਘ ਦੇ ਪੁੱਤਰ ਦੀ ਮੌਤ ਹੋ ਗਈ। ਉਹ ਮਾਪਿਆਂ ਦਾ ਇਕਲੌਤਾ ਪੁੱਤਰ ਸੀ।