ਸਰਬਜੀਤ ਸਿੰਘ ਭੰਗੂ
ਪਟਿਆਲਾ, 3 ਜਨਵਰੀ
ਇੱਥੇ ਡਿਪਟੀ ਕਮਿਸ਼ਨਰ ਦਫਤਰ ਦੇ ਬਾਹਰ ਪਿਛਲੇ ਕਈ ਦਿਨਾਂ ਤੋਂ ਧਰਨਾ ਦੇ ਰਹੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਕਾਰਕੁਨਾਂ ਨੇ ਜ਼ਿਲ੍ਹਾ ਪ੍ਰਧਾਨ ਮਨਜੀਤ ਮਿਆਰ ਦੀ ਅਗਵਾਈ ਹੇਠ ਅੱਜ ਸਵੱਖਤੇ ਹੀ ਡੀਸੀ ਦਫ਼ਤਰ ਅਤੇ ਐੱਸਐੱਸਪੀ ਦਫ਼ਤਰ ਦਾ ਘਿਰਾਓ ਕਰ ਲਿਆ। ਕਿਸਾਨਾਂ ਦੇ ਇਸ ਘਿਰਾਓ ਕਾਰਨ ਇਨ੍ਹਾਂ ਦਫ਼ਤਰਾਂ ਵਿਚ ਤਾਇਨਾਤ ਮੁਲਾਜ਼ਮਾਂ ਨੂੰ ਦਫ਼ਤਰਾਂ ਅੰਦਰ ਜਾਣ ਵਿਚ ਦਿੱਕਤ ਪੇਸ਼ ਆਈ। ਕਿਸਾਨਾਂ ਦਾ ਦਿਨ-ਰਾਤ ਦਾ ਇਹ ਧਰਨਾ 24 ਦਸੰਬਰ ਤੋਂ ਜਾਰੀ ਹੈ।