DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Punjab: ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਤਹਿਤ ਲਾਭਪਾਤਰੀਆਂ ਦਾ ਅੰਕੜਾ 70 ਲੱਖ ਤੋਂ ਪਾਰ; ਹੁਣ ਤੱਕ1149 ਕਰੋੜ ਜਾਰੀ

ਜੁਲਾਈ ’ਚ 37 ਲੱਖ ਅਤੇ ਜੂਨ ਮਹੀਨੇ ’ਚ 33 ਲੱਖ ਔਰਤਾਂ ਨੇ ਰਜਿਸਟਰੇਸ਼ਨ ਕਰਵਾਈ

  • fb
  • twitter
  • whatsapp
  • whatsapp
featured-img featured-img
File Photo: Rajesh Sachar
Advertisement

ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਤਹਿਤ ਲਾਭਪਾਤਰੀਆਂ ਦਾ ਅੰਕੜਾ 70 ਲੱਖ ਤੋਂ ਟੱਪ ਗਿਆ ਹੈ, ਹਾਲਾਂਕਿ ਸੂਬੇ ਵਿੱਚ ਹਾਲੇ ਵੀ ਰਜਿਸਟਰੇਸ਼ਨ ਜਾਰੀ ਹੈ। ਜੁਲਾਈ ਮਹੀਨੇ ਦੌਰਾਨ ਸੂਬੇ ਦੀਆਂ 37 ਲੱਖ ਔਰਤਾਂ ਵੱਲੋਂ ਨਵੀਂ ਰਜਿਸਟਰੇਸ਼ਨ ਕਰਵਾਈ ਗਈ ਹੈ, ਜਦੋਂ ਕਿ ਜੂਨ ਮਹੀਨੇ ਵਿੱਚ 33 ਲੱਖ ਦੇ ਕਰੀਬ ਔਰਤਾਂ ਨੇ ਰਜਿਸਟਰੇਸ਼ਨ ਕਰਵਾਈ ਸੀ। ਜਾਣਕਾਰੀ ਅਨੁਸਾਰ ਸੂਬਾ ਸਰਕਾਰ ਵੱਲੋਂ ਲਾਭਪਾਤਰੀਆਂ ਦੀ ਗਿਣਤੀ 52 ਲੱਖ ਦੇ ਕਰੀਬ ਤੱਕ ਪਹੁੰਚਣ ਦਾ ਟੀਚਾ ਮਿਥਿਆ ਗਿਆ ਸੀ। ਜਦੋਂ ਕਿ ਇਹ ਅੰਕੜਾ ਵੱਧ ਕੇ 70 ਲੱਖ ਤੋਂ ਪਾਰ ਹੋ ਗਿਆ ਹੈ। ਪੰਜਾਬ ਦੇ 117 ਵਿਧਾਨ ਸਭਾ ਹਲਕਿਆਂ ’ਚੋਂ 66 ਹਲਕਿਆਂ ਵਿੱਚ ਮਾਵਾਂ ਧੀਆਂ ਸਤਿਕਾਰ ਯੋਜਨਾ ਤਹਿਤ ਲਾਭਪਾਤਰੀਆਂ ਦੀ ਗਿਣਤੀ 50 ਹਜ਼ਾਰ ਤੋਂ ਵੱਧ ਹੈ। ਸੂਬੇ ਵਿੱਚ ਸਭ ਤੋਂ ਵੱਧ ਰਜਿਸਟਰੇਸ਼ਨ ਵਿਧਾਨ ਸਭਾ ਹਲਕਾ ਜਲਾਲਾਬਾਦ ਵਿੱਚ ਹੋਈ ਹੈ, ਜਿੱਥੇ 87460 ਔਰਤਾਂ ਨੇ ਰਜਿਸਟਰੇਸ਼ਨ ਕਰਰਵਾਈ ਹੈ। ਇਸੇ ਤਰ੍ਹਾਂ ਦੂਜੇ ਸਥਾਨ ’ਤੇ ਵਿਧਾਨ ਸਭਾ ਹਲਕਾ ਸਨੌਰ ਰਿਹਾ, ਜਿੱਥੇ 84111 ਔਰਤਾਂ ਨੇ ਰਜਿਸਟਰੇਸ਼ਨ ਕਰਵਾਈ ਹੈ। ਮੁੱਖ ਮੰਤਰੀ ਭਗਵੰਤ ਮਾਨ ਦੇ ਵਿਧਾਨ ਸਭਾ ਹਲਕਾ ਧੂਰੀ ਵਿੱਚ 63036 ਔਰਤਾਂ ਨੇ ਮਾਵਾਂ ਧੀਆਂ ਸਤਿਕਾਰ ਯੋਜਨਾ ਤਹਿਤ ਰਜਿਸਟਰੇਸ਼ਨ ਕਰਵਾਈ ਹੈ। ਹਾਲਾਂਕਿ ਸਭ ਤੋਂ ਘੱਟ ਰਜਿਸਟਰੇਸ਼ਨ ਵਿਧਾਨ ਸਭਾ ਹਲਕਾ ਲੁਧਿਆਣਾ ਪੱਛਮੀ ਵਿੱਚ ਹੋਈ ਹੈ, ਜਿੱਥੇ ਸਿਰਫ਼ 30,073 ਔਰਤਾਂ ਨੇ ਰਜਿਸਟਰੇਸ਼ਨ ਕਰਵਾਈ ਹੈ।

ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਮਾਵਾਂ ਧੀਆਂ ਸਤਿਕਾਰ ਯੋਜਨਾ ਤਹਿਤ ਜਨਰਲ ਵਰਗ ਦੀਆਂ ਔਰਤਾਂ ਨੂੰ 1000 ਰੁਪਏ ਅਤੇ ਅਨੁਸੂਚਿਤ ਜਾਤੀ ਵਰਗ ਦੀਆਂ ਔਰਤਾਂ ਨੂੰ 1500 ਰੁਪਏ ਮਹੀਨੇ ਵਿੱਤੀ ਮਦਦ ਦਿੱਤੀ ਜਾ ਰਹੀ ਹੈ। ਸੂਬਾ ਸਰਕਾਰ ਨੇ ਪਹਿਲੀ ਜੁਲਾਈ ਨੂੰ ਸੂਬੇ ਦੀਆਂ 32.96 ਲੱਖ ਔਰਤਾਂ ਨੂੰ ਤਿੰਨ ਮਹੀਨੇ ਜੁਲਾਈ, ਅਗਸਤ ਤੇ ਸਤੰਬਰ ਦੀ ਪਹਿਲੀ ਕਿਸ਼ਤ ਸਿੱਧੀ ਬੈਂਕ ਖਾਤਿਆਂ ਵਿੱਚ ਪਾ ਦਿੱਤੀ ਹੈ। ਇਸ ਲਈ ਸੂਬਾ ਸਰਕਾਰ ਨੇ ਹੁਣ ਤੱਕ 1,149.59 ਕਰੋੜ ਰੁਪਏ ਜਾਰੀ ਕਰ ਦਿੱਤੇ ਹਨ।

Advertisement

ਪਹਿਲੀ ਅਗਸਤ ਨੂੰ ਮੁੜ ਹੋਵੇਗੀ ਟੂੰ-ਟੂੰ

Advertisement

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਵਿੱਚ ਜੁਲਾਈ ਮਹੀਨੇ ਦੌਰਾਨ 37 ਲੱਖ ਤੋਂ ਵੱਧ ਔਰਤਾਂ ਨੇ ਰਜਿਸਟਰੇਸ਼ਨ ਕਰਵਾ ਲਈ ਹੈ, ਜਿਨ੍ਹਾਂ ਨੂੰ ਪਹਿਲੀ ਅਗਸਤ ਨੂੰ ਜੁਲਾਈ, ਅਗਸਤ ਤੇ ਸਤੰਬਰ ਮਹੀਨੇ ਦੀ ਸਹਾਇਤਾ ਰਾਸ਼ੀ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਪਹਿਲੀ ਅਗਸਤ ਨੂੰ ਮੁੜ ਤੋਂ ਔਰਤਾਂ ਦੇ ਮੋਬਾਈਲਾਂ ’ਤੇ ਟੂੰ-ਟੂੰ ਹੋਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਹਾਲੇ ਵੀ ਰਜਿਸਟਰੇਸ਼ਨ ਲਗਾਤਾਰ ਜਾਰੀ ਹੈ, ਕਿਸੇ ਵੀ ਪੰਜਾਬ ਦੀ ਔਰਤ ਨੂੰ ਮਾਵਾਂ ਧੀਆਂ ਸਤਿਕਾਰ ਯੋਜਨਾ ਤੋਂ ਵਾਂਝਾ ਨਹੀਂ ਰਹਿਣ ਦਿੱਤਾ ਜਾਵੇਗਾ।

Advertisement
×