DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਵਿੱਤ ਵਿਭਾਗ ਵੱਲੋਂ ਪਨਬੱਸ ਦੀਆਂ 371 ਬੱਸਾਂ ਦੇ ਰੋਡਵੇਜ਼ ’ਚ ਰਲੇਵੇਂ ਨੂੰ ਮਨਜ਼ੂਰੀ

73 ਕਰੋੜ ਰੁਪਏ ਦੇ ਬਜਟ ਨੂੰ ਦਿੱਤੀ ਪ੍ਰਵਾਨਗੀ: ਚੀਮਾ
  • fb
  • twitter
  • whatsapp
  • whatsapp
Advertisement

ਟ੍ਰਬਿਿਊਨ ਨਿਊਜ਼ ਸਰਵਿਸ

ਚੰਡੀਗੜ੍ਹ, 17 ਜੁਲਾਈ

Advertisement

ਪੰਜਾਬ ਦੇ ਵਿੱਤ ਵਿਭਾਗ ਨੇ ਪਨਬੱਸ ਦੀਆਂ 371 ਕਰਜ਼ਾ ਮੁਕਤ ਬੱਸਾਂ ਨੂੰ ਪੰਜਾਬ ਰੋਡਵੇਜ਼ ’ਚ ਰਲੇਵੇਂ ਲਈ ਮਨਜ਼ੂਰੀ ਦੇ ਦਿੱਤੀ ਹੈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਸ ਵਿੱਤੀ ਵਰ੍ਹੇ ਦੌਰਾਨ ਇਸ ਫੈਸਲੇ ਕਾਰਨ ਆਉਣ ਵਾਲੇ 73 ਕਰੋੜ ਰੁਪਏ ਦੇ ਖਰਚੇ ਨੂੰ ਪੂਰਾ ਕਰਨ ਲਈ ਬਜਟ ਵੀ ਮਨਜ਼ੂਰ ਕੀਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਰੋਡਵੇਜ਼ ਫਲੀਟ ’ਚ ਸਿਰਫ਼ 115 ਬੱਸਾਂ ਰਹਿ ਗਈਆਂ ਸਨ ਅਤੇ ਇਸ ਰਲੇਵੇਂ ਨਾਲ ਇਹ ਗਿਣਤੀ 486 ਹੋ ਜਾਵੇਗੀ। ਸ੍ਰੀ ਚੀਮਾ ਨੇ ਕਿਹਾ ਕਿ ਇਹ ਫੈਸਲਾ ਪੰਜਾਬ ਰੋਡਵੇਜ਼ ਨੂੰ ਮਜ਼ਬੂਤ ਕਰਨ ’ਚ ਸਹਾਈ ਹੋਵੇਗਾ। ਟਰਾਂਸਪੋਰਟ ਵਿਭਾਗ ਦੀ ਤਜਵੀਜ਼ ’ਚ ਸ਼ਾਮਲ ਅਨੁਮਾਨਾਂ ਅਨੁਸਾਰ ਵਿੱਤੀ ਸਾਲ 2023-24 ਲਈ ਪੰਜਾਬ ਰੋਡਵੇਜ਼ ਵੱਲੋਂ ਇਨ੍ਹਾਂ 371 ਬੱਸਾਂ ਨੂੰ ਚਲਾਉਣ ’ਤੇ 138.70 ਕਰੋੜ ਰੁਪਏ ਦੀ ਆਮਦਨ ਨਾਲ 109.61 ਕਰੋੜ ਰੁਪਏ ਦਾ ਖਰਚਾ ਹੋਣ ਦੀ ਵੀ ਸੰਭਾਵਨਾ ਸੀ। ਇਸ ਵਿੱਤੀ ਸਾਲ ਦੇ ਬਾਕੀ ਰਹਿੰਦੇ 8 ਮਹੀਨਿਆਂ ਦੇ ਸੋਧੇ ਹੋਏ ਅਨੁਮਾਨਾਂ ਅਨੁਸਾਰ ਪੰਜਾਬ ਰੋਡਵੇਜ਼ ਨੂੰ 90 ਕਰੋੜ ਰੁਪਏ ਦੀ ਕਮਾਈ ਤੇ 73 ਕਰੋੜ ਰੁਪਏ ਦੇ ਖਰਚੇ ਕੱਢਣ ਮਗਰੋਂ 17 ਕਰੋੜ ਰੁਪਏ ਦਾ ਮੁਨਾਫਾ ਹੋਣ ਦੀ ਉਮੀਦ ਹੈ। ਵਿੱਤ ਮੰਤਰੀ ਨੇ ਕਿਹਾ ਕਿ ਵਿੱਤ ਵਿਭਾਗ ਵੱਲੋਂ ਇਸ ਸਬੰਧੀ ਰਣਨੀਤੀ ਉਲੀਕਣ ਲਈ ਪ੍ਰਮੁੱਖ ਵਿਭਾਗਾਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ।

Advertisement
×