ਸ਼੍ੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਪਲੇਠੀ ਮੀਟਿੰਗ ਅੱਜ
ਸ਼੍ੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪੰਜਵੀਂ ਵਾਰ ਪ੍ਰਧਾਨ ਚੁਣੇ ਜਾਣ ਤੋਂ ਬਾਅਦ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਅੰਤ੍ਰਿੰਗ ਕਮੇਟੀ ਦੀ ਪਲੇਠੀ ਮੀਟਿੰਗ ਭਲਕੇ 27 ਨਵੰਬਰ ਨੂੰ ਅੰਮ੍ਰਿਤਸਰ ਸਥਿਤ ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ਵਿਖੇ ਹੋਵੇਗੀ। ਅੰਤ੍ਰਿੰਗ ਕਮੇਟੀ ਦੀ...
Advertisement
ਸ਼੍ੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪੰਜਵੀਂ ਵਾਰ ਪ੍ਰਧਾਨ ਚੁਣੇ ਜਾਣ ਤੋਂ ਬਾਅਦ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਅੰਤ੍ਰਿੰਗ ਕਮੇਟੀ ਦੀ ਪਲੇਠੀ ਮੀਟਿੰਗ ਭਲਕੇ 27 ਨਵੰਬਰ ਨੂੰ ਅੰਮ੍ਰਿਤਸਰ ਸਥਿਤ ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ਵਿਖੇ ਹੋਵੇਗੀ। ਅੰਤ੍ਰਿੰਗ ਕਮੇਟੀ ਦੀ ਮੀਟਿੰਗ ਸਵੇਰੇ ਲਗਪਗ 11 ਵਜੇ ਸ਼ੁਰੂ ਹੋਵੇਗੀ, ਜਿਸ ਦੀ ਪ੍ਰਧਾਨਗੀ ਸ੍ਰੀ ਧਾਮੀ ਕਰਨਗੇ। ਨਵੀਂ ਬਣੀ ਅੰਤ੍ਰਿੰਗ ਕਮੇਟੀ ਦੀ ਇਸ ਪਲੇਠੀ ਮੀਟਿੰਗ ਦਾ ਏਜੰਡਾ ਭਾਵੇਂ ਰੂਟੀਨ ਵਾਲਾ ਹੈ ਪਰ ਮੀਟਿੰਗ ਵਿੱਚ ਕਈ ਸਿੱਖ ਮਾਮਲੇ ਵਿਚਾਰੇ ਜਾ ਸਕਦੇ ਹਨ। ਨਿਯਮਾਂ ਅਨੁਸਾਰ ਪਹਿਲੀ ਮੀਟਿੰਗ ਵਿੱਚ ਮੁੜ ਬਣੇ ਪ੍ਰਧਾਨ ਨੂੰ ਅੰਤ੍ਰਿੰਗ ਕਮੇਟੀ ਵੱਲੋਂ ਸਾਰੇ ਅਧਿਕਾਰ ਦਿੱਤੇ ਜਾਂਦੇ ਹਨ ਤਾਂ ਜੋ ਸਿੱਖ ਸੰਸਥਾ ਦੇ ਕੰਮ ਨੂੰ ਸੁਚਾਰੂ ਢੰਗ ਨਾਲ ਚਲਾਇਆ ਜਾ ਸਕੇ। ਮੀਟਿੰਗ ਵਿੱਚ ਪਾਕਿਸਤਾਨ ਗਈ ਸਿੱਖ ਔਰਤ ਦਾ ਮਾਮਲਾ, ਸ਼ਤਾਬਦੀ ਸਮਾਗਮ ਤੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਸਮੇਤ ਹੋਰ ਮਾਮਲੇ ਸ਼ਾਮਲ ਕੀਤੇ ਜਾ ਸਕਦੇ ਹਨ।
Advertisement
Advertisement
×

