ਅੰਮ੍ਰਿਤਸਰ: ਉਤਰਾਖੰਡ ਸੂਬੇ ਵਿੱਚ ਲਗਪਗ 15 ਹਜ਼ਾਰ ਫੁੱਟ ਦੀ ਉਚਾਈ ’ਤੇ ਸਥਾਪਤ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਵਿਖੇ ਇਸ ਸੀਜ਼ਨ ਦੀ ਪਹਿਲੀ ਬਰਫਬਾਰੀ ਹੋਈ ਹੈ। ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਦੇ ਮੀਤ ਪ੍ਰਧਾਨ ਨਰਿੰਦਰਜੀਤ ਸਿੰਘ ਬਿੰਦਰਾ ਨੇ ਦੱਸਿਆ ਕਿ ਸ਼ਨਿਚਰਵਾਰ ਰਾਤ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਨਾਲ ਲੱਗਦੀਆਂ ਪਹਾੜੀਆਂ ਤੇ ਬਰਫ਼ਬਾਰੀ ਹੋਈ ਹੈ। ਉਨ੍ਹਾਂ ਦੱਸਿਆ ਕਿ ਇਹ ਸੀਤ ਰੁੱਤ ਦੀ ਪਹਿਲੀ ਬਰਫਬਾਰੀ ਹੈ ਅਤੇ ਇਸ ਨਾਲ ਇਹ ਪਹਾੜੀ ਇਲਾਕੇ ਵਿੱਚ ਪਾਲਾ ਵੀ ਵਧ ਜਾਵੇਗਾ। ਗੁਰਦੁਆਰਾ ਸ੍ਰੀ ਗੋਬਿੰਦ ਘਾਟ ਦੇ ਮੈਨੇਜਰ ਸੇਵਾ ਸਿੰਘ ਨੇ ਦੱਸਿਆ ਕਿ ਅੱਜ ਮੌਸਮ ਠੰਢਾ ਰਿਹਾ ਅਤੇ ਧੁੰਦ ਵੀ ਛਾਈ ਰਹੀ। -ਟ.ਨ.ਸ