DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

‘ਖੇਡਾਂ ਵਤਨ ਪੰਜਾਬ ਦੀਆਂ’ ਦੇ ਚੌਥੇ ਸੀਜ਼ਨ ਦਾ ਆਗਾਜ਼

ਉਦਘਾਟਨੀ ਸਮਾਗਮ ਦੌਰਾਨ ਖੇਡਾਂ ਦੇ ਨਾਲ-ਨਾਲ ਪੰਜਾਬੀ ਲੋਕ ਸੱਭਿਆਚਾਰ ਦੀਆਂ ਮਨਮੋਹਕ ਝਲਕੀਆਂ ਵੀ ਕੀਤੀਆਂ ਗਈਆਂ ਪੇਸ਼

  • fb
  • twitter
  • whatsapp
  • whatsapp
Advertisement

ਪੰਜਾਬ ਦੀ ਖੇਡ ਭਾਵਨਾ, ਨੌਜਵਾਨਾਂ ਦੇ ਜੋਸ਼ ਅਤੇ ਪੰਜਾਬੀ ਸੱਭਿਆਚਾਰ ਦੇ ਰੰਗ ਨਾਲ ਬਠਿੰਡਾ ਦੇ ਸ਼ਹੀਦ ਭਗਤ ਸਿੰਘ ਬਹੁਮੰਤਵੀ ਸਟੇਡੀਅਮ ਵਿੱਚ ਅੱਜ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਚੌਥੇ ਸੀਜ਼ਨ ਦਾ ਆਗਾਜ਼ ਹੋਇਆ। ਇਸ ਦੇ ਉਦਘਾਟਨ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਖੇਡ ਹੁਨਰ ਨੂੰ ਕੌਮਾਂਤਰੀ ਪੱਧਰ 'ਤੇ ਲੈ ਕੇ ਜਾਣ ਦਾ ਵਿਸ਼ਾਲ ਦ੍ਰਿਸ਼ਟੀਕੋਣ ਪੇਸ਼ ਕੀਤਾ। ਉਦਘਾਟਨੀ ਸਮਾਗਮ ਵਿੱਚ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ’ਚੋਂ ਪਹੁੰਚੇ ਖਿਡਾਰੀਆਂ, ਖੇਡ ਪ੍ਰੇਮੀਆਂ ਅਤੇ ਦਰਸ਼ਕਾਂ ਨੇ ਸ਼ਮੂਲੀਅਤ ਕੀਤੀ। ਦੱਸ ਦੇਈਏ ਕਿ ਬਠਿੰਡਾ ਪੰਜਾਬ ਦਾ ਪਹਿਲਾ ਜ਼ਿਲ੍ਹਾ ਹੈ, ਜਿਸ ਨੂੰ ਇਨ੍ਹਾਂ ਖੇਡਾਂ ਦੀ ਦੂਜੀ ਵਾਰ ਮੇਜ਼ਬਾਨੀ ਕਰਨ ਦਾ ਮਾਣ ਹਾਸਲ ਹੋਇਆ ਹੈ।

ਉਦਘਾਟਨੀ ਸਮਾਗਮ ਦੌਰਾਨ ਖੇਡਾਂ ਦੇ ਨਾਲ-ਨਾਲ ਪੰਜਾਬੀ ਲੋਕ ਸੱਭਿਆਚਾਰ ਦੀਆਂ ਮਨਮੋਹਕ ਝਲਕੀਆਂ ਵੀ ਪੇਸ਼ ਕੀਤੀਆਂ ਗਈਆਂ। ਗਿੱਧੇ ਅਤੇ ਭੰਗੜੇ ਦੀਆਂ ਪੇਸ਼ਕਾਰੀਆਂ ਨੇ ਸਮਾਗਮ ਵਿੱਚ ਰੌਣਕ ਭਰ ਦਿੱਤੀ। ਵੱਖ-ਵੱਖ ਜ਼ਿਲ੍ਹਿਆਂ ਤੋਂ ਪਹੁੰਚੇ ਖਿਡਾਰੀਆਂ ਨੇ ਮਸ਼ਾਲ ਮਾਰਚ ਅਤੇ ਪਰੇਡ ਵਿੱਚ ਹਿੱਸਾ ਲਿਆ। ਬਠਿੰਡਾ ਦੀ ਧਰਤੀ ’ਤੇ ਖੇਡਾਂ ਦੀ ਮਸ਼ਾਲ ਨੂੰ ਅਗਵਾਈ ਸਾਬਕਾ ਓਲੰਪੀਅਨ ਅਤੇ ਅਰਜੁਨ ਐਵਾਰਡ ਜੇਤੂ ਅਵਨੀਤ ਕੌਰ ਸਿੱਧੂ ਨੇ ਦਿੱਤੀ।

Advertisement

ਜ਼ਿਲ੍ਹਾ ਖੇਡ ਵਿਭਾਗ ਵੱਲੋਂ ਖੇਡਾਂ ਨਾਲ ਸਬੰਧਤ ਕਰੀਬ ਢਾਈ ਮਿੰਟ ਦੀ ਵਿਸ਼ੇਸ਼ ਵੀਡੀਓ ਵੀ ਜਾਰੀ ਕੀਤੀ ਗਈ। ਇਸ ਵਿੱਚ ਪੰਜਾਬ ਦੇ ਖਿਡਾਰੀਆਂ ਦੀ ਖੇਡਾਂ ਪ੍ਰਤੀ ਲਗਨ ਅਤੇ ਵੱਖ-ਵੱਖ ਖੇਡ ਮੁਕਾਬਲਿਆਂ ਦੀਆਂ ਝਲਕੀਆਂ ਪੇਸ਼ ਕੀਤੀਆਂ ਗਈਆਂ।

Advertisement

ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਅੱਜ ਦਾ ਦਿਨ ਖੇਡਾਂ ਨੂੰ ਸਮਰਪਿਤ ਹੈ ਅਤੇ ਇਸ ਲਈ ਉਹ ਸਿਰਫ਼ ਖੇਡਾਂ ਬਾਰੇ ਹੀ ਗੱਲ ਕਰਨਗੇ। ਉਨ੍ਹਾਂ ਕਿਹਾ ਕਿ ਖਿਡਾਰੀਆਂ ਅਤੇ ਖੇਡਾਂ ਨੂੰ ਸਮਰਪਿਤ ਇਸ ਮੰਚ ’ਤੇ ਅੱਜ ਸਿਰਫ਼ ਖੇਡ ਭਾਵਨਾ ਦੀ ਗੱਲ ਹੋਣੀ ਚਾਹੀਦੀ ਹੈ।

ਉੱਥੇ ਹੀ ਉਦਘਾਟਨੀ ਸਮਾਗਮ ਦੀ ਸਭ ਤੋਂ ਵੱਡੀ ਖਿੱਚ ਪੰਜਾਬ ਦੇ ਪ੍ਰਸਿੱਧ ਗਾਇਕ ਗੁਰਦਾਸ ਮਾਨ ਦੀ ਪੇਸ਼ਕਾਰੀ ਰਹੀ। ਦਰਸ਼ਕਾਂ ਨਾਲ ਭਰੇ ਸਟੇਡੀਅਮ ਵਿੱਚ ਉਨ੍ਹਾਂ ਨੇ ਆਪਣੇ ਕਈ ਚਰਚਿਤ ਗੀਤ ਪੇਸ਼ ਕਰਕੇ ਦਰਸ਼ਕਾਂ ਦਾ ਮਨ ਮੋਹ ਲਿਆ। ਉਨ੍ਹਾਂ ਦੀ ਪੇਸ਼ਕਾਰੀ ਦੌਰਾਨ ਸਟੇਡੀਅਮ ਤਾੜੀਆਂ ਨਾਲ ਗੂੰਜਦਾ ਰਿਹਾ।

ਗੁਰਦਾਸ ਮਾਨ ਨੇ ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਜੁੜੀਆਂ ਆਪਣੀਆਂ ਪੁਰਾਣੀਆਂ ਯਾਦਾਂ ਵੀ ਸਾਂਝੀਆਂ ਕੀਤੀਆਂ। ਸਮਾਗਮ ਦੀ ਸ਼ੁਰੂਆਤ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦਾਸ ਮਾਨ ਦੇ ਪੈਰੀਂ ਹੱਥ ਲਾ ਕੇ ਉਨ੍ਹਾਂ ਪ੍ਰਤੀ ਸਤਿਕਾਰ ਪ੍ਰਗਟਾਇਆ।

ਇਸੇ ਦੌਰਾਨ ਉੱਘੇ ਗਾਇਕ ਕੁਲਵਿੰਦਰ ਬਿੱਲਾ ਨੇ ਵੀ ਆਪਣੀ ਦਮਦਾਰ ਪੇਸ਼ਕਾਰੀ ਨਾਲ ਦਰਸ਼ਕਾਂ ਦਾ ਮਨ ਮੋਹ ਲਿਆ। ਉਨ੍ਹਾਂ ਦੇ ਚਰਚਿਤ ਗੀਤਾਂ ’ਤੇ ਦਰਸ਼ਕਾਂ ਨੇ ਤਾੜੀਆਂ ਨਾਲ ਭਰਵਾਂ ਹੁੰਗਾਰਾ ਦਿੱਤਾ।

Advertisement
×