ਫਲਾਂ ਦੀਆਂ ਰੇਹੜੀਆਂ ਨੂੰ ਅੱਗ ਲੱਗੀ : The Tribune India

ਫਲਾਂ ਦੀਆਂ ਰੇਹੜੀਆਂ ਨੂੰ ਅੱਗ ਲੱਗੀ

ਫਲਾਂ ਦੀਆਂ ਰੇਹੜੀਆਂ ਨੂੰ ਅੱਗ ਲੱਗੀ

ਰਾਮ ਲੀਲਾ ਗਰਾਊਂਡ ਵਿੱਚ ਅੱਗ ਨਾਲ ਸੜੀਆਂ ਰੇਹੜੀਆਂ।

ਰੂਪਨਗਰ (ਜਗਮੋਹਨ ਸਿੰਘ): ਇੱਥੇ ਰਾਮ ਲੀਲਾ ਗਰਾਊਂਡ ਨੇੜੇ ਫਲਾਂ ਨਾਲ ਭਰੀਆਂ ਲਗਭਗ 15 ਰੇਹੜੀਆਂ ਸੜ ਕੇ ਸੁਆਹ ਹੋ ਗਈਆਂ। ਇਸ ਸਬੰਧੀ ਪੀੜਤ ਫਲ ਵਿਕਰੇਤਾਵਾਂ ਨੇ ਦੱਸਿਆ ਕਿ ਛੱਠ ਪੂਜਾ ਦਾ ਤਿਉਹਾਰ ਹੋਣ ਕਾਰਨ ਉਨ੍ਹਾਂ ਵਧੀਆ ਫਲ ਫਰੂਟ ਮੰਗਵਾ ਕੇ ਰੇਹੜੀਆਂ ਸਜਾਉਣ ਮਗਰੋਂ ਰਾਮ ਲੀਲਾ ਨੇੜੇ ਗੁਦਾਮ ਵਿੱਚ ਖੜ੍ਹਾਈਆਂ ਹੋਈਆਂ ਸਨ ਤੇ ਅੱਜ ਸਵੇਰੇ ਉਨ੍ਹਾਂ ਨੂੰ ਪਤਾ ਲੱਗਿਆ ਕਿ ਗੁਦਾਮ ਵਿੱਚ ਅੱਗ ਲੱਗ ਗਈ ਹੈ। ਜਦੋਂ ਉਹ ਮੌਕੇ ’ਤੇ ਪੁੱਜੇ ਉਦੋਂ ਤੱਕ ਉਨ੍ਹਾਂ ਦੀਆਂ ਰੇਹੜੀਆਂ ਸੜ ਚੁੱਕੀਆਂ ਸਨ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀਆਂ ਲਗਭਗ 15 ਰੇਹੜੀਆਂ ਜੋ ਫਲਾਂ ਨਾਲ ਭਰੀਆਂ ਹੋਈਆਂ ਸਨ, ਸੜ ਗਈਆਂ ਹਨ ਅਤੇ ਉਨ੍ਹਾਂ ਦਾ ਲਗਭਗ 5-6 ਲੱਖ ਰੁਪਏ ਦਾ ਨੁਕਸਾਨ ਹੋ ਗਿਆ ਹੈ। ਇਸ ਸਬੰਧੀ ਐੱਸ.ਐੱਚ.ਓ. ਸਿਟੀ ਪਵਨ ਕੁਮਾਰ ਨੇ ਦੱਸਿਆ ਕਿ ਮੁੱਢਲੀ ਤਫਤੀਸ਼ ਦੌਰਾਨ ਤਾਂ ਇਹ ਮਾਮਲਾ ਸ਼ਾਰਟ ਸਰਕਟ ਦਾ ਹੀ ਜਾਪਦਾ ਹੈ, ਪਰ ਫਿਰ ਵੀ ਪੁਲੀਸ ਵੱਲੋਂ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਘਟਨਾ ਵਾਪਰਨ ਤੋਂ ਬਾਅਦ ਹਲਕਾ ਵਿਧਾਇਕ ਦਿਨੇਸ਼ ਚੱਢਾ ਦੀ ਟੀਮ ਨੇ ਭਾਗ ਸਿੰਘ ਮਦਾਨ ਦੀ ਅਗਵਾਈ ਵਿੱਚ ਮੌਕੇ ’ਤੇ ਪਹੁੰਚ ਕੇ ਪੀੜਤਾਂ ਨਾਲ ਹਮਦਰਦੀ ਪ੍ਰਗਟ ਕਰਦਿਆਂ ਉਨ੍ਹਾਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਤੋਂ ਮੁਆਵਜ਼ਾ ਦਵਾਉਣ ਦਾ ਭਰੋਸਾ ਦਿੱਤਾ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਭਾਰਤ ਵਿਚ ਨਾਰੀਤਵ ਦੀ ਬੇਹੁਰਮਤੀ

ਭਾਰਤ ਵਿਚ ਨਾਰੀਤਵ ਦੀ ਬੇਹੁਰਮਤੀ

ਨਵਾਂ ਸੰਸਦ ਭਵਨ ਤੇ ਉੱਭਰ ਰਹੀ ਸਿਆਸਤ

ਨਵਾਂ ਸੰਸਦ ਭਵਨ ਤੇ ਉੱਭਰ ਰਹੀ ਸਿਆਸਤ

ਸਦਭਾਵ ਦੇ ਪਰਦੇ ਹੇਠ ਦੁਫ਼ੇੜ ਬਰਕਰਾਰ...

ਸਦਭਾਵ ਦੇ ਪਰਦੇ ਹੇਠ ਦੁਫ਼ੇੜ ਬਰਕਰਾਰ...

ਜੀਵਨ: ਬ੍ਰਹਿਮੰਡ ਦੀ ਦੁਰਲੱਭ ਸ਼ੈਅ

ਜੀਵਨ: ਬ੍ਰਹਿਮੰਡ ਦੀ ਦੁਰਲੱਭ ਸ਼ੈਅ

ਐਡਹਾਕ ਅਧਿਆਪਕਾਂ ਦੇ ਦੁੱਖ ਦਰਦ

ਐਡਹਾਕ ਅਧਿਆਪਕਾਂ ਦੇ ਦੁੱਖ ਦਰਦ

ਸ਼ਹਿਰ

View All