ਸਰਕਾਰ ਨੇ ਐਕੁਆਿੲਰ ਕੀਤਾ ਪੂਰਾ ਪਿੰਡ ਸੇਖੋਵਾਲ

ਸਰਕਾਰ ਨੇ ਐਕੁਆਿੲਰ ਕੀਤਾ ਪੂਰਾ ਪਿੰਡ ਸੇਖੋਵਾਲ

ਸਰਪੰਚ ਤੇ ਪਿੰਡ ਵਾਸੀ ਜ਼ਮੀਨ ਦਿਖਾਉਂਦੇ ਹੋਏ।

ਗਗਨਦੀਪ ਅਰੋੜਾ
ਲੁਧਿਆਣਾ, 15 ਜੁਲਾਈ

ਲੁਧਿਆਣਾ ਸ਼ਹਿਰ ਤੋਂ ਕਰੀਬ 20 ਕਿਲੋਮੀਟਰ ਦੂਰ ਪਿੰਡ ਸੇਖੋਵਾਲ ਦੀ ਸਨਅਤੀ ਵਿਕਾਸ ਦੇ ਨਾਂ ’ਤੇ ਬਲੀ ਦਿੱਤੇ ਜਾਣ ਦੀ ਤਿਆਰੀ ਕਰ ਲਈ ਗਈ ਹੈ। ਸਰਕਾਰ ਵੱਲੋਂ ਪਾਸ ਕੀਤੇ ਗਏ ਮਤੇ ਮੁਤਾਬਕ ਪੰਚਾਇਤ ਦੀ 407 ਏਕੜ ਖੇਤੀਯੋਗ ਜ਼ਮੀਨ ਸਰਕਾਰ ਨੇ ਐਕੁਆਇਰ ਕਰ ਲਈ ਹੈ, ਜਿਸ ਤੋਂ ਬਾਅਦ ਪਿੰਡ ਵਾਸੀਆਂ ਦੇ ਹੋਸ਼ ਉੱਡ ਗਏ ਹਨ। ਇਸ ਸਾਰੀ ਜ਼ਮੀਨ ’ਤੇ ਪਿੰਡ ਦੇ 80 ਪਰਿਵਾਰ ਖੇਤੀ ਕਰਕੇ ਆਪਣਾ ਗੁਜ਼ਾਰਾ ਕਰਦੇ ਹਨ। ਸਾਰੇ ਪਰਿਵਾਰਾਂ ਕੋਲ 5-5 ਏਕੜ ਜ਼ਮੀਨ ਹੈ। ਵਿਸ਼ੇਸ਼ ਗੱਲ ਇਹ ਹੈ ਕਿ ਇਸ ਜ਼ਮੀਨ ਤੋਂ ਇਲਾਵਾ ਪਿੰਡ ਵਿਚ ਇੱਕ ਏਕੜ ਵੀ ਜ਼ਮੀਨ ਨਹੀਂ ਬਚਦੀ ਅਤੇ ਨਾ ਹੀ ਪੂਰੇ ਪਿੰਡ ਵਿਚ ਕਿਸੇ ਕੋਲ ਆਪਣੀ ਜ਼ਮੀਨ ਹੈ। ਸਾਰੇ ਹੀ ਪਰਿਵਾਰ ਇਸ ਪੰਚਾਇਤੀ ਜ਼ਮੀਨ ਨੂੰ ਠੇਕੇ ’ਤੇ ਲੈ ਕੇ ਖੇਤੀ ਕਰ ਰਹੇ ਹਨ। ਇਹ ਜ਼ਮੀਨ ਪਿੰਡ ਵਾਸੀਆਂ ਨੇ 36 ਸਾਲ ਸੁਪਰੀਮ ਕੋਰਟ ਤੱਕ ਕੇਸ ਲੜਨ ਤੋਂ ਬਾਅਦ ਹਾਸਲ ਕੀਤੀ ਸੀ। ਹਾਲੇ ਪੰਜ ਸਾਲ ਪਹਿਲਾਂ ਕਬਜ਼ਾ ਮਿਲਿਆ ਸੀ ਅਤੇ ਹੁਣ ਸਰਕਾਰ ਨੇ ਨਵਾਂ ਐਲਾਨ ਕਰ ਸਾਰੇ ਪਿੰਡ ਵਾਸੀਆਂ ਨੂੰ ਸੜਕ ’ਤੇ ਲਿਆ ਦਿੱਤਾ ਹੈ। ਪਿੰਡ ਦੀ ਸਰਪੰਚ ਅਮਰੀਕ ਕੌਰ ਦਾ ਕਹਿਣਾ ਹੈ ਕਿ ਪ੍ਰਸ਼ਾਸਨ ਨੇ ਉਨ੍ਹਾਂ ਨਾਲ ਧੋਖਾ ਕੀਤਾ ਹੈ। ਉਨ੍ਹਾਂ ਨੂੰ ਕਰੀਬ ਡੇਢ ਮਹੀਨਾ ਪਹਿਲਾਂ ਡਿਪਟੀ ਕਮਿਸ਼ਨਰ ਦਫ਼ਤਰ ਬੁਲਾਇਆ ਗਿਆ ਸੀ, ਜਿੱਥੇ ਉਨ੍ਹਾਂ ਨੂੰ ਡੀਡੀਪੀਓ ਤੇ ਹੋਰ ਅਧਿਕਾਰੀਆਂ ਨੇ ਕਿਹਾ ਕਿ ਉਨ੍ਹਾਂ ਦੇ ਪਿੰਡ ਦੀ 200 ਏਕੜ ਜ਼ਮੀਨ ਚਾਹੀਦੀ ਹੈ, ਜਿਸ ’ਤੇ ਪਾਰਕ (ਨਰਸਰੀ) ਬਣਨਾ ਹੈ। ਉਨ੍ਹਾਂ ਕਿਹਾ ਕਿ ਇਹ ਕਹਿ ਕੇ ਉਸ ਕੋਲੋਂ ਮਤੇ ’ਤੇ ਦਸਤਖ਼ਤ ਕਰਵਾ ਲਏ ਗਏ ਸਨ, ਜੋ ਕਿ ਪ੍ਰਸ਼ਾਸਨ ਨੇ ਖ਼ੁਦ ਹੀ ਤਿਆਰ ਕੀਤਾ ਹੋਇਆ ਸੀ। ਹੁਣ ਪਿਛਲੇ ਦਿਨੀਂ ਪਤਾ ਲੱਗਿਆ ਕਿ ਸਰਕਾਰ ਨੇ ਤਾਂ ਸਾਰੇ ਪਿੰਡ ਨੂੰ ਬੇਜ਼ਮੀਨੇ ਕਰ ਦਿੱਤਾ ਹੈ ਕਿਉਂਕਿ ਪੂਰਾ ਪਿੰਡ ਇਸੇ ਜ਼ਮੀਨ ’ਤੇ ਖੇਤੀ ਕਰਕੇ ਆਪਣਾ ਗੁਜ਼ਾਰਾ ਕਰ ਰਿਹਾ ਹੈ।

ਇਸ ਜ਼ਮੀਨ ਵਾਸਤੇ ਪਿਛਲੇ 36 ਸਾਲਾਂ ਤੋਂ ਸੁਪਰੀਮ ਕੋਰਟ ਤੱਕ ਲੜਾਈ ਲੜਨ ਵਾਲੇ ਪਿੰਡ ਦੇ ਸਾਬਕਾ ਸਰਪੰਚ ਧੀਰ ਸਿੰਘ ਨੇ ਦੱਸਿਆ ਕਿ ਊਹ ਪਿੰਡ ਵਿਚ 1962 ਤੋਂ ਰਹਿ ਰਹੇ ਹਨ। ਉਨ੍ਹਾਂ ਦੀ ਤੀਜੀ ਪੀੜ੍ਹੀ ਇਸ ਜ਼ਮੀਨ ’ਤੇ ਖੇਤੀ ਕਰਕੇ ਗੁਜ਼ਾਰਾ ਕਰ ਰਹੀ ਹੈ। ਕਰੀਬ 650 ਦੀ ਅਾਬਾਦੀ ਵਾਲੇ ਇਸ ਪਿੰਡ ਦੇ ਸਾਰੇ ਪਰਿਵਾਰ ਦਲਿਤ ਹਨ। ਊਨ੍ਹਾਂ ਕਿਹਾ ਕਿ ਸਾਢੇ ਤਿੰਨ ਦਹਾਕੇ ਕੇਸ ਲੜਨ ਮਗਰੋਂ ਪਿੰਡ ਵਿੱਚ ਖ਼ੁਸ਼ਹਾਲੀ ਆਈ ਸੀ ਅਤੇ ਹੁਣ ਪ੍ਰਸ਼ਾਸਨ ਨੇ ਨਵਾਂ ਫਰਮਾਨ ਸੁਣਾ ਦਿੱਤਾ।

ਪਿੰਡ ਸੇਖੋਵਾਲ ਵਾਸੀਆਂ ਨੇ ਇਕੱਠੇ ਹੋ ਕੇ ਲੋਕ ਸੰਘਰਸ਼ ਕਮੇਟੀ ਨਾਲ ਮਿਲ ਕੇ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹਣ ਦੀ ਤਿਆਰੀ ਖਿੱਚੀ ਹੈ। ਲੋਕ ਸੰਘਰਸ਼ ਕਮੇਟੀ ਦੇ ਅਮਰਨਾਥ ਸਿੰਘ ਨੇ ਕਿਹਾ ਕਿ ਸਰਕਾਰ ਪਹਿਲਾਂ ਲੁਧਿਆਣਾ ਦੀਆਂ ਸਨਅਤਾਂ ਨੂੰ ਤਾਂ ਸੁਵਿਧਾਵਾਂ ਦੇਵੇ, ਫਿਰ ਪਿੰਡ ਨੂੰ ਸਨਅਤੀ ਖੇਤਰ ਬਣਾਉਣ ਬਾਰੇ ਸੋਚੇ। ਉਨ੍ਹਾਂ ਕਿਹਾ ਕਿ ਪਿੰਡ ਵਾਲਿਆਂ ਵੱਲੋਂ ਕਿਸੇ ਵੀ ਹਾਲ ਵਿਚ ਜ਼ਮੀਨ ਉਦੋਂ ਤੱਕ ਨਹੀਂ ਦਿੱਤੀ ਜਾਵੇਗੀ, ਜਦੋਂ ਤੱਕ ਉਨ੍ਹਾਂ ਨੂੰ ਕੋਈ ਖੇਤੀਯੋਗ ਜ਼ਮੀਨ ਨਹੀਂ ਦਿੱਤੀ ਜਾਂਦੀ। ਇਸ ਦੇ ਲਈ ਉਹ ਹਰ ਤਰ੍ਹਾਂ ਦਾ ਸੰਘਰਸ਼ ਕਰਨਗੇ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਪਾਇਲਟ ਦੀ ‘ਉਡਾਣ’ ਰੋਕਣ ’ਚ ਰਾਹੁਲ ਸਫ਼ਲ

ਪਾਇਲਟ ਦੀ ‘ਉਡਾਣ’ ਰੋਕਣ ’ਚ ਰਾਹੁਲ ਸਫ਼ਲ

* ਸਚਿਨ ਨੇ ਰਾਹੁਲ ਅਤੇ ਪਿ੍ਰਯੰਕਾ ਨਾਲ ਕੀਤੀ ਮੁਲਾਕਾਤ; * ਸੋਨੀਆ ਨੇ ਮਸ...

ਸਿਆਸੀ ਆਗੂਆਂ ਦੇ ਦਰਾਂ ’ਤੇ ਕਿਸਾਨਾਂ ਨੇ ਅਲਖ਼ ਜਗਾਈ

ਸਿਆਸੀ ਆਗੂਆਂ ਦੇ ਦਰਾਂ ’ਤੇ ਕਿਸਾਨਾਂ ਨੇ ਅਲਖ਼ ਜਗਾਈ

* ਪਟਿਆਲਾ ਪੁਲੀਸ ਨੇ ਵਾਈਪੀਐੱਸ ਚੌਕ ’ਚ ਰੋਕਿਆ ਕਿਸਾਨਾਂ ਦਾ ਮਾਰਚ * ਪ...

ਪ੍ਰਧਾਨ ਮੰਤਰੀ ਵੱਲੋਂ ਅੰਡੇਮਾਨ ਤੇ ਨਿਕੋਬਾਰ ’ਚ ਬਰਾਂਡਬੈਂਡ ਪ੍ਰਾਜੈਕਟ ਦਾ ਉਦਘਾਟਨ

ਪ੍ਰਧਾਨ ਮੰਤਰੀ ਵੱਲੋਂ ਅੰਡੇਮਾਨ ਤੇ ਨਿਕੋਬਾਰ ’ਚ ਬਰਾਂਡਬੈਂਡ ਪ੍ਰਾਜੈਕਟ ਦਾ ਉਦਘਾਟਨ

ਚੇਨੱਈ ਤੋਂ ਅੰਡੇਮਾਨ ਤੇ ਨਿਕੋਬਾਰ ਤੱਕ ਸਮੁੰਦਰ ਦੇ ਹੇਠੋਂ ਪਾਈ ਗਈ ਹੈ 3...

ਅਮਰੀਕੀ ਮੰਤਰੀ ਦੀ ਤਾਇਵਾਨ ਫੇਰੀ ਤੋਂ ਭੜਕਿਆ ਚੀਨ

ਅਮਰੀਕੀ ਮੰਤਰੀ ਦੀ ਤਾਇਵਾਨ ਫੇਰੀ ਤੋਂ ਭੜਕਿਆ ਚੀਨ

* ਤਾਇਵਾਨ ਦੇ ਹਵਾਈ ਲਾਂਘੇ ’ਚੋਂ ਲੜਾਕੂ ਜਹਾਜ਼ ਲੰਘਾ ਕੇ ਸ਼ਕਤੀ ਪ੍ਰਦਰਸ਼ਨ...

ਸ਼ਹਿਰ

View All