DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਸਰਕਾਰ ਤੇ ਵਿਰੋਧੀ ਧਿਰ ਮਿਹਣੋ-ਮਿਹਣੀ

ਧਮਾਕਿਆਂ ਕਰ ਕੇ ਸੂਬੇ ਵਿੱਚ ਸਿਆਸਤ ਭਖ ਗਈ ਹੈ। ਇਨ੍ਹਾਂ ਧਮਾਕਿਆਂ ਨੂੰ ਲੈ ਕੇ ਸੱਤਾਧਾਰੀ ਆਮ ਆਦਮੀ ਪਾਰਟੀ ਅਤੇ ਵਿਰੋਧੀ ਧਿਰ ਕਾਂਗਰਸ, ਭਾਜਪਾ ਤੇ ਸ਼੍ਰੋਮਣੀ ਅਕਾਲੀ ਦਲ ਨੇ ਇਕ-ਦੂਜੇ ’ਤੇ ਸਿਆਸੀ ਹਮਲੇ ਤੇਜ਼ ਕਰ ਦਿੱਤੇ ਹਨ। ‘ਆਪ’ ਪੰਜਾਬ ਦੇ ਪ੍ਰਧਾਨ...

  • fb
  • twitter
  • whatsapp
  • whatsapp
featured-img featured-img
'ਆਪ' ਪੰਜਾਬ ਪ੍ਰਧਾਨ ਅਮਨ ਅਰੋੜਾ ਦੀ ਫਾਈਲ ਫੋਟੋ
Advertisement

ਧਮਾਕਿਆਂ ਕਰ ਕੇ ਸੂਬੇ ਵਿੱਚ ਸਿਆਸਤ ਭਖ ਗਈ ਹੈ। ਇਨ੍ਹਾਂ ਧਮਾਕਿਆਂ ਨੂੰ ਲੈ ਕੇ ਸੱਤਾਧਾਰੀ ਆਮ ਆਦਮੀ ਪਾਰਟੀ ਅਤੇ ਵਿਰੋਧੀ ਧਿਰ ਕਾਂਗਰਸ, ਭਾਜਪਾ ਤੇ ਸ਼੍ਰੋਮਣੀ ਅਕਾਲੀ ਦਲ ਨੇ ਇਕ-ਦੂਜੇ ’ਤੇ ਸਿਆਸੀ ਹਮਲੇ ਤੇਜ਼ ਕਰ ਦਿੱਤੇ ਹਨ।

‘ਆਪ’ ਪੰਜਾਬ ਦੇ ਪ੍ਰਧਾਨ ਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਭਾਜਪਾ ਚੋਣਾਂ ਤੋਂ ਪਹਿਲਾਂ ਵੋਟਰਾਂ ਦਾ ਧਰੁਵੀਕਰਨ ਕਰਨ ਲਈ ਕਾਨੂੰਨ ਵਿਵਸਥਾ, ਧਰਮ ਜਾਂ ਸੁਰੱਖਿਆ ਨਾਲ ਸਬੰਧਤ ਘਟਨਾਵਾਂ ਦਾ ਸਹਾਰਾ ਲੈਂਦੀ ਹੈ। ਭਾਜਪਾ ਆਗਾਮੀ ਵਿਧਾਨ ਸਭਾ ਚੋਣਾਂ ਕਰ ਕੇ ‘ਆਪ’ ਸਰਕਾਰ ਦੇ ਲੋਕ-ਪੱਖੀ ਕੰਮਾਂ ਤੋਂ ਘਬਰਾਈ ਹੋਈ ਹੈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਭਾਜਪਾ ਚੋਣਾਂ ਤੋਂ ਪਹਿਲਾਂ ਸਿਆਸੀ ਲਾਹੇ ਲਈ ਪੰਜਾਬ ’ਚ ਡਰ ਤੇ ਵੰਡ ਦਾ ਮਾਹੌਲ ਪੈਦਾ ਕਰਨ ਦੀ ਕੋਸ਼ਿਸ਼ ਵਿੱਚ ਹੈ। ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਭਾਜਪਾ ਨੂੰ ਜ਼ਿੰਮੇਵਾਰ ਠਹਿਰਾਉਣ ਵਾਲੇ ਬਿਆਨ ਦੀ ਨਿਖੇਧੀ ਕੀਤੀ ਹੈ।

Advertisement

ਉਨ੍ਹਾਂ ਕਿਹਾ ਕਿ ਜੇ ਮੁੱਖ ਮੰਤਰੀ ਕੋਲ ਸਬੂਤ ਹਨ ਤਾਂ ਉਹ ਤੁਰੰਤ ਭਾਜਪਾ ਆਗੂਆਂ ਖ਼ਿਲਾਫ਼ ਕੇਸ ਦਰਜ ਕਰਨ। ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਾਨੂੰਨ-ਵਿਵਸਥਾ ਕਾਇਮ ਰੱਖਣ ਵਿੱਚ ਨਾਕਾਮੀ ਲਈ ‘ਆਪ’ ਸਰਕਾਰ ਦੀ ਆਲੋਚਨਾ ਕੀਤੀ ਹੈ। ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਮੁੱਖ ਮੰਤਰੀ ਦੇ ਬਿਆਨ ਨੂੰ ਗ਼ੈਰ-ਜ਼ਿੰਮੇਵਾਰੀ ਵਾਲਾ ਦੱਸਦਿਆਂ ਕਿਹਾ ਕਿ ਸੂਬਾ ਸਰਕਾਰ ਅਮਨ ਕਾਨੂੰਨ ਦੀ ਵਿਵਸਥਾ ਬਣਾਈ ਰੱਖਣ ’ਚ ਨਾਕਾਮ ਰਹੀ ਹੈ ਜਿਸ ਕਰ ਕੇ ਮੁੱਖ ਮੰਤਰੀ ਨੂੰ ਆਪਣਾ ਅਹੁਦਾ ਛੱਡਣਾ ਚਾਹੀਦਾ ਹੈ। ਕੇਂਦਰੀ ਮੰਤਰੀ ਰਵਨੀਤ ਬਿੱਟੂ ਨੇ ਕਿਹਾ ਕਿ ਭਗਵੰਤ ਮਾਨ ’ਚ ਹਿੰਮਤ ਹੈ ਤਾਂ ਉਹ ਭਾਜਪਾ ਆਗੂਆਂ ਖ਼ਿਲਾਫ਼ ਕੇਸ ਦਰਜ ਕਰ ਕੇ ਦਿਖਾਉਣ। ਪੰਜਾਬ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਭਗਵੰਤ ਮਾਨ ਦੀ ਮਾਨਸਿਕ ਹਾਲਤ ਠੀਕ ਨਹੀਂ ਹੈ, ਉਨ੍ਹਾਂ ਨੂੰ ਅਸਤੀਫ਼ਾ ਦੇ ਕੇ ਆਪਣਾ ਇਲਾਜ ਕਰਵਾਉਣਾ ਚਾਹੀਦਾ ਹੈ।

Advertisement

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸੂਬੇ ਵਿੱਚ ਲਗਾਤਾਰ ਵਿਗੜ ਰਹੀ ਕਾਨੂੰਨ ਵਿਵਸਥਾ ਲਈ ਸੂਬਾ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਮੁੜ ਕਾਲੇ ਦਿਨਾਂ ਵੱਲ ਧੱਕਿਆ ਜਾ ਰਿਹਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੂੰ ਇਸ ਅਹੁਦੇ ’ਤੇ ਰਹਿਣ ਦਾ ਕੋਈ ਅਧਿਕਾਰ ਨਹੀਂ ਹੈ।

Advertisement
×