ਸਰਕਾਰ ਨੇ ਵਰ੍ਹੇ ਦੌਰਾਨ 108 ਕੈਦੀਆਂ ਨੂੰ ਅਗਾਊਂ ਰਿਹਾਈ ਦਿੱਤੀ
ਪੰਜਾਬ ਸਰਕਾਰ ਨੇ ਪਿਛਲੇ ਇੱਕ ਸਾਲ ਵਿੱਚ ਉਮਰ ਕੈਦ ਦੀ ਸਜ਼ਾ ਭੁਗਤ ਰਹੇ ਚੰਗੇ ਆਚਰਨ ਦੇ 108 ਕੈਦੀਆਂ ਪ੍ਰਤੀ ਹਮਦਰਦੀ ਜਤਾਉਂਦਿਆਂ ਉਨ੍ਹਾਂ ਨੂੰ ਅਗਾਊਂ ਰਿਹਾਈ ਦਿੱਤੀ ਹੈ। ਪੰਜਾਬ ਦੇ ਜੇਲ੍ਹ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਸੂਬਾ ਸਰਕਾਰ ਨੇ...
Advertisement
ਪੰਜਾਬ ਸਰਕਾਰ ਨੇ ਪਿਛਲੇ ਇੱਕ ਸਾਲ ਵਿੱਚ ਉਮਰ ਕੈਦ ਦੀ ਸਜ਼ਾ ਭੁਗਤ ਰਹੇ ਚੰਗੇ ਆਚਰਨ ਦੇ 108 ਕੈਦੀਆਂ ਪ੍ਰਤੀ ਹਮਦਰਦੀ ਜਤਾਉਂਦਿਆਂ ਉਨ੍ਹਾਂ ਨੂੰ ਅਗਾਊਂ ਰਿਹਾਈ ਦਿੱਤੀ ਹੈ। ਪੰਜਾਬ ਦੇ ਜੇਲ੍ਹ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਸੂਬਾ ਸਰਕਾਰ ਨੇ ਨਿਆਂ ਪ੍ਰਤੀ ਆਪਣੀ ਵਚਨਬੱਧਤਾ ਨੂੰ ਦਰਸਾਉਂਦੇ ਹੋਏ ਇੱਕ ਮਹੱਤਵਪੂਰਨ ਫ਼ੈਸਲਾ ਕਰਦਿਆਂ, ਪੰਜਾਬ ਦੀਆਂ ਵੱਖ-ਵੱਖ ਜੇਲ੍ਹਾਂ ’ਚ ਉਮਰ ਕੈਦ ਦੀ ਸਜ਼ਾ ਭੁਗਤ ਰਹੇ ਚੰਗੇ ਆਚਰਨ ਵਾਲੇ 108 ਕੈਦੀਆਂ ਨੂੰ ਪਿਛਲੇ ਇੱਕ ਸਾਲ ਦੇ ਅਰਸੇ ਦੌਰਾਨ ਰਿਹਾਅ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਫ਼ੈਸਲਾ ਉਨ੍ਹਾਂ ਲਈ ਹੈ ਜਿਨ੍ਹਾਂ ਨੇ ਚੰਗਾ ਵਿਵਹਾਰ ਦਿਖਾਇਆ ਹੈ ਅਤੇ ਜਲਦੀ ਰਿਹਾਈ ਲਈ ਲੋੜੀਂਦੇ ਮਾਪਦੰਡ ਪੂਰੇ ਕੀਤੇ ਹਨ। ਜੇਲ੍ਹ ਮੰਤਰੀ ਨੇ ਕਿਹਾ ਕਿ ਕੈਦੀਆਂ ਨੂੰ ਉਨ੍ਹਾਂ ਦੇ ਪਰਿਵਾਰਾਂ ਅਤੇ ਵਕੀਲਾਂ ਨਾਲ ਗੱਲਬਾਤ ਕਰਨ ਦੀ ਸਹੂਲਤ ਲਈ ਜੇਲ੍ਹਾਂ ’ਚ 800 ਕਾਲਿੰਗ ਸਿਸਟਮ ਲਾਗੂ ਕੀਤੇ ਗਏ ਹਨ, ਤਾਂ ਜੋ ਗ਼ੈਰ-ਕਾਨੂੰਨੀ ਮੋਬਾਈਲ ਫੋਨਾਂ ਦੀ ਵਰਤੋਂ ਨੂੰ ਰੋਕਿਆ ਜਾ ਸਕੇ।
Advertisement
Advertisement