ਪੱਤਰ ਪ੍ਰੇਰਕ
ਸ੍ਰੀ ਆਨੰਦਪੁਰ ਸਾਹਿਬ, 29 ਜੁਲਾਈ
ਉਜਵਲ ਭਾਰਤ ਉਜਵਲ ਭਵਿੱਖ ਤਹਿਤ ਕੀਤੇ ਜਾ ਰਹੇ ਉਪਰਾਲਿਆਂ ਸਦਕਾ ਦੇਸ਼ ਤਰੱਕੀ ਦੀਆਂ ਬੁਲੰਦੀਆਂ ਛੂਹ ਰਿਹਾ ਹੈ ਅਤੇ ਪੰਜਾਬ ਸਰਕਾਰ ਨੇ ਭਗਵੰਤ ਸਿੰਘ ਮਾਨ ਮੁੱਖ ਮੰਤਰੀ ਦੀ ਅਗਵਾਈ ਵਿਚ ਘਰੇਲੂ ਬਿਜਲੀ ਖਪਤਕਾਰਾਂ ਨੂੰ 300 ਯੂਨਿਟ ਪ੍ਰਤੀ ਮਹੀਨਾ ਬਿਜਲੀ ਬਿਲਾਂ ਦੀ ਮੁਆਫ਼ੀ ਦੇ ਕੇ ਆਪਣੀ ਗਾਂਰੰਟੀ ਪੂਰੀ ਕੀਤੀ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਾ. ਚਰਨਜੀਤ ਸਿੰਘ ਵਿਧਾਇਕ ਸ੍ਰੀ ਚਮਕੌਰ ਸਾਹਿਬ ਨੇ ਆਜ਼ਾਦੀ ਦਾ ਅੰਮ੍ਰਿਤ ਮਹਾਂਉਤਸਵ ਤਹਿਤ ਵਿਰਾਸਤ-ਏ-ਖਾਲਸਾ ਦੇ ਆਡੀਟਾਰੀਅਮ ਵਿੱਚ ਉਜਵਲ ਭਾਰਤ ਉਜਵਲ ਭਵਿੱਖ ਵਿਸ਼ੇ ’ਤੇ ਕਰਵਾਏ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ। ਰੂਪਨਗਰ ਸਰਕਾਰੀ ਕਾਲਜ ਦੇ ਵਿਦਿਆਰਥੀਆ ਨੇ ਸੱਭਿਆਚਾਰਕ ਪ੍ਰੋਗਰਾਮ ਅਤੇ ਨੁੱਕੜ ਨਾਟਕ ਰਾਹੀ ਬਿਜਲੀ ਸੁਧਾਰਾਂ ਦੀਆ ਪੇਸ਼ਕਾਰੀ ਦਿੱਤੀ। ਬਿਜਲੀ ਖਪਤਕਾਰਾਂ ਨੇ ਇਸ ਮੌਕੇ ਖੱਟੇ ਮਿੱਠ ਅਨੁਭਵ ਵੀ ਸਾਂਝੇ ਕੀਤੇ। ਇਸ ਮੌਕੇ ‘ਆਪ’ ਦੇ ਜ਼ਿਲ੍ਹਾ ਪ੍ਰਧਾਨ ਹਰਮਿੰਦਰ ਸਿੰਘ ਢਾਹੇ, ਰਾਮ ਕੁਮਾਰ ਮੁਕਾਰੀ, ਸੋਹਣ ਸਿੰਘ ਬੈਂਸ, ਬਲਵਿੰਦਰ ਕੌਰ, ਭਾਖੜਾ ਬੀਬੀਐੱਮਬੀ ਦੇ ਡਿਪਟੀ ਚੀਫ ਇੰਜਨੀਅਰ ਐੱਚਐੱਲ ਕੰਬੋਜ ਹਾਜ਼ਰ ਸਨ।