ਟ੍ਰਿਬਿਊਨ ਨਿਊਜ ਸਰਵਿਸ
ਚੰਡੀਗੜ੍ਹ, 18 ਸਤੰਬਰ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਚੰਡੀਗੜ੍ਹ ਯੂਨੀਵਰਸਿਟੀ ਦੀ ਮੰਦਭਾਗੀ ਘਟਨਾ ਬਾਰੇ ਸੁਣ ਕੇ ਉਨ੍ਹਾਂ ਨੂੰ ਕਾਫੀ ਦੁੱਖ ਹੋਇਆ। ਉਨ੍ਹਾਂ ਕਿਹਾ ਕਿ ਇਸ ਸਬੰਧ ਵਿੱਚ ਇਕ ਉੱਚੀ ਪੱਧਰੀ ਜਾਂਚ ਦੇ ਹੁਕਮ ਦਿੱਤੇ ਗਏ ਹਨ। ਉਨ੍ਹਾਂ ਭਰੋਸਾ ਦਿਵਾਇਆ ਕਿ ਜੋ ਕੋਈ ਵੀ ਦੋਸ਼ੀ ਪਾਇਆ ਗਿਆ ਉਸ ਖ਼ਿਲਾਫ਼ ਸਖਤ ਕਾਰਵਾਈ ਕੀਤੀ ਜਾਵੇਗੀ ਅਤੇ ਉਨ੍ਹਾਂ ਸਾਰਿਆਂ ਨੂੰ ਅਫ਼ਵਾਹਾਂ ਤੋਂ ਸਾਵਧਾਨ ਰਹਿਣ ਦੀ ਬੇਨਤੀ ਕੀਤੀ।
ਉਨ੍ਹਾਂ ਟਵੀਟ ਕੀਤਾ, ‘‘ਚੰਡੀਗੜ੍ਹ ਯੂਨੀਵਰਸਿਟੀ ਵਿੱਚ ਵਾਪਰੀ ਮੰਦਭਾਗੀ ਘਟਨਾ ਦਾ ਸੁਣ ਕੇ ਦੁੱਖ ਲੱਗਿਆ…ਸਾਡੀਆਂ ਧੀਆਂ ਸਾਡੀ ਇੱਜ਼ਤ ਨੇ…ਘਟਨਾ ਦੀ ਉੱਚ-ਪੱਧਰੀ ਜਾਂਚ ਦੇ ਹੁਕਮ ਦੇ ਦਿੱਤੇ ਨੇ…ਜੋ ਵੀ ਦੋਸ਼ੀ ਪਾਇਆ ਗਿਆ ਸਖ਼ਤ ਕਾਰਵਾਈ ਕਰਾਂਗੇ…। ਮੈਂ ਪ੍ਰਸ਼ਾਸਨ ਨਾਲ ਰਾਬਤੇ ਵਿੱਚ ਹਾਂ…ਮੈਂ ਸਾਰਿਆਂ ਨੂੰ ਅਪੀਲ ਕਰਦਾਂ ਹਾਂ ਕਿ ਅਫ਼ਵਾਹਾਂ ਤੋਂ ਬਚੋ…।’’