DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦੇ ਸੁਰੱਖਿਆ ਗਾਰਡ ਆਪਸ ਵਿੱਚ ਭਿੜੇ

ਜੋਗਿੰਦਰ ਸਿੰਘ ਮਾਨ ਮਾਨਸਾ, 31 ਅਗਸਤ ਮਹਰੂਮ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦੇ ਅੰਗਰੱਖਿਅਕਾਂ ਵਿਚਕਾਰ ਦੇਰ ਰਾਤ ਲੜਾਈ ਹੋ ਗਈ, ਜਿਸ ਕਾਰਨ ਇਕ ਗੰਨਮੈਨ ਜ਼ਖਮੀ ਹੋ ਗਿਆ ਅਤੇ ਉਸਨੂੰ ਮਾਨਸਾ ਦੇ ਸਿਵਲ ਹਸਪਤਾਲ ਵਿੱਚ ਦਾਖ਼ਲ...
  • fb
  • twitter
  • whatsapp
  • whatsapp
featured-img featured-img
ਹਸਪਤਾਲ ਵਿਚ ਜੇਰੇ ਇਲਾਜ ਸੁਰੱਖਿਆ ਕਰਮੀ।
Advertisement

ਜੋਗਿੰਦਰ ਸਿੰਘ ਮਾਨ

ਮਾਨਸਾ, 31 ਅਗਸਤ

Advertisement

ਮਹਰੂਮ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦੇ ਅੰਗਰੱਖਿਅਕਾਂ ਵਿਚਕਾਰ ਦੇਰ ਰਾਤ ਲੜਾਈ ਹੋ ਗਈ, ਜਿਸ ਕਾਰਨ ਇਕ ਗੰਨਮੈਨ ਜ਼ਖਮੀ ਹੋ ਗਿਆ ਅਤੇ ਉਸਨੂੰ ਮਾਨਸਾ ਦੇ ਸਿਵਲ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਦੇਰ ਰਾਤ ਆਪਣੇ ਕਮਰੇ ਵਿੱਚ ਪਏ ਕਮਾਂਡੋ ਗੰਨਮੈਨਾਂ ਵਿਚਕਾਰ ਕਿਸੇ ਗੱਲ ਨੂੰ ਲੈ ਕੇ ਤਕਰਾਰਬਾਜ਼ੀ ਵਧਣ ਬਾਅਦ ਲੜਾਈ ਹੋ ਗਈ। ਇਸ ਦੌਰਾਨ ਗੁਰਦੀਪ ਸਿੰਘ ਜ਼ਖਮੀ ਹੋ ਗਿਆ। ਇਸ ਸਬੰਧੀ ਥਾਣਾ ਸਦਰ ਮਾਨਸਾ ਦੇ ਐਸਐਚਓ ਗੁਰਬੀਰ ਸਿੰਘ ਨੇ ਦੱਸਿਆ ਕਿ ਇਸ ਮਾਮਲੇ ਦੀ ਜਾਂਚ ਕੀਤੀ ਜਾਵੇਗੀ ।

ਜ਼ਖਮੀ ਸੁਰੱਖਿਆ ਕਰਮੀ ਨਾਲ ਗੱਲਬਾਤ ਕਰਦੇ ਹੋਏ ਪੁਲੀਸ ਅਧਿਕਾਰੀ। ਫੋਟੋ ਸੁਰੇਸ਼

ਉਧਰ ਮਾਨਸਾ ਦੇ ਐਸਐਸਪੀ ਭਗੀਰਥ ਸਿੰਘ ਮੀਣਾ ਨੇ ਕਿਹਾ ਕਿ ਉਹ ਪੂਰੇ ਮਾਮਲੇ ਦੀ ਪੜਤਾਲ ਕਰਵਾ ਰਹੇ ਹਨ ਅਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

Sidhu Moosewala #Balkaur Singh

Advertisement
×