ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 26 ਨਵੰਬਰ
ਪੰਜਾਬ ਸਰਕਾਰ ਨੇ ਗੁਰੂ ਨਾਨਕ ਦੇਵ ਜੀ ਦੇ 550ਵੇਂ ਜਨਮ ਸ਼ਤਾਬਦੀ ਸਮਾਰੋਹਾਂ ਦੀ ਸੰਪੂਰਨਤਾ ਨੂੰ ਸਮਰਪਿਤ ਸ੍ਰੀ ਗੁਰੂ ਨਾਨਕ ਦੇਵ ਚੇਅਰ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਬਠਿੰਡਾ ਵਿਚ ਸਥਾਪਿਤ ਕਰਨ ਦਾ ਫੈਸਲਾ ਕੀਤਾ ਹੈ। ਇਹ ਖੁਲਾਸਾ ਅੱਜ ਦਰਬਾਰ ਸਾਹਿਬ ਮੱਥਾ ਟੇਕਣ ਆਏ ਯੂਨੀਵਰਸਿਟੀ ਦੇ ਨਵ-ਨਿਯੁਕਤ ਉਪ ਕੁਲਪਤੀ ਪ੍ਰੋ. ਬੂਟਾ ਸਿੰਘ ਸਿੱਧੂ ਨੇ ਕੀਤਾ। ਉਨ੍ਹਾਂ ਦੱਸਿਆ ਕਿ ਪੰਜ ਸਾਲ ਦੇ ਕਾਰਜਕਾਲ ਵਾਲੀ ਚੇਅਰ ਨੂੰ ਗੁਰੂ ਨਾਨਕ ਦੇਵ ਦੇ ਜੀਵਨ ਅਤੇ ਸਿੱਖਿਆਵਾਂ ਬਾਰੇ ਖੋਜ ਕਰਨ ਦੀ ਜ਼ਿੰਮੇਵਾਰੀ ਸੌਂਪੀ ਜਾਵੇਗੀ।