ਨਵੀਂ ਦਿੱਲੀ: ਓਮੀਕਰੋਨ ਦੇ ਵੱਧਦੇ ਕੇਸਾਂ ਦੇ ਮੱਦੇਨਜ਼ਰ ਸੁਪਰੀਮ ਕੋਰਟ ਨੇ ਭਲਕ ਤੋਂ ਸੁਣਵਾਈ ਦੀ ਸਾਰੀ ਪ੍ਰਕਿਰਿਆ ਆਨਲਾਈਨ ਕਰਨ ਦਾ ਫ਼ੈਸਲਾ ਕੀਤਾ ਹੈ। ਕਰੋਨਾਵਾਇਰਸ ਦੇ ਨਵੇਂ ਸਰੂਪ ਦੇ ਤੇਜ਼ੀ ਨਾਲ ਫੈਲਣ ਦੇ ਮੱਦੇਨਜ਼ਰ ਦੋ ਹਫ਼ਤਿਆਂ ਲਈ ਸੁਣਵਾਈ ਵਰਚੁਅਲ ਮਾਧਿਅਮ ਰਾਹੀਂ ਕੀਤੀ ਜਾਵੇਗੀ। ਦੱਸਣਯੋਗ ਹੈ ਕਿ ਸਿਖ਼ਰਲੀ ਅਦਾਲਤ ਭਲਕੇ ਸੋਮਵਾਰ ਨੂੰ ਸਰਦੀਆਂ ਦੀਆਂ ਛੁੱਟੀਆਂ ਤੋਂ ਬਾਅਦ ਖੁੱਲ੍ਹ ਰਹੀ ਹੈ। -ਪੀਟੀਆਈ