ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਪਿੰਡ ਮਨਾਵਾਂ ਦੀ ਪੰਚਾਇਤੀ ਚੋਣ ’ਤੇ ਹਾਈ ਕੋਰਟ ਨੇ ਲਾਈ ਰੋਕ

ਪੱਤਰ ਪ੍ਰੇਰਕ ਤਰਨ ਤਾਰਨ, 8 ਅਕਤੂਬਰ ਜ਼ਿਲ੍ਹਾ ਤਰਨ ਤਾਰਨ ਦੇ ਪਿੰਡ ਮਨਾਵਾਂ (ਬਲਾਕ ਵਲਟੋਹਾ) ਦੀ ਪੰਚਾਇਤ ਦੀ ਚੋਣ ’ਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਰੋਕ ਲਾ ਦਿੱਤੀ ਹੈ। ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਪਿੰਡ ਵਾਸੀ ਮੇਜਰ ਸਿੰਘ ਨੇ...
Advertisement

ਪੱਤਰ ਪ੍ਰੇਰਕ

ਤਰਨ ਤਾਰਨ, 8 ਅਕਤੂਬਰ

Advertisement

ਜ਼ਿਲ੍ਹਾ ਤਰਨ ਤਾਰਨ ਦੇ ਪਿੰਡ ਮਨਾਵਾਂ (ਬਲਾਕ ਵਲਟੋਹਾ) ਦੀ ਪੰਚਾਇਤ ਦੀ ਚੋਣ ’ਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਰੋਕ ਲਾ ਦਿੱਤੀ ਹੈ।

ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਪਿੰਡ ਵਾਸੀ ਮੇਜਰ ਸਿੰਘ ਨੇ ਕਿਹਾ ਸੀ ਕਿ ਉਸ ਨੇ ਰਿਟਰਨਿੰਗ ਅਧਿਕਾਰੀ ਨੂੰ 4 ਅਕਤੂਬਰ ਨੂੰ ਆਪਣੇ ਨਾਮਜ਼ਦਗੀ ਦੇ ਪਰਚੇ ਦਾਖਲ ਕਰਵਾਏ ਸਨ, ਜਿਸ ਦੀ ਉਸ ਨੂੰ ਰਿਟਰਨਿੰਗ ਅਧਿਕਾਰੀ ਦੇ ਦਫਤਰ ਵਲੋਂ ਰਸੀਦ ਦਿੱਤੀ ਗਈ ਸੀ| ਮੇਜਰ ਸਿੰਘ ਨੇ ਅਦਾਲਤ ਨੂੰ ਦੱਸਿਆ ਕਿ ਉਸ ਦੇ ਨਾਮਜ਼ਦਗੀ ਪੱਤਰ ਰੱਦ ਕਰਨ ਦੀ ਵੀ ਕੋਈ ਲਿਸਟ ਜਾਰੀ ਨਹੀਂ ਕੀਤੀ ਗਈ| ਅਦਾਲਤ ਨੇ ਇਸ ਨੂੰ ਧਿਆਨ ਵਿੱਚ ਰੱਖਦਿਆਂ ਪੰਚਾਇਤ ਦੀ ਚੋਣ ਕਰਾਉਣ ’ਤੇ ਅੱਜ ਰੋਕ ਲਾ ਦਿੱਤੀ ਹੈ|

Advertisement