ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਰੈਲੀ ’ਚ ਲਾਏ ਫਲੈਕਸ ਦਾ ਮਾਮਲਾ ਭਖਿ਼ਆ

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਬਾਜਵਾ ਨੂੰ ਤਲਬ ਕੀਤਾ
Advertisement

ਕਾਂਗਰਸ ਪਾਰਟੀ ਵੱਲੋਂ ਵਿਧਾਨ ਸਭਾ ਹਲਕਾ ਤਰਨ ਤਾਰਨ ਦੀ ਜ਼ਿਮਨੀ ਚੋਣ ਦੌਰਾਨ ਚੋਣ ਰੈਲੀ ਵਿੱਚ ਫਲੈਕਸ ’ਤੇ ਭਾਈ ਜੈਤਾ ਤੇ ਗੁਰੂ ਤੇਗ ਬਹਾਦਰ ਦੀ ਤਸਵੀਰ ਦੀ ਵਰਤੋਂ ਕਰਨ ਦਾ ਮਾਮਲਾ ਭਖਦਾ ਜਾ ਰਿਹਾ ਹੈ। ਕਾਂਗਰਸ ਵੱਲੋਂ ਲਾਈ ਫਲੈਕਸ ਵਿੱਚ ਭਾਈ ਜੈਤਾ ਤੇ ਗੁਰੂ ਤੇਗ ਬਹਾਦਰ ਦੀ ਤਸਵੀਰ ਉੱਪਰ ਕਾਂਗਰਸੀ ਆਗੂਆਂ ਦੀਆਂ ਤਸਵੀਰਾਂ ਲਗਾਈਆਂ ਗਈਆਂ ਹਨ। ਇਸ ’ਤੇ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਇਤਰਾਜ਼ ਜ਼ਾਹਿਰ ਕੀਤਾ ਹੈ। ਇਸ ਦੇ ਨਾਲ ਹੀ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਤਰਨ ਤਾਰਨ ਵਿਧਾਨ ਸਭਾ ਉਪ-ਚੋਣ ਦੌਰਾਨ ਭਾਈ ਜੀਵਨ ਸਿੰਘ (ਭਾਈ ਜੈਤਾ) ਅਤੇ ਗੁਰੂ ਤੇਗ ਬਹਾਦਰ ਦੀ ਤਸਵੀਰ ਦੀ ਵਰਤੋਂ ਕਰਨ ਦੇ ਮਾਮਲੇ ਦਾ ਸੂ-ਮੋਟੋ ਲੈਂਦਿਆਂ ਕਾਂਗਰਸ ਦੇ ਸੀਨੀਅਰ ਆਗੂ ਤੇ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਨੇਤਾ ਪ੍ਰਤਾਪ ਸਿੰਘ ਬਾਜਵਾ ਨੂੰ 10 ਨਵੰਬਰ 2025 ਨੂੰ ਨਿੱਜੀ ਤੌਰ ’ਤੇ ਪੇਸ਼ ਹੋਣ ਲਈ ਹਦਾਇਤ ਕੀਤੀ ਹੈ। ਇਸ ਦੇ ਨਾਲ ਹੀ ਕਮਿਸ਼ਨ ਦੇ ਚੇਅਰਮੈਨ ਨੇ ਤਰਨ ਤਾਰਨ ਦੇ ਡਿਪਟੀ ਕਮਿਸ਼ਨਰ ਤੋਂ 17 ਨਵੰਬਰ ਤੱਕ ਇਸ ਮਾਮਲੇ ’ਚ ਕਾਰਵਾਈ ਦੀ ਰਿਪੋਰਟ ਮੰਗੀ ਹੈ। ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਇਹ ਮਾਮਲਾ ਸੋਸ਼ਲ ਮੀਡੀਆ ਅਤੇ ਅਖ਼ਬਾਰ ਰਾਹੀਂ ਕਮਿਸ਼ਨ ਦੇ ਧਿਆਨ ਵਿੱਚ ਆਇਆ ਹੈ। ਇਸ ’ਤੇ ਕਮਿਸ਼ਨ ਨੇ ਪ੍ਰਤਾਪ ਸਿੰਘ ਬਾਜਵਾ ਨੂੰ 10 ਨਵੰਬਰ 2025 ਨੂੰ ਨਿੱਜੀ ਤੌਰ ’ਤੇ ਪੇਸ਼ ਹੋਣ ਦੇ ਆਦੇਸ਼ ਜਾਰੀ ਕੀਤੇ ਹਨ। ਸ੍ਰੀ ਗੜ੍ਹੀ ਨੇ ਕਿਹਾ ਕਿ ਇਸ ਮਾਮਲੇ ਸਬੰਧੀ ਜਾਂਚ ਰਿਪੋਰਟ ਮਾਡਲ ਕੋਡ ਆਫ ਕੰਡਕਟ ਅਤੇ ਐੱਸ ਸੀ/ਐੱਸ ਟੀ ਐਕਟ, 1989 ਨੂੰ ਵਿਚਾਰਦੇ ਹੋਏ ਕੀਤੀ ਜਾਵੇ। ਇਸ ਤੋਂ ਬਾਅਦ 17 ਨਵੰਬਰ ਤੱਕ ਮਾਮਲੇ ਵਿੱਚ ਬਣਦੀ ਕਾਰਵਾਈ ਦੀ ਰਿਪੋਰਟ ਸੌਂਪੀ ਜਾਵੇ।

Advertisement
Advertisement
Show comments