DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਗੁਰਦੁਆਰਾ ਬੰਗਲਾ ਸਾਹਿਬ ਦਾ ਮੁੱਦਾ ਭਖਿਆ

ਦਿੱਲੀ ਪੁਲੀਸ ਦੇ ਨੰਗੇ ਸਿਰ ਤੇ ਬੂਟ ਪਾ ਕੇ ਗੁਰਦੁਆਰੇ ਵਿੱਚ ਦਾਖਲ ਹੋਣ ਦੀ ਨਿਖੇਧੀ; ‘ਆਪ’ ਨੇ ਕੇਂਦਰੀ ਗ੍ਰਹਿ ਮੰਤਰੀ ਦਾ ਅਸਤੀਫ਼ਾ ਮੰਗਿਆ

  • fb
  • twitter
  • whatsapp
  • whatsapp
Advertisement

ਦਿੱਲੀ ਵਿੱਚ ਕੌਕਰੋਚ ਜਨਤਾ ਪਾਰਟੀ ਵੱਲੋਂ ਦਿੱਤੇ ਰੋਸ ਮੁਜ਼ਾਹਰੇ ਦੇ ਸੱਦੇ ਦੌਰਾਨ ਨੌਜਵਾਨਾਂ ਦੀ ਫੜੋ-ਫੜਾਈ ਲਈ ਦਿੱਲੀ ਪੁਲੀਸ ਵੱਲੋਂ ਨੰਗੇ ਸਿਰ ਅਤੇ ਬੂਟ ਪਾ ਕੇ ਗੁਰਦੁਆਰਾ ਬੰਗਲਾ ਸਾਹਿਬ ਵਿੱਚ ਦਾਖਲ ਹੋਣ ’ਤੇ ਸਿਆਸਤ ਭਖ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੁਲੀਸ ਨੰਗੇ ਸਿਰ ਅਤੇ ਬੂਟ ਪਾ ਕੇ ਗੁਰੂ ਘਰ ’ਚ ਦਾਖਲ ਹੋਈ ਤੇ ਮਰਿਆਦਾ ਦੀ ਉਲੰਘਣਾ ਕੀਤੀ। ‘ਆਪ’ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਸਿੰਘ ਪੰਨੂ ਨੇ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਦਿੱਲੀ ਪੁਲੀਸ ਦੀ ਕਾਰਵਾਈ ਨੂੰ ਲੈ ਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਅਸਤੀਫ਼ੇ ਦੀ ਮੰਗ ਕੀਤੀ। ਉਨ੍ਹਾਂ ਸਵਾਲ ਕੀਤਾ ਕਿ ਪੁਲੀਸ ਕਰਮਚਾਰੀ ਜੁੱਤੀਆਂ ਪਾ ਕੇ ਪਵਿੱਤਰ ਅਸਥਾਨ ਵਿੱਚ ਕਿਵੇਂ ਦਾਖਲ ਹੋ ਸਕਦੇ ਹਨ ਅਤੇ ਲੋਕਾਂ ਨੂੰ ਧੱਕੇ ਨਾਲ ਬਾਹਰ ਕਿਵੇਂ ਕੱਢ ਸਕਦੇ ਹਨ? ਉਨ੍ਹਾਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਚੁੱਪ ’ਤੇ ਵੀ ਸਵਾਲ ਉਠਾਏ। ਉਨ੍ਹਾਂ ਅਕਾਲ ਤਖ਼ਤ ਦੇ ਜਥੇਦਾਰ ਨੂੰ ਅਪੀਲ ਕੀਤੀ ਕਿ ਉਹ ਇਸ ਮਾਮਲੇ ਨੂੰ ਕੇਂਦਰੀ ਗ੍ਰਹਿ ਮੰਤਰਾਲੇ ਕੋਲ ਚੁੱਕਣ ਅਤੇ ਭਾਜਪਾ ਲੀਡਰਸ਼ਿਪ ਤੋਂ ਜਵਾਬਦੇਹੀ ਦੀ ਮੰਗ ਕੀਤੀ, ਕਿਉਂਕਿ ਉਨ੍ਹਾਂ ਅਨੁਸਾਰ ਇਸ ਘਟਨਾ ਨੇ ਸਾਕਾ ਨੀਲਾ ਤਾਰਾ ਦੀਆਂ ਦੁਖਦਾਈ ਯਾਦਾਂ ਨੂੰ ਤਾਜ਼ਾ ਕਰ ਦਿੱਤਾ ਹੈ।

ਕੇਜਰੀਵਾਲ ਤੇ ‘ਆਪ’ ਨੇ ਗੁਰਦੁਆਰੇ ਨੂੰ ਧਰਨਾ ਕੇਂਦਰ ਵਜੋਂ ਵਰਤਿਆ: ਫੂਲਕਾ

Advertisement

ਭਾਜਪਾ ਦੇ ਸੀਨੀਅਰ ਆਗੂ ਐੱਚ ਐੱਸ ਫੂਲਕਾ ਨੇ ਕਿਹਾ ਕਿ ਕੌਕਰੋਚ ਜਨਤਾ ਪਾਰਟੀ ਦੇ ਧਰਨੇ ਦੌਰਾਨ ਵੱਡੀ ਗਿਣਤੀ ਪ੍ਰਦਰਸ਼ਨਕਾਰੀ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਆਏ, ਜਿਨ੍ਹਾਂ ਨੇ ਰਿਹਾਇਸ਼ ਕੀਤੀ ਅਤੇ ਲੰਗਰ ਵੀ ਛਕਿਆ। ਕਿਸੇ ਨੂੰ ਵੀ ਰੋਕਿਆ ਨਹੀਂ ਗਿਆ। ਉਨ੍ਹਾਂ ਕਿਹਾ ਕਿ ‘ਆਪ’ ਦੇ ਵਰਕਰਾਂ ਨੇ ਗੁਰਦੁਆਰਾ ਬੰਗਲਾ ਸਾਹਿਬ ਨੂੰ ਧਰਨਾ ਸੈਂਟਰ ਵਜੋਂ ਵਰਤਣ ਦੀ ਕੋਸ਼ਿਸ਼ ਕੀਤੀ। ਉਨ੍ਹਾਂ ਕਿਹਾ ਕਿ ਪੁਲੀਸ ਦੇ 13-14 ਮੁਲਾਜ਼ਮ ਅਸ਼ੋਕਾ ਰੋਡ ਵੱਲ ਸਥਿਤ ਗੇਟ ਰਾਹੀਂ ਅੰਦਰ ਦਾਖ਼ਲ ਹੋਏ, ਗੁਰਦੁਆਰਾ ਬੰਗਲਾ ਸਾਹਿਬ ਦੇ ਅਹਾਤੇ ਵਿੱਚੋਂ ਲੰਘੇ ਅਤੇ ਦੂਜੇ ਗੇਟ ਰਾਹੀਂ ਬਾਹਰ ਨਿਕਲ ਗਏ। ਉਨ੍ਹਾਂ ਦੇ ਅੰਦਰ ਆਉਣ ਅਤੇ ਬਾਹਰ ਜਾਣ ਦੀ ਪੂਰੀ ਘਟਨਾ ਸਿਰਫ਼ ਦੋ ਤੋਂ ਤਿੰਨ ਮਿੰਟਾਂ ਵਿੱਚ ਮੁਕੰਮਲ ਹੋ ਗਈ। ਉਨ੍ਹਾਂ ਕਿਹਾ ਕਿ ਮਾਮਲੇ ਨੂੰ ਲੈ ਕੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪੁਲੀਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ।

Advertisement

Advertisement
×